14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਿਹਤ ਵਿਭਾਗ ਵਲੋਂ ਡੇਂਗੂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਮੋਰਿੰਡਾ, 14 ਨਵੰਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ ਵਿਚ ਡੇਂਗੂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਸੰਬੰਧੀ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਘਰਾਂ ਵਿਚ ਜਾ ਕੇ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 15-11-2026
ਮੋਰਿੰਡਾ, 14 ਨਵੰਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ ਵਿਚ ਡੇਂਗੂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਸੰਬੰਧੀ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਘਰਾਂ ਵਿਚ ਜਾ ਕੇ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਲੇਰੀਆ ਤੇ ਡੇਂਗੂ ਦੀ ਬਿਮਾਰੀ ਦਾ ਮੱਛਰ ਪਾਣੀ ਵਿਚ ਫੈਲਦਾ ਹੈ। ਇਸ ਲਈ ਜੇਕਰ ਆਸੇ-ਪਾਸੇ ਕਿਤੇ ਵੀ ਪਾਣੀ ਖੜ੍ਹਾ ਹੋਵੇ ਤਾਂ ਉਸ ਤੇ ਲਾਰਵੇਸਾਈਡ ਦਵਾਈ ਜਾਂ ਕਾਲੇ ਤੇਲ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ। ਤੇਜ਼ ਬੁਖਾਰ, ਸਿਰਦਰਦ, ਮਾਸ ਪੇਸ਼ੀਆਂ ਤੇ ਜੋੜਾਂ ਵਿਚ ਦਰਦ, ਜੀਅ ਕੱਚਾ, ਉਲਟੀਆਂ ਆਉਣਾ, ਥਕਾਵਟ ਮਹਿਸੂਸ ਹੋਣਾ, ਨੱਕ, ਮੂੰਹ ਤੇ ਮਸੂੜਿਆਂ ਵਿਚੋਂ ਖੂਨ ਵਗਣਾ ਡੇਂਗੂ ਦੇ ਲੱਛਣ ਹਨ। ਇਸ ਮੌਕੇ ਮਲਟੀਪਰਪਜ਼ ਸਿਹਤ ਕਰਮਚਾਰੀ ਬੇਅੰਤ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਦਾ ਸਾਲਾਨਾ ਖੇਡ ਮੇਲਾ ਤੇ ਬਾਲ ਦਿਵਸ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਸਰਥਲੀ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ 1100 ਮੀਟਰ ਲੰਬਾ ਨਿਕਾਸੀ ਨਾਲਾ ਬਣ ਕੇ ਹੋਇਆ ਮੁਕੰਮਲ
Ad Position 24