ਖ਼ਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ
ਰੂਪਨਗਰ, 14 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਇੱਥੋਂ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੀਆਂ ਤਿੰਨ ਰੋਜ਼ਾ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ (ਹੈਂਡਬਾਲ) ਸਮਾਪਤ ਹੋ ਗਈਆਂ। ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਵਲੋਂ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਦੀ ਮੌਜੂਦਗੀ ਵਿਚ ਕੀਤੀ ਗਈ।
ਰੂਪਨਗਰ, 14 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਇੱਥੋਂ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੀਆਂ ਤਿੰਨ ਰੋਜ਼ਾ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ (ਹੈਂਡਬਾਲ) ਸਮਾਪਤ ਹੋ ਗਈਆਂ। ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਵਲੋਂ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਦੀ ਮੌਜੂਦਗੀ ਵਿਚ ਕੀਤੀ ਗਈ। ਇਨ੍ਹਾਂ ਤਿੰਨ ਦਿਨਾਂ ਤੱਕ ਚੱਲੇ ਖੇਡ ਮੁਕਾਬਲਿਆਂ ਵਿਚ 11 ਸਾਲ ਉਮਰ ਵਰਗ ਦੇ ਲੜਕੇ ਤੇ ਲੜਕੀਆਂ ਦੇ ਹੈਂਡਬਾਲ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਨ੍ਹਾਂ ਸੂਬਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਸਾਰੀਆਂ ਟੀਮਾਂ ਵਧਾਈ ਦੀਆਂ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਟੀਮਾਂ ਇਸ ਵਾਰ ਪੁਜ਼ੀਸ਼ਨਾਂ ਹਾਸਲ ਨਹੀਂ ਕਰ ਸਕੀਆਂ, ਉਹ ਹੋਰ ਮਿਹਨਤ ਤੇ ਲਗਨ ਨਾਲ ਅਭਿਆਸ ਕਰਨ। ਉਨ੍ਹਾਂ ਦੱਸਿਆ ਕਿ ਇਸ ਖੇਡ ਮੇਲੇ ’ਚ ਪੰਜਾਬ ਦੇ 2 3 ਜ਼ਿਲ੍ਹਿਆਂ ਤੋਂ ਲਗਪਗ 700 ਖਿਡਾਰੀਆਂ ਨੇ ਭਾਗ ਲਿਆ। ਖਿਡਾਰੀਆਂ ਦੀ ਸਹੂਲਤ ਲਈ ਸਿੱਖਿਆ ਵਿਭਾਗ ਵਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਸਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੀਆਂ ਟੀਮਾਂ ਦੀ ਰਿਹਾਇਸ਼ ਤੇ ਖਾਣ-ਪੀਣ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਅਨੁਸ਼ਾਸਨ ਕਮੇਟੀ ਦੇ ਮੁਖੀ ਮਨਜੋਤ ਸਿੰਘ ਸੈਣੀ ਨੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿੰਨੀ ਹੈਂਡਬਾਲ ਦੇ ਲੜਕਿਆਂ ਦੇ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਟੀਮ ਨੇ ਪਹਿਲਾ, ਹੁਸ਼ਿਆਰਪੁਰ ਦੀ ਟੀਮ ਨੇ ਦੂਜਾ ਤੇ ਸੰਗਰੂਰ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਦਵਿੰਦਰ ਕੁਮਾਰ ਗਰਦਲੇ, ਕਮਿੰਦਰ ਸਿੰਘ, ਸਟੇਟ ਐਵਾਰਡੀ ਅਮਨਪ੍ਰੀਤ ਕੌਰ, ਇੰਦਰਪਾਲ ਸਿੰਘ, ਰਾਕੇਸ਼ ਕੁਮਾਰ ਰੋੜੀ, ਦਵਿੰਦਰ ਸਿੰਘ ਬੇਦੀ, ਸੱਜਣ ਸਿੰਘ, ਗੁਰਦੀਪ ਸਿੰਘ ਖਾਬੜਾ, ਮਲਕੀਤ ਸਿੰਘ ਭੱਠਲ, ਬਲਵਿੰਦਰ ਸਿੰਘ ਮੀਆਂਪੁਰ, ਪੁਨੀਤ ਸਿੰਘ, ਗੁਰਜੀਤ ਸਿੰਘ, ਬਲਵੀਰ ਸਿੰਘ, ਦਵਿੰਦਰ ਸਿੰਘ, ਰਜਿੰਦਰ ਬਿਸ਼ਨੂ, ਸੰਜੀਵ ਕੁਮਾਰ, ਪਰਮਜੀਤ ਸਿੰਘ ਬੈਂਸ, ਜਸਵਿੰਦਰ ਸਿੰਘ, ਜਸਕਰਨ ਸਿੰਘ, ਜਗਮੋਹਣ ਸਿੰਘ ਚੌਂਤਾ, ਰਣਜੀਤ ਸਿੰਘ ਔਲਖ, ਗੁਰਚਰਨ ਸਿੰਘ, ਸੰਦੀਪ ਕੁਮਾਰ, ਅਵਨੀਤ ਚੱਢਾ, ਮੋਹਣ ਸਿੰਘ, ਸਤਵਿੰਦਰ ਕੌਰ, ਅਮਰਜੀਤ ਸਿੰਘ ਅਤੇ ਹਰਜੀਤ ਸੈਣੀ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਵੱਖ-ਵੱਖ ਟੀਮਾਂ ਦੇ ਇੰਚਾਰਜ ਹਾਜ਼ਰ ਸਨ।