ਮਧੂਵਨ ਵਾਟਿਕਾ ਸਕੂਲ ਵਿਖੇ ਚਿਲਡਰਨ ਡੇ ਮੌਕੇ ਕਿੰਡਰਗਾਰਟਨ ਵਿੰਗ ਦੀ ਸਪੋਰਟਸ ਮੀਟ ਕਰਵਾਈ
ਨੂਰਪੁਰ ਬੇਦੀ, 14 ਨਵੰਬਰ (ਵਿੰਦਰ ਪਾਲ ਝਾਂਡੀਆਂ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਚਿਲਡਰਨ ਡੇ ਮੌਕੇ ਕਿੰਡਰਗਾਰਟਨ ਵਿੰਗ ਵਲੋਂ ਵਿਸ਼ੇਸ਼ ਸਪੋਰਟਸ ਮੀਟ ਦਾ ਆਯੋਜਨ ਕੀਤਾ। ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਆਤਮ-ਵਿਸ਼ਵਾਸ, ਅਨੁਸ਼ਾਸਨ, ਆਪਸੀ ਸਹਿਯੋਗ ਤੇ ਟੀਮ ਭਾਵਨਾ ਨੂੰ ਵਿਕਸਿਤ ਕਰਨਾ ਸੀ।
ਮ
ਮਧੂਵਨ ਸਕੂਲ ਦੀ ਸਪੋਰਟਸ ਮੀਟ ਦਾ ਦ੍ਰਿਸ਼। ਤਸਵੀਰ : ਵਿੰਦਰਪਾਲ ਝਾਂਡੀਆਂ
15-11-2026
ਨੂਰਪੁਰ ਬੇਦੀ, 14 ਨਵੰਬਰ (ਵਿੰਦਰ ਪਾਲ ਝਾਂਡੀਆਂ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਚਿਲਡਰਨ ਡੇ ਮੌਕੇ ਕਿੰਡਰਗਾਰਟਨ ਵਿੰਗ ਵਲੋਂ ਵਿਸ਼ੇਸ਼ ਸਪੋਰਟਸ ਮੀਟ ਦਾ ਆਯੋਜਨ ਕੀਤਾ। ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਆਤਮ-ਵਿਸ਼ਵਾਸ, ਅਨੁਸ਼ਾਸਨ, ਆਪਸੀ ਸਹਿਯੋਗ ਤੇ ਟੀਮ ਭਾਵਨਾ ਨੂੰ ਵਿਕਸਿਤ ਕਰਨਾ ਸੀ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ, ਪ੍ਰਿੰ. ਮੈਡਮ ਦੀਪਿਕਾ ਪੁਰੀ, ਪ੍ਰਿੰ. ਮੈਡਮ ਅਨੂ ਕੋਚਲ ਨੇ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵਲੋਂ ਸਾਂਝੇ ਤੌਰ ’ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ। ਉਪਰੰਤ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਅਤੇ ਮੁੱਖ ਮਹਿਮਾਨਾਂ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਬਾਅਦ ਰੰਗ-ਬਿਰੰਗੇ ਗ਼ੁਬਾਰੇ ਹਵਾ ਵਿਚ ਛੱਡ ਕੇ ਸਮਾਗਮ ਨੂੰ ਹੋਰ ਵੀ ਯਾਦਗਾਰੀ ਬਣਾਇਆ। ਸਪੋਰਟਸ ਮੀਟ ਦੌਰਾਨ ਛੋਟੇ ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਮਨੋਰੰਜਕ ਅਤੇ ਦਿਲਚਸਪ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ। ਹਰ ਮੁਕਾਬਲੇ ਦੌਰਾਨ ਬੱਚਿਆਂ ਦਾ ਉਤਸ਼ਾਹ ਤੇ ਖੇਡ ਭਾਵਨਾ ਦੇਖਣਯੋਗ ਸੀ। ਉਨ੍ਹਾਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਖੇਡਾਂ ਪ੍ਰਤੀ ਆਪਣੀ ਰੁਚੀ ਦਾ ਵੀ ਪ੍ਰਗਟਾਵਾ ਕੀਤਾ। ਮੁਕਾਬਲਿਆਂ ਦੇ ਵੱਖ-ਵੱਖ ਖੇਡਾਂ ਵਿਚ ਭਾਗ ਲੈਣ ਵਾਲੇ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਅਮਿਤ ਚੱਢਾ ਨੇ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਅਜਿਹੇ ਸਮਾਗਮ ਬੱਚਿਆਂ ਦੀਆਂ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਨਿਖਾਰਨ ਤੇ ਉਨ੍ਹਾਂ ਨੂੰ ਆਪਣੀ ਯੋਗਤਾ ਦਿਖਾਉਣ ਲਈ ਢੁਕਵਾਂ ਮੰਚ ਪ੍ਰਦਾਨ ਕਰਦੇ ਹਨ ।