15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੇਂਟ ਕਾਰਮਲ ਸਕੂਲ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ ਵਿਖੇ ਬਾਲ ਦਿਵਸ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਵੇਰ ਦੀ ਵਿਸ਼ੇਸ਼ ਸਭਾ ਦਾ ਸੰਚਾਲਨ ਅਧਿਆਪਕਾਂ ਵਲੋਂ ਕੀਤਾ, ਜਿਸ ਦੌਰਾਨ ਛੋਟੇ ਬੱਚਿਆਂ ਨੇ ਵੱਖ-ਵੱਖ ਦਿਲਕਸ਼ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ।

Ad Position 21
No active advertisement
ਅਜੀਤ ਡੈਸਕ 15-11-2026
ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ ਵਿਖੇ ਬਾਲ ਦਿਵਸ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਵੇਰ ਦੀ ਵਿਸ਼ੇਸ਼ ਸਭਾ ਦਾ ਸੰਚਾਲਨ ਅਧਿਆਪਕਾਂ ਵਲੋਂ ਕੀਤਾ, ਜਿਸ ਦੌਰਾਨ ਛੋਟੇ ਬੱਚਿਆਂ ਨੇ ਵੱਖ-ਵੱਖ ਦਿਲਕਸ਼ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਕਿੰਡਰਗਾਰਟਨ ਵਿੰਗ ਦੇ ਬੱਚਿਆਂ ਵਲੋਂ ਪੰਡਿਤ ਜਵਾਹਰ ਲਾਲ ਨਹਿਰੂ ਦੀ ਪੁਸ਼ਾਕ ਵਿਚ ਸੁੰਦਰ ਝਾਕੀ ਪੇਸ਼ ਕੀਤੀ ਗਈ, ਜਦਕਿ ਜੂਨੀਅਰ ਵਿਭਾਗ ਦੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪੇਸ਼ਕਾਰੀ ਦਿੱਤੀ। ਸਮਾਗਮ ਦੀ ਵਿਸ਼ੇਸ਼ ਖਿੱਚ ਅਧਿਆਪਕਾਂ ਵਲੋਂ ਦਿੱਤੀ ਗਈ ਪੇਸ਼ਕਾਰੀ ਰਹੀ, ਜਿਸ ਰਾਹੀਂ ਉਨ੍ਹਾਂ ਨੇ ਬੱਚਿਆਂ ਨੂੰ ਜੀਵਨ ਵਿਚ ਉੱਚੇ ਨੈਤਿਕ ਮੁੱਲ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਮੈਨੇਜਰ ਸ੍ਰੀਮਤੀ ਮਾਧੂਰੀ ਸੈਣੀ ਤੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਨੇ ਬੱਚਿਆਂ ਅਤੇ ਸਮੂਹ ਸਟਾਫ਼ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਮਿਆਰੀ ਸਿੱਖਿਆ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਰੱਖਦੀ ਹੈ। ਇਸ ਲਈ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ। ਸਕੂਲ ਦੀ ਪ੍ਰਿੰਸੀਪਲ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਅਤੇ ਦੇਸ਼ ਦੀ ਤਰੱਕੀ ਵਿਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਨਹਿਰੂ ਜੀ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ, ਇਸੇ ਕਰਕੇ ਉਨ੍ਹਾਂ ਦੇ ਜਨਮ ਦਿਨ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਜੀਵਨ ਦੇ ਹਰ ਖੇਤਰ ਵਿਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ ਅਗਲੀ ਖ਼ਬਰ ਕਾਂਗਰਸੀ ਆਗੂ ਨੂੰ ਸਦਮਾ, ਭਰਜਾਈ ਸਵਰਗਵਾਸ
Ad Position 24