ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਮਹੀਨਾਵਾਰ ਮੀਟਿੰਗ
ਨੂਰਪੁਰ ਬੇਦੀ, 14 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਮਹੀਨਾਵਾਰ ਮੀਟਿੰਗ ਇਕਾਈ ਦੇ ਸਰਪ੍ਰਸਤ ਸੰਤੋਖ ਸਿੰਘ ਸਰਾਂ ਦੀ ਰਹਿਨੁਮਾਈ ਵਿਚ ਕੀਤੀ ਗਈ। ਇਸ ਮੌਕੇ ਬਲਾਕ ਨੂਰਪੁਰ ਬੇਦੀ ਇਕਾਈ ਦੇ ਪ੍ਰਧਾਨ ਡਾ.
ਨੂਰਪੁਰ ਬੇਦੀ, 14 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਮਹੀਨਾਵਾਰ ਮੀਟਿੰਗ ਇਕਾਈ ਦੇ ਸਰਪ੍ਰਸਤ ਸੰਤੋਖ ਸਿੰਘ ਸਰਾਂ ਦੀ ਰਹਿਨੁਮਾਈ ਵਿਚ ਕੀਤੀ ਗਈ। ਇਸ ਮੌਕੇ ਬਲਾਕ ਨੂਰਪੁਰ ਬੇਦੀ ਇਕਾਈ ਦੇ ਪ੍ਰਧਾਨ ਡਾ. ਅਵਿਨਾਸ਼ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਸੀਨੀਅਰ ਸਿਟੀਜ਼ਨ ਦੀਆਂ ਅਹਿਮ ਮੰਗਾਂ ਨੂੰ ਮੌਕੇ ਦੀਆਂ ਸਰਕਾਰਾਂ ਵਲੋਂ ਕੋਈ ਮਹੱਤਵ ਨਾ ਦਿੱਤੇ ਜਾਣ ’ਤੇ ਚਿੰਤਾ ਵਿਅਕਤ ਕੀਤੀ ਅਤੇ ਮੌਜੂਦਾ ਸਰਕਾਰ ਨੂੰ ਇਨ੍ਹਾਂ ਮੰਗਾਂ ਨੂੰ ਤੁਰੰਤ ਮੰਨਣ ਦੀ ਜ਼ੋਰਦਾਰ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਅਹਿਮ ਮੰਗ ਡੀ. ਏ. ਦੀ ਅਦਾਇਗੀ ਬਾਰੇ ਸਰਕਾਰ ਵਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ। ਉਨ੍ਹਾਂ ਮੌਜੂਦਾ ਸਰਕਾਰ ਨੂੰ ਇਸ ਮੰਗ ਨੂੰ ਸਵੀਕਾਰ ਕਰਕੇ ਪੈਨਸ਼ਨਰਾਂ ਦੇ ਵੱਧ ਰਹੇ ਅਸੰਤੋਸ਼ ਨੂੰ ਦੂਰ ਕਰਨ ਦੀ ਵੀ ਅਪੀਲ ਕੀਤੀ। ਇਸ ਮੌਕੇ ਸਰਪ੍ਰਸਤ ਸੰਤੋਖ ਸਿੰਘ ਸਰਾਂ ਨੇ ਵੀ ਸੀਨੀਅਰ ਸਿਟੀਜ਼ਨ ਦੀਆਂ ਸਮੱਸਿਆਵਾਂ ਦੀ ਚਰਚਾ ਕਰਦੇ ਹੋਏ ਤੇ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਸੰਗਠਿਤ ਹੋ ਕੇ ਸੰਘਰਸ਼ ਛੇੜਨ ਦੀ ਅਪੀਲ ਜਾਰੀ ਕੀਤੀ। ਇਸ ਮੌਕੇ ਨਾਨਕ ਸਿੰਘ ਮੂਸਾਪੁਰ ਵਲੋਂ ਡੀ. ਏ. ਦੀ ਅਦਾਇਗੀ ਬਾਰੇ ਸਰਕਾਰ ਦੇ ਅੜੀਅਲ ਰਵਈਏ ਦੀ ਨਿੰਦਾ ਕੀਤੀ ਅਤੇ ਮੌਜੂਦਾ ਸਥਿਤੀ ਤੇ ਚਾਨਣਾ ਪਾਇਆ। ਉਨ੍ਹਾਂ ਮਾਨਯੋਗ ਅਦਾਲਤ ਦੇ ਫ਼ੈਸਲੇ ਬਾਰੇ ਵੀ ਵਿਆਖਿਆ ਕੀਤੀ। ਇਸ ਮੌਕੇ ਬਲਦੇਵ ਸਿੰਘ ਸਮੀਰੋਵਾਲ ਤੇ ਪੈਨਸ਼ਨਰ ਇਕਾਈ ਦੇ ਸਕੱਤਰ ਰਜਨੀਸ਼ ਸ਼ਰਮਾ ਵਲੋਂ ਵੀ ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਮੌਜੂਦਾ ਸਰਕਾਰ ਨੂੰ ਗੁਜ਼ਾਰਿਸ਼ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜ਼ਨ ਦੀਆਂ ਸਥਾਨਕ ਮੰਗਾਂ ਦੀ ਵੀ ਚਰਚਾ ਕੀਤੀ। ਅਤੇ ਮੌਜੂਦਾ ਵਿਧਾਇਕ ਨੂੰ ਸੀਨੀਅਰ ਸਿਟੀਜ਼ਨ ਹੋਮ ਦੀ ਉਸਾਰੀ ਕਰਨ ਲਈ ਜ਼ੋਰਦਾਰ ਅਪੀਲ ਜਾਰੀ ਕੀਤੀ। ਅਖੀਰ ਵਿਚ ਖ਼ਜ਼ਾਨਚੀ ਜਗਤਾਰ ਸਿੰਘ ਵਲੋਂ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਸਭਨਾਂ ਲਈ ਰਿਫਰੈਸ਼ਮੈਂਟ ਦਾ ਵਧੀਆ ਪ੍ਰਬੰਧ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੰਤੋਖ ਸਿੰਘ, ਨਾਨਕ ਸਿੰਘ, ਬਲਦੇਵ ਸਿੰਘ, ਅਵਿਨਾਸ਼ ਸ਼ਰਮਾ, ਕੁਲਦੀਪ ਸਿੰਘ, ਸੁੱਚਾ ਸਿੰਘ, ਰਜਨੀਸ਼ ਸ਼ਰਮਾ ਤੇ ਹੋਰ ਵੀ ਸਾਥੀ ਹਾਜ਼ਰ ਸਨ।