15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦੀਵਾਲੀ ਵਾਲੇ ਦਿਨ ਅੱਗ ਦੀ ਲਪੇਟ ਵਿਚ ਆਏ ਨੌਜਵਾਨ ਦੀ ਪੀ. ਜੀ. ਆਈ. ਵਿਖੇ ਮੌਤ

ਘਨੌਲੀ, 14 ਨਵੰਬਰ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਥਲੀ ਖ਼ੁਰਦ ਵਿਖੇ ਦੀਵਾਲੀ ਵਾਲੇ ਦਿਨ ਵਾਪਰੇ ਅੱਗ ਲੱਗਣ ਦੇ ਦਰਦਨਾਕ ਹਾਦਸੇ ਵਿਚ ਬੁਰੀ ਤਰ੍ਹਾਂ ਝੁਲਸੇ ਨੌਜਵਾਨ ਦੀ ਪੀ. ਜੀ.

Ad Position 21
No active advertisement
ਅਜੀਤ ਡੈਸਕ 15-11-2026
ਘਨੌਲੀ, 14 ਨਵੰਬਰ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਥਲੀ ਖ਼ੁਰਦ ਵਿਖੇ ਦੀਵਾਲੀ ਵਾਲੇ ਦਿਨ ਵਾਪਰੇ ਅੱਗ ਲੱਗਣ ਦੇ ਦਰਦਨਾਕ ਹਾਦਸੇ ਵਿਚ ਬੁਰੀ ਤਰ੍ਹਾਂ ਝੁਲਸੇ ਨੌਜਵਾਨ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਦੀਵਾਲੀ ਵਾਲੇ ਦਿਨ ਤੜਕਸਾਰ ਕਰੀਬ ਤਿੰਨ ਵਜੇ ਪਿੰਡ ਵਾਸੀ ਅਮਰਜੀਤ ਸਿੰਘ ਕਾਲਾ ਪੁੱਤਰ ਬੰਤਾ ਸਿੰਘ ਦੇ ਘਰ ਨੂੰ ਅਚਾਨਕ ਅੱਗ ਲੱਗ ਗਈ ਸੀ। ਇਸ ਦੌਰਾਨ ਗੈੱਸ ਸਿਲੰਡਰ ਫੱਟਣ ਕਾਰਨ ਘਰ ਦਾ ਸਾਰਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਇਸ ਭਿਆਨਕ ਹਾਦਸੇ ’ਚ ਅਮਰਜੀਤ ਸਿੰਘ ਕਾਲਾ ਦਾ ਨੌਜਵਾਨ ਪੁੱਤਰ ਬਿਕਰਮਜੀਤ ਸਿੰਘ ਵਿਕੀ ਵੀ ਅੱਗ ਦੀ ਲਪੇਟ ’ਚ ਆਉਣ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ ਸੀ, ਜਿਸ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਉਹ ਕਈ ਦਿਨਾਂ ਤੋਂ ਜ਼ਿੰਦਗੀ ਤੇ ਮੌਤ ਵਿਚਕਾਰ ਜੰਗ ਲੜ ਰਿਹਾ ਸੀ, ਪਰ ਬੀਤੇ ਦਿਨ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ, ਇਕ ਮਾਸੂਮ ਬੱਚੀ, ਮਾਤਾ-ਪਿਤਾ ਅਤੇ ਭੈਣ ਨੂੰ ਛੱਡ ਗਿਆ ਹੈ। ਇਸ ਨੌਜਵਾਨ ਦੀ ਬੇਵਕਤੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਤੇ ਪਿੰਡ ਥਲੀ ਖ਼ੁਰਦ ਵਿਚ ਮਾਤਮ ਛਾਇਆ ਹੋਇਆ ਹੈ। 14 ਆਰਪੀਆਰ13 ਮ੍ਰਿਤਕ ਨੌਜਵਾਨ ਬਰਿੰਦਰ ਸਿੰਘ ਵਿੱਕੀ
Ad Position 22
No active advertisement
ਪਿਛਲੀ ਖ਼ਬਰ ਮਧੂਵਨ ਵਾਟਿਕਾ ਸਕੂਲ ਵਿਖੇ ਚਿਲਡਰਨ ਡੇ ਮੌਕੇ ਕਿੰਡਰਗਾਰਟਨ ਵਿੰਗ ਦੀ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ
Ad Position 24