ਸੁਖਬੀਰ ਦੀ ਟਿੱਬਾ ਟੱਪਰੀਆਂ ਤੇ ਟਿੱਬਾ ਨੰਗਲ ਫੇਰੀ ਨੂੰ ਲੈ ਕੇ ਡਾ. ਚੀਮਾ ਨੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
ਨੂਰਪੁਰ ਬੇਦੀ, 12 ਨਵੰਬਰ (ਹਰਦੀਪ ਸਿੰਘ ਢੀਂਡਸਾ)-ਇਸ ਮਹੀਨੇ ਦੇ ਅਖੀਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਟਿੱਬਾ ਟੱਪਰੀਆਂ ਤੇ ਟਿੱਬਾ ਨੰਗਲ ਫੇਰੀ ਨੂੰ ਲੈ ਕੇ ਸਾਬਕਾ ਸਿੱਖਿਆ ਮੰਤਰੀ ਡਾ. ਚੀਮਾ ਵਲੋਂ ਇਲਾਕੇ ਦੇ ਅਕਾਲੀ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਨੂਰਪੁਰ ਬੇਦੀ, 12 ਨਵੰਬਰ (ਹਰਦੀਪ ਸਿੰਘ ਢੀਂਡਸਾ)-ਇਸ ਮਹੀਨੇ ਦੇ ਅਖੀਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਟਿੱਬਾ ਟੱਪਰੀਆਂ ਤੇ ਟਿੱਬਾ ਨੰਗਲ ਫੇਰੀ ਨੂੰ ਲੈ ਕੇ ਸਾਬਕਾ ਸਿੱਖਿਆ ਮੰਤਰੀ ਡਾ. ਚੀਮਾ ਵਲੋਂ ਇਲਾਕੇ ਦੇ ਅਕਾਲੀ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਦੌਰੇ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਚੀਮਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਦੌਰੇ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਜੁਟਣ ਦੀ ਅਪੀਲ ਕਰਦਿਆਂ ਵਰਕਰਾਂ ਨੂੰ ਲਾਮਬੰਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਆਗੂ ਅਤੇ ਵਰਕਰ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਦੌਰੇ ਸੰਬੰਧੀ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਠੇਕੇਦਾਰ ਕੁਲਵੀਰ ਸਿੰਘ ਅਸਮਾਨਪੁਰ, ਧਰਮ ਚੰਦ, ਸੁਰਿੰਦਰ ਕੁਮਾਰ ਟਿੱਬਾ ਨੰਗਲ, ਸੁਖਵਿੰਦਰ ਸਿੰਘ, ਕੇਸਰ ਸਿੰਘ, ਨਿਰਮਲ ਸਾਊ ਪੁਰ, ਅਮਰਜੀਤ ਸਿੰਘ ਸਮੀਰੋਵਾਲ, ਸਤਨਾਮ ਸਿੰਘ ਝੱਜ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।