12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਪਿੰਡਾਂ ਵਿਚ ਲਗਾਏ ਟੀਕਾਕਰਨ ਕੈਂਪ

ਮੋਰਿੰਡਾ, 12 ਨਵੰਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਟੀਕਾਕਰਨ ਕੈਂਪ ਲਗਾਏ ਗਏ। ਇਸ ਸੰਬੰਧੀ ਬੇਅੰਤ ਸਿੰਘ ਨੇ ਦੱਸਿਆ ਕਿ ਟੀਕਾਕਰਨ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀ.

Ad Position 21
No active advertisement
ਅਜੀਤ ਡੈਸਕ 13-11-2026
ਮੋਰਿੰਡਾ, 12 ਨਵੰਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਟੀਕਾਕਰਨ ਕੈਂਪ ਲਗਾਏ ਗਏ। ਇਸ ਸੰਬੰਧੀ ਬੇਅੰਤ ਸਿੰਘ ਨੇ ਦੱਸਿਆ ਕਿ ਟੀਕਾਕਰਨ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀ. ਬੀ., ਨਮੂਨੀਆ, ਖਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗੀ ਬੁਖਾਰ, ਗਲਘੋਟੂ ਤੇ ਟੈਟਨਸ ਤੋਂ ਬਚਾਉਣਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਭੋਜਣ ਖਾਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਤਰੀਕੇ ਅਪਣਾਉਣੇ ਚਾਹੀਦੇ ਹਨ। ਇਸ ਮੌਕੇ ਮਨਦੀਪ ਕੌਰ ਏ. ਐਨ. ਐਮ . ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਆਪਣੇ ਗਰਭ ਵਿਚ ਪਲ ਰਹੇ ਬੱਚੇ ਅਤੇ ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ ਲਈ ਹਰੀਆਂ ਸਬਜ਼ੀਆਂ ਤੇ ਫਲਾਂ ਦਾ ਇਸਤੇਮਾਲ ਕਰਨ ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ। ਇਸ ਮੌਕੇ ਸੀ. ਐੱਚ. ਓ. ਗੁਰਜੀਤ ਕੌਰ, ਬਖਸ਼ਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਨੇ ਨੂਰਪੁਰ ਬੇਦੀ ਵਿਖੇ ਪੰਜਾਬੀ ਹੈਂਡ ਰਾਈਟਿੰਗ ਸੁਧਾਰ ਸੰਬੰਧੀ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਬਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਦਲਿਤ ਸਮਾਜ ਨੇ ਖੋਲ੍ਹਿਆ ਮੋਰਚਾ, ਰੋਪੜ ’ਚ ਕਮੇਟੀ ਦਾ ਗਠਨ
Ad Position 24