14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਛੱਠ ਮਹਾਂਪਰਵ ਸਾਡੀ ਭਾਈਚਾਰਕ ਸਾਂਝ ਅਤੇ ਏਕਤਾ ਦਾ ਪ੍ਰਤੀਕ-ਰਣਜੀਤ ਸਿੰਘ ਗਿੱਲ

ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)-ਬਿਹਾਰ ਜਨਿਤ ਮਹਾਂਸਭਾ ਖਰੜ ਦੇ ਪ੍ਰਧਾਨ ਰਾਜਨ ਪਾਸਵਾਨ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਤੇ ਟੀਮ ਵਲੋਂ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨਾਲ ਮੁਲਾਕਾਤ ਕਰਕੇ 15 ਤੇ 16 ਨਵੰਬਰ ਨੂੰ ਮਨਾਏ ਜਾ ਰਹੇ ‘ਮਿਥਿਲਾ ਛੱਠ ਮਹਾਂਪਰਵ’ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਦੀ ਸਭ ਤੋਂ ਵੱਡੀ ਖੂਬਸੂਰਤੀ ਸਾਡੀ ਵੱਖ-ਵੱਖ ਧਰਮਾਂ, ਸੱਭਿਆਚਾਰਾਂ ਤੇ ਰੀਤੀ-ਰਿਵਾਜਾਂ ਪ੍ਰਤੀ ਸਤਿਕਾਰ ਦੀ ਭਾਵਨਾ ਹੈ ਅਤੇ ਇਕ-ਦੂਜੇ ਦੇ ਤਿਉਹਾਰਾਂ ਨੂੰ ਮਿਲਜਿੁਲ ਕਿ ਮਨਾਉਂਦੇ ਹਾਂ, ਜੋ ਸਾਡੀ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦਾ ਪ੍ਰਤੀਕ ਹੈ।

Ad Position 21
No active advertisement
ਅਜੀਤ ਡੈਸਕ 15-11-2026
ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)-ਬਿਹਾਰ ਜਨਿਤ ਮਹਾਂਸਭਾ ਖਰੜ ਦੇ ਪ੍ਰਧਾਨ ਰਾਜਨ ਪਾਸਵਾਨ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਤੇ ਟੀਮ ਵਲੋਂ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨਾਲ ਮੁਲਾਕਾਤ ਕਰਕੇ 15 ਤੇ 16 ਨਵੰਬਰ ਨੂੰ ਮਨਾਏ ਜਾ ਰਹੇ ‘ਮਿਥਿਲਾ ਛੱਠ ਮਹਾਂਪਰਵ’ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਦੀ ਸਭ ਤੋਂ ਵੱਡੀ ਖੂਬਸੂਰਤੀ ਸਾਡੀ ਵੱਖ-ਵੱਖ ਧਰਮਾਂ, ਸੱਭਿਆਚਾਰਾਂ ਤੇ ਰੀਤੀ-ਰਿਵਾਜਾਂ ਪ੍ਰਤੀ ਸਤਿਕਾਰ ਦੀ ਭਾਵਨਾ ਹੈ ਅਤੇ ਇਕ-ਦੂਜੇ ਦੇ ਤਿਉਹਾਰਾਂ ਨੂੰ ਮਿਲਜਿੁਲ ਕਿ ਮਨਾਉਂਦੇ ਹਾਂ, ਜੋ ਸਾਡੀ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਆਏ ਲੋਕਾਂ ਦਾ ਇਕ ਸੁੰਦਰ ਗੁਲਦਸਤਾ ਹੈ, ਜਿੱਥੇ ਹਰ ਵਰਗ ਤੇ ਭਾਈਚਾਰੇ ਦੇ ਲੋਕ ਆਪਸੀ ਪਿਆਰ ਤੇ ਸਦਭਾਵਨਾ ਨਾਲ ਰਹਿੰਦੇ ਹਨ। ਇਹੀ ਸਾਡੇ ਸ਼ਹਿਰ ਦੀ ਅਸਲ ਖੂਬਸੂਰਤੀ ਹੈ ਕਿ ਅਸੀਂ ਇਕ-ਦੂਜੇ ਦੀਆਂ ਖੁਸ਼ੀਆਂ ਅਤੇ ਤਿਉਹਾਰਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਦੇ ਹਾਂ। ਉਨ੍ਹਾਂ ਮਹਾਂਸਭਾ ਨੂੰ ਭਰੋਸਾ ਦਿਵਾਇਆ ਕਿ ‘ਭਾਜਪਾ’ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਇਸ ਮਹਾਂਪਰਵ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨਗੇ। ਉਨ੍ਹਾਂ ਸਮੁੱਚੀ ਟੀਮ ਰਾਜਨ ਪਾਸਵਾਨ ਅਸ਼ੋਕ ਰਾਏ, ਸੁਨੀਲ ਕੁਮਾਰ, ਸਿਕੰਦਰ ਰਾਏ, ਅਮਿਤ, ਸੰਜੇ, ਸ਼ੰਕਰ, ਸ਼ੋਟੂ, ਅਰਜੁਨ ਸਮੇਤ ਸਮੂਹ ਪ੍ਰਬੰਧਕਾਂ ਨੂੰ ਮਹਾਂਪਰਵ ਦੀਆਂ ਅਗਾਊਂ ਸ਼ੁਭਕਾਮਨਾਵਾਂ ਵੀ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਗੋਲਡੀ ਟਿਕਟ ਮਿਲਣ ਉਪਰੰਤ ਕੁਰਾਲੀ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਹੋਏ ਨਤਮਸਤਕ ਅਗਲੀ ਖ਼ਬਰ ਰਾਣਾ ਗਿੱਲ ਦੀ ਅਗਵਾਈ ਹੇਠ ਵਾਰਡ ਨੰ. 14 ਤੇ 16 ਦੇ ਵਸਨੀਕਾਂ ਨੇ ਐਸ. ਡੀ. ਐਮ. ਨੂੰ ਸੌਂਪਿਆ ਮੰਗ ਪੱਤਰ
Ad Position 24