15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਰਜਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਿੰਦਰਪ੍ਰੀਤ ਸਿੰਘ ਬਾਵਾ ਦੇ ਮਾਤਾ ਤੇ ਸਵ. ਡਾ.

Ad Position 21
No active advertisement
ਅਜੀਤ ਡੈਸਕ 16-11-2026
ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਿੰਦਰਪ੍ਰੀਤ ਸਿੰਘ ਬਾਵਾ ਦੇ ਮਾਤਾ ਤੇ ਸਵ. ਡਾ. ਦਵਿੰਦਰ ਸਿੰਘ ਭਲਿਆਣ ਦੀ ਸੁਪਤਨੀ ਰਜਿੰਦਰ ਕੌਰ ਦਾ ਸ਼ਾਮ ਪਿੰਡ ਹਵੇਲੀ ਕਲਾਂ ਵਿਖੇ ਸਤਲੁਜ ਦਰਿਆ ਦੇ ਕੰਢੇ ਸਥਿਤ ਸ਼ਮਸ਼ਾਨਘਾਟ ਵਿਖੇ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ ਅਤੇ ਕਾਨੂੰਨੀ ਖੇਤਰਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਕੇ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ। ਮਾਤਾ ਜੀ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਅਮਿੰਦਰਪ੍ਰੀਤ ਸਿੰਘ ਬਾਵਾ ਨੇ ਦਿਖਾਈ। ਜ਼ਿਕਰਯੋਗ ਹੈ ਕਿ ਸ੍ਰੀਮਤੀ ਰਜਿੰਦਰ ਕੌਰ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਐਡਵੋਕੇਟ ਅਮਿੰਦਰਪ੍ਰੀਤ ਸਿੰਘ ਬਾਵਾ ਦੇ ਪਰਿਵਾਰ ਲਈ ਇਹ ਸਮਾਂ ਬੇਹੱਦ ਦੁਖਦਾਈ ਹੈ। ਪਿਛਲੇ ਕੁਝ ਸਮੇਂ ਦੌਰਾਨ ਉਨ੍ਹਾਂ ਨੂੰ ਆਪਣੇ ਪਿਤਾ, ਮਾਮਾ ਤੇ ਸਕੀ ਨੌਜਵਾਨ ਭੈਣ ਦੇ ਅਕਾਲ ਚਲਾਣੇ ਦੇ ਸਦਮੇ ਵੀ ਸਹਿਣੇ ਪਏ ਹਨ ਅਤੇ ਹੁਣ ਮਾਤਾ ਦੇ ਸਦੀਵੀ ਵਿਛੋੜੇ ਨਾਲ ਪਰਿਵਾਰ ਨੂੰ ਇਕ ਹੋਰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ, ਸਾਬਕਾ ਪ੍ਰਧਾਨ ਐਡਵੋਕੇਟ ਅਮਰੀਕ ਸਿੰਘ ਕਟਵਾਲ, ਐਡਵੋਕੇਟ ਡੀ. ਐਸ. ਦਿਓਲ, ਐਡਵੋਕੇਟ ਵੀ. ਕੇ. ਸ਼ਰਮਾ, ਐਡਵੋਕੇਟ ਸ਼ੇਖਰ ਸ਼ੁਕਲਾ, ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਭੁੱਲਰ, ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਹਰੀਪੁਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਵਾਹੀ, ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਟੀ ਮੁਹਾਲੀ, ਕੁਲਵੀਰ ਸਿੰਘ ਬਿੱਲੂ, ਬਲਜੀਤ ਸਿੰਘ ਕਾਕਾ ਗਿਰਨ, ਹਾਕੀ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਜਗਮਿੱਤਰ ਸਿੰਘ ਖ਼ਾਲਸਾ ਅਤੇ ਕੁਲਦੀਪ ਸਿੰਘ ਹਵੇਲੀ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਬਾਸੀ, ਐਡਵੋਕੇਟ ਵਿਵੇਕ ਸੋਨੂੰ, ਕੁਲਦੀਪ ਸਿੰਘ ਰਾਣਾ, ਅਮਰਿੰਦਰ ਸਿੰਘ ਝਿੰਜਰ, ਐਡਵੋਕੇਟ ਰਾਮ ਅਵਤਾਰ, ਐਡਵੋਕੇਟ ਰਮਨਦੀਪ ਸਿੰਘ ਬਨਵੈਤ, ਗੁਰਨਾਮ ਸਿੰਘ ਰਠੌਰ, ਐਡਵੋਕੇਟ ਗੁਰਪ੍ਰੀਤ ਸਿੰਘ ਰੱਤੂ, ਇਕਬਾਲ ਸਿੰਘ ਸਲਾਪੁਰ, ਗੱਬਰ ਸਿੰਘ, ਹਰੀਸ਼ ਜਲੋਟਾ, ਗੁਰਵਿੰਦਰ ਸਿੰਘ ਮੋਟੂ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ, ਪ੍ਰੋ. ਭਗਵੰਤ ਸਿੰਘ ਸਤਿਆਲ, ਲੈਮਰਿਨ ਟੈਕ ਸਕਿਲਜ਼ ਯੂਨੀਵਰਸਿਟੀ ਦੇ ਰਜਿਸਟਰਾਰ, ਕੌਂਸਲਰ ਗੁਰਵਿੰਦਰ ਸਿੰਘ ਜੱਗੀ, ਕੌਂਸਲਰ ਅਮਰਿਤਪਾਲ ਸਿੰਘ ਸੋਨੂੰ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਕੌਂਸਲਰ ਤਰਨਜੀਤ ਕੌਰ ਸਤਿਆਲ, ਹਰਜੀਤ ਸਿੰਘ ਢੀਂਗਰਾ, ਮਨਜੀਤ ਸਿੰਘ ਬਾਵਾ ਕੱਟਪੀਸ, ਦਵਿੰਦਰ ਸਿੰਘ ਕਿੱਟੀ, ਅਮਨਜੋਤ ਸਿੰਘ ਬਾਵਾ, ਸਾਬਕਾ ਕੌਂਸਲਰ ਹਰਵਿੰਦਰ ਸਿੰਘ ਬਿੰਦਰ ਹਵੇਲੀ, ਸੰਗਤ ਰਾਮ ਸਾਂਘਾ, ਅਕਾਲੀ ਆਗੂ ਜਸਵੀਰ ਸਿੰਘ ਗਿੱਲ ਅਤੇ ਭਰਤ ਕੁਮਾਰ ਵਾਲੀਆ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਤੋਂ ਇਲਾਵਾ ਪਿੰਡ ਖੇੜਾਬਾਦ, ਭਲਿਆਣ, ਹਵੇਲੀ ਕਲਾਂ ਅਤੇ ਰੂਪਨਗਰ ਸ਼ਹਿਰ ਦੇ ਵਸਨੀਕਾਂ ਤੋਂ ਇਲਾਵਾ ਵਕੀਲ ਭਾਈਚਾਰੇ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਵਕੀਲ ਤੇ ਹੋਰ ਪਤਵੰਤੇ ਸੱਜਣਾਂ ਨੇ ਅੰਤਿਮ ਸੰਸਕਾਰ ਵਿਚ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਨਹਿਰ ਕਿਨਾਰੇ ਸ਼ਰਧਾ ਨਾਲ ਮਨਾਈ ਛੱਠ ਪੂਜਾ ਅਗਲੀ ਖ਼ਬਰ ਮੋਰਿੰਡਾ ਤੋਂ ਦੁੱਮਣਾ, ਛੋਟਾਂ ਸਮਾਣਾ ਤੇ ਮੁੰਡੀਆਂ ਨੂੰ ਜਾਂਦੀ ਸੜਕ ਦੀ ਹੋਈ ਖਸਤਾ ਹਾਲਤ
Ad Position 24