ਪ੍ਰਿੰਸੀਪਲ ਕੁਲਵਿੰਦਰ ਸਿੰਘ ਜ਼ਿਲ੍ਹਾ ਕਮਿਸ਼ਨਰ ਸਕਾਊਟ ਨਿਯੁਕਤ
ਰੂਪਨਗਰ, 14 ਨਵੰਬਰ (ਯਸ਼ਵੰਤ ਬੱਸੀ)-ਭਾਰਤ ਸਕਾਊਟ ਐਂਡ ਗਾਈਡ ਪੰਜਾਬ ਵਲੋਂ ਖ਼ਾਲਸਾ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੂੰ ਜ਼ਿਲ੍ਹਾ ਕਮਿਸ਼ਨਰ ਸਕਾਊਟਸ (ਹੈੱਡ ਕੁਆਰਟਰ) ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਓਂਕਾਰ ਸਿੰਘ ਵਲੋਂ ਕੀਤੀ ਗਈ, ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਇਸ ਵਿਸ਼ਵ ਵਿਆਪੀ ਲਹਿਰ ਨੂੰ ਜ਼ਿਲ੍ਹੇ ਦੇ ਏਡਿਡ ਤੇ ਪ੍ਰਾਈਵੇਟ ਸਕੂਲਾਂ ਵਿਚ ਹੋਰ ਮਜ਼ਬੂਤੀ ਮਿਲੇਗੀ।
ਅਜੀਤ ਡੈਸਕ
15-11-2026