12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਦਿੱਲੀ ਵਿਚ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ ਕੇਂਦਰ ਸਰਕਾਰ-ਢਾਹੇ

ਢੇਰ, 12 ਨਵੰਬਰ (ਸ਼ਿਵ ਕੁਮਾਰ ਕਾਲੀਆ)-ਦਿੱਲੀ ਵਿਚ ਵੱਧ ਰਹੇ ਪ੍ਰਦੂਸ਼ਣ ਦੇ ਲਈ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਦੀ ਆਈ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਪਿੰਡ ਢਾਹੇ ਜਸਪਾਲ ਸਿੰਘ ਢਾਹੇ ਨੇ ਇੱਕ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 13-11-2026
ਢੇਰ, 12 ਨਵੰਬਰ (ਸ਼ਿਵ ਕੁਮਾਰ ਕਾਲੀਆ)-ਦਿੱਲੀ ਵਿਚ ਵੱਧ ਰਹੇ ਪ੍ਰਦੂਸ਼ਣ ਦੇ ਲਈ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਦੀ ਆਈ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਪਿੰਡ ਢਾਹੇ ਜਸਪਾਲ ਸਿੰਘ ਢਾਹੇ ਨੇ ਇੱਕ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਦੀ ਵਿਰੋਧੀ ਰਹੀ ਹੈ, ਜਿਸ ਕਾਰਨ ਲਗਾਤਾਰ ਪੰਜਾਬ ਦੇ ਕਿਸਾਨ ਭਾਜਪਾ ਦੀ ਕੇਂਦਰ ਸਰਕਾਰ ਦੇ ਖ਼ਿਲਾਫ ਮੋਰਚਾ ਲਗਾਉਂਦੇ ਰਹਿੰਦੇ ਹਨ। ਜਿਸ ਤੋਂ ਪ੍ਰੇਸ਼ਾਨ ਹੋ ਕੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਵੱਖ-ਵੱਖ ਮੁੱਦਿਆਂ ’ਤੇ ਬਦਨਾਮ ਕੀਤਾ ਜਾਂਦਾ ਹੈ ਅਤੇ ਹੁਣ ਇਕ ਵਾਰ ਫਿਰ ਕੇਂਦਰ ਸਰਕਾਰ ਵਲੋਂ ਦਿੱਲੀ ਵਿਚ ਵੱਧ ਰਹੇ ਪ੍ਰਦੂਸ਼ਣ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਦੱਸਿਆ ਹੈ ਜਦਕਿ ਪੂਰਾ ਦੇਸ਼ ਜਾਣਦਾ ਹੈ ਕਿ ਦਿੱਲੀ ਵਿਚ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ ਸਗੋਂ ਖੁਦ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਕਿਸਾਨਾਂ ਨੂੰ ਡੀ. ਏ. ਪੀ. ਖਾਦ ਤੇ ਹੋਰ ਵੱਖ-ਵੱਖ ਪਦਾਰਥਾਂ ਦੇ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਵਿਚ ਮਾਣ ਮਹਿਸੂਸ ਕਰਦੀ ਹੈ ਜਦਕਿ ਪੰਜਾਬ ਹਮੇਸ਼ਾ ਹੀ ਦੇਸ਼ ਦੀ ਜਨਤਾ ਦਾ ਆਪਣਾ ਖੂਨ ਪਸੀਨਾ ਬਹਾ ਕੇ ਢਿੱਡ ਭਰਦਾ ਰਿਹਾ ਹੈ। 12 ਆਰਪੀਆਰ02
Ad Position 22
No active advertisement
ਪਿਛਲੀ ਖ਼ਬਰ ਚੋਣ ਅਬਜ਼ਰਵਰ ਸੰਦੀਸ਼ ਗੁਪਤਾ ਨੇ ਰੂਪਨਗਰ ’ਚ ਈ. ਵੀ. ਐਮ. ਤੇ ਵੀ. ਵੀ. ਪੈਟ ਦੀ ਜਾਂਚ ਪ੍ਰਕਿਰਿਆ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸ਼ਿਵਾਸ਼ ਰਾਠੀ ਆਈ. ਏ. ਐਸ. ਨੇ ਉਪ ਮੰਡਲ ਮੈਜਿਸਟਰੇਟ ਨੰਗਲ ਵਜੋਂ ਸੰਭਾਲਿਆ ਅਹੁਦਾ
Ad Position 24