15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

‘ ਆਪ’ ਵਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਐਲਾਨੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਹੋਏ ਨਤਮਸਤਕ ਐਮ. ਐੱਸ. ਡੀ. ਐੱਮ. ਸਕੂਲ ਵਿਚ ਐੱਨ. ਟੀ. ਟੀ. ਕੋਰਸ. ਦਾ ਉਦਘਾਟਨ, ਬੱਚਿਆਂ ਨੇ ਪੇਸ਼ ਕੀਤਾ ਨੁੱਕੜ ਨਾਟਕ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਐਲਾਨੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਸਾਬਕਾ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਆਪਣੇ ਸਮਰਥਕਾਂ ਨਾਲ ਇਥੋਂ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਤੇ ਪਾਰਟੀ ਤੇ ਹਲਕੇ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਉਪਰੰਤ ਉਨ੍ਹਾਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ।

Ad Position 21
No active advertisement
ਜਸਵੀਰ ਸਿੰਘ ਗੜ੍ਹੀ ਸ੍ਰੀ ਚਮਕੌਰ ਸਾਹਿਬ ਵਿਖੇ ਉਮੀਦਵਾਰ ਐਲਾਨੇ ਜਾਣ ’ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ। ਤਸਵੀਰ : ਜਗਮੋਹਣ ਸਿੰਘ ਨਾਰੰਗ 16-11-2026
ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਐਲਾਨੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਸਾਬਕਾ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਆਪਣੇ ਸਮਰਥਕਾਂ ਨਾਲ ਇਥੋਂ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਤੇ ਪਾਰਟੀ ਤੇ ਹਲਕੇ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਉਪਰੰਤ ਉਨ੍ਹਾਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕੇ ਪਾਰਟੀ ਨੇ ਉਨ੍ਹਾਂ ’ਤੇ ਵਿਸ਼ਵਾਸ ਕਰਕੇ ਇਥੇ ਚੋਣ ਮੈਦਾਨ ਵਿਚ ਉਤਾਰਿਆ ਹੈ ਮੈਂ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ’ਚ ਪਾਵਾਂਗਾ। ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀਆਂ ਦੋ ਪ੍ਰਮੁੱਖ ਮੰਗਾਂ ਸਾਹਮਣੇ ਆਈਆਂ ਹਨ, ਪਹਿਲੀ ਸਤਲੁਜ ਦਰਿਆ ਤੇ ਬੇਲਾ-ਪਨਿਆਲੀ ਮਾਰਗ ’ਤੇ ਪੁਲ ਜਿਸ ਨੂੰ ਪਿਛਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਡਰਾਮੇ ਤਹਿਤ ਦੋ ਟਰੱਕ ਰੇਤ, ਬਜਰੀ, ਸਰੀਆ ਮੰਗਵਾ ਕੇ ਉਦਘਾਟਨ ਕਰ ਦਿੱਤਾ ਪਰ ਇਸ ਦੀ ਕੋਈ ਵੀ ਪ੍ਰਕ੍ਰਿਆ ਪੂਰੀ ਨਹੀਂ ਕੀਤੀ ਤੇ ਚੋਣ ਹਾਰਦਿਆਂ ਆਪਣਾ ਸਾਮਾਨ ਵੀ ਚੁਕਵਾ ਲਿਆ। ਉਨ੍ਹਾਂ ਕਿਹਾ ਕਿ ਅਜਿਹੇ ਵੱਡੇ ਪ੍ਰਾਜੈਕਟਾਂ ਦੀ ਵੱਡੀ ਪ੍ਰਕਿਰਿਆ ਹੁੰਦੀ ਹੈ, ਪਰ ਚੰਨੀ ਨੇ ਸਿਰਫ਼ ਡਰਾਮਾ ਕਰਕੇ ਪੁਲ ਦੇ ਨਾਂਅ ’ਤੇ ਵੋਟਾਂ ਹੀ ਹਾਸਿਲ ਕੀਤੀਆਂ। ਉਨ੍ਹਾਂ ਕਿਹਾ ਕਿ ਦੂਜਾ ਪ੍ਰਾਜੈਕਟ ਸਕਿੱਲ ਇੰਸਟੀਚਿਊਟ ਦਾ ਹੈ ਜੋ ਬੰਦ ਹੈ, ਉਸ ਸੰਬੰਧੀ ਉਨ੍ਹਾਂ ਸਾਰੀ ਪੜਚੋਲ ਕੀਤੀ ਹੈ ਜਿਸ ਨੂੰ ਚੋਣਾਂ ਤੋਂ ਬਾਅਦ ਜਲਦੀ ਮੁਕੰਮਲ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਸ੍ਰੀ ਚੰਨੀ ਦੀ ਜਵਾਨੀ ਸੰਭਾਲ ਯਾਤਰਾ ’ਤੇ ਤੰਜ ਕਸਦਿਆਂ ਕਿਹਾ ਕਿ ਵੋਟਾਂ ਦੌਰਾਨ ਦੋ ਮਹੀਨੇ ਪਹਿਲਾਂ ਹੀ ਇਸ ਸ਼ਹੀਦਾਂ ਦੀ ਧਰਤੀ ’ਤੇ ਨੌਜਵਾਨਾਂ ਨੂੰ ਸ਼ਰਾਬ ਵੰਡ ਕੇ ਜਵਾਨੀ ਬਰਬਾਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਪ ਦੇ ਦੁਬਾਰਾ ਸਰਕਾਰ ਬਣਦਿਆਂ ਹੀ ਹਲਕੇ ਦਾ ਬਹੁ ਪੱਖੀ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ., ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਗੌਤਮ, ਯੂਥ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਬੱਲਾਂ, ਹਲਕੇ ਦੇ ਸੰਗਠਨ ਇੰਚਾਰਜ ਅਮਨਦੀਪ ਸਿੰਘ ਮਾਂਗਟ, ਵਿਸ਼ਾਲ ਕਸੱਯਪ, ਜਗਪਾਲ ਸਿੰਘ ਜੋਲੀ, ਬਲਦੇਵ ਸਿੰਘ ਹਾਫਿਜਾਬਾਦ, ਭੁਪਿੰਦਰ ਸਿੰਘ ਭੂਰਾ, ਹਰਿੰਦਰ ਸਿੰਘ ਕਾਕਾ ਜਟਾਣਾ, ਦਲਵੀਰ ਸਿੰਘ ਅਟਾਰੀ, ਸਮਸ਼ੇਰ ਸਿੰਘ ਮੰਗੀ, ਗੁਰਪ੍ਰੀਤ ਸਿੰਘ ਹੈਪੀ, ਰਣਬੀਰ ਸਿੰਘ ਮੁੰਡੀਆਂ, ਅਰਸ ਧਨੋਆ ਭੂਰੜੇ , ਰਘਵੀਰ ਸਿੰਘ ਮਾਵੀ ਸਲੇਮਪੁਰ, ਅੰਮ੍ਰਿਤਪਾਲ ਕੌਰ, ਮਲਕੀਤ ਸਿੰਘ ਜਿੰਦਾਪੁਰ ਸਮੇਤ ਵੱਡੀ ਗਿਣਤੀ ਵਿਚ ਸਮਰਥਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤਰ ’ ਚ ਬਾਹਰੋਂ ਆਇਆ ਮਾਈਨਿੰਗ ਮਾਫ਼ੀਆ ਤੇ ਗੁੰਡਾ ਟੈਕਸ ਵਸੂਲਣ ਵਾਲੇ ਹੁਣ ਗ਼ਾਇਬ ਅਗਲੀ ਖ਼ਬਰ ਪਿੰਡ ਬੜਵਾ ਵਿਖੇ ਅੱਜ ਸਜਾਈ ਜਾਵੇਗੀ ਕਲਸ਼ ਯਾਤਰਾ ਅਤੇ ਕਥਾ ਦੀ ਹੋਵੇਗੀ ਸ਼ੁਰੂਆਤ
Ad Position 24