ਮਾਨ ਸਰਕਾਰ ਵਲੋਂ ਕਰਵਾਏ ਵਿਕਾਸ ਦੇ ਕੰਮਾਂ ਨੂੰ ਲੈ ਕੇ ਜਾਵਾਂਗੇ ਲੋਕਾਂ ਦੀ ਕਚਹਿਰੀ-ਜਸਵੀਰ ਸਿੰਘ ਗੜ੍ਹੀ
ਮੋਰਿੰਡਾ, 14 ਨਵੰਬਰ (ਪ੍ਰਿਤਪਾਲ ਸਿੰਘ)-ਵਿਧਾਨ ਸਭਾ ਚੋਣਾਂ ਵਿਚ ਮਾਨ ਸਰਕਾਰ ਵਲੋਂ ਕਰਵਾਏ ਵਿਕਾਸ ਦੇ ਕੰਮਾਂ ਨੂੰ ਲੈ ਕੇ ਲੋਕਾਂ ਦੀ ਕਚਹਿਰੀ ਵਿਚ ਜਾ ਕੇ ਵੋਟਾਂ ਮੰਗਾਂਗੇ। ਇਹ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਆ
ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਮੋਰਿੰਡਾ ਵਿਖੇ ਗੱਲਬਾਤ ਕਰਦੇ ਹੋਏ।
15-11-2026
ਮੋਰਿੰਡਾ, 14 ਨਵੰਬਰ (ਪ੍ਰਿਤਪਾਲ ਸਿੰਘ)-ਵਿਧਾਨ ਸਭਾ ਚੋਣਾਂ ਵਿਚ ਮਾਨ ਸਰਕਾਰ ਵਲੋਂ ਕਰਵਾਏ ਵਿਕਾਸ ਦੇ ਕੰਮਾਂ ਨੂੰ ਲੈ ਕੇ ਲੋਕਾਂ ਦੀ ਕਚਹਿਰੀ ਵਿਚ ਜਾ ਕੇ ਵੋਟਾਂ ਮੰਗਾਂਗੇ। ਇਹ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੈਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਿਆ ਹੈ, ਉਸ ਦੇ ਲਈ ਮੈਂ ਮੁੱਖ ਮੰਤਰੀ ਭਗਵੰਤ ਮਾਨ ਤੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਲਗਪਗ 80 ਦਿਨ ਪਹਿਲਾਂ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਇੰਚਾਰਜ ਲਗਾਇਆ ਸੀ ਤਾਂ ਹਲਕੇ ਦੇ ਪਾਰਟੀ ਵਰਕਰਾਂ ਨੇ ਮੇਰਾ ਪੂਰਾ ਸਾਥ ਦਿੱਤਾ ਅਤੇ ਮੈਨੂੰ ਪੂਰੀ ਆਸ ਹੈ ਕਿ ਇਹ ਸਾਥ ਅੱਗੇ ਵੀ ਇਸੇ ਤਰ੍ਹਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਹ ਕੱਲ੍ਹ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਕੇ ਪਾਰਟੀ ਦੇ ਦਫਤਰ ਦਾ ਉਦਘਾਟਨ ਕਰਨਗੇ। ਇਸ ਮੌਕੇ ਯੂਥ ਵਿੰਗ ਪੰਜਾਬ ਦੇ ਵਾਇਸ ਪ੍ਰਧਾਨ ਬੀਰਦਵਿੰਦਰ ਸਿੰਘ ਬੱਲਾਂ ਨੇ ਕਿਹਾ ਕਿ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਸਮੂਹ ਵਰਕਰ ਤੇ ਵਲੰਟੀਅਰਜ਼ ਵਿਚ ਖੁਸ਼ੀ ਦੀ ਲਹਿਰ ਹੈ ਕਿ ਹਲਕਾ ਇੰਚਾਰਜ ਸਰਦਾਰ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਨੇ ਟਿਕਟ ਦੇ ਕੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਉਮੀਦਵਾਰ ਬਣਾਇਆ ਹੈ। ਇਸ ਮੌਕੇ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਜੌਲੀ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ, ਕੌਂਸਲਰ ਹਰਜੀਤ ਸਿੰਘ ਸੋਢੀ, ਰੁਪਿੰਦਰ ਸਿੰਘ ਭਿੱਚਰਾ, ਮਾਰਕੀਟ ਕਮੇਟੀ ਦੇ ਚੇਅਰਮੈਨ ਕੇਸਰ ਸਿੰਘ ਸਮਾਣਾ, ਸ਼ੂਗਰਮਿਲ ਦੇ ਚੇਅਰਮੈਨ ਸੁਖਜਿੰਦਰ ਸੋਹੀ ਵਾਈਸ ਚੇਅਰਮੈਨ ਚੇੜ੍ਹੀਆ, ਮਹਿਰਵਾਨ, ਆਰਡੀ ਚੌਹਾਨ ਆਦਿ ਹਾਜ਼ਰ ਸਨ।