14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਨਾਲ ਸਰਕਾਰ ਦਾ ਕਿਸਾਨਾਂ ਪ੍ਰਤੀ ਚਿਹਰਾ ਹੋਇਆ ਨੰਗਾ-ਕਾਲੇਵਾਲ

ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ‘ਆਪ’ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਕਾਰਨ ਸਰਕਾਰ ਦਾ ਕਿਸਾਨਾਂ ਪ੍ਰਤੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਸੂਬੇ ਦਾ ਕਿਸਾਨ ਅੱਜ ਮੰਡੀਆਂ ਵਿਚ ਰੁਲਣ ਲਈ ਮਜ਼ਬੂਰ ਹੋ ਚੁੱਕਾ ਹੈ ਤੇ ਵੱਖ-ਵੱਖ ਥਾਵਾਂ ਤੇ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 15-11-2026
ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ‘ਆਪ’ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਕਾਰਨ ਸਰਕਾਰ ਦਾ ਕਿਸਾਨਾਂ ਪ੍ਰਤੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਸੂਬੇ ਦਾ ਕਿਸਾਨ ਅੱਜ ਮੰਡੀਆਂ ਵਿਚ ਰੁਲਣ ਲਈ ਮਜ਼ਬੂਰ ਹੋ ਚੁੱਕਾ ਹੈ ਤੇ ਵੱਖ-ਵੱਖ ਥਾਵਾਂ ਤੇ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ‘ਆਪ’ ਦੇ ਆਗੂ ਇਹ ਐਲਾਨ ਕਰਦੇ ਨਹੀਂ ਥੱਕਦੇ ਸਨ ਕਿ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਵਿਚ 22 ਫ਼ਸਲਾਂ ਦੀ ਐਮ. ਐਸ. ਪੀ. ‘ਤੇ ਖ਼ਰੀਦ ਕੀਤੀ ਜਾਵੇਗੀ, ਪਰ ਅੱਜ ਸੂਬੇ ‘ਚ ਇਹ ਹਾਲਾਤ ਬਣੇ ਹੋਏ ਹਨ ਕਿ ਸਰਕਾਰ ਝੋਨੇ ਦੀ ਫ਼ਸਲ ਖ਼ਰੀਦਣ ਤੋਂ ਵੀ ਆਨਾ-ਕਾਨਾ ਕਰ ਰਹੀ ਹੈ, ਜਿਸ ਕਾਰਨ ਸੂਬਾ ਸਰਕਾਰ ਦੇ ਮੰਡੀਆਂ ‘ਚੋਂ ਝੋਨੇ ਦਾ ਦਾਣਾ-ਦਾਣਾ ਚੁੱਕਣ ਦੇ ਦਾਅਵੇ ਹਵਾ ਹੋ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ ਸਾਰੀਆਂ ਫ਼ਸਲਾਂ ਦੀ ਨਿਰਵਿਘਨ ਖ਼ਰੀਦ ਕੀਤੀ ਜਾਵੇਗੀ। 12 ਐਮਓਐਚ 16
Ad Position 22
No active advertisement
ਪਿਛਲੀ ਖ਼ਬਰ ਪਿੰਡ ਮਜਾਤ ਵਿਖੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਖੇਡ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਚੋਣਾਂ ਵਿਚ ਰਮਨਦੀਪ ਕੌਰ ਗਿੱਲ ਪ੍ਰਧਾਨ ਤੇ ਸੁਖਚੈਨ ਸਿੰਘ ਸੈਣੀ ਜਨਰਲ...
Ad Position 24