17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਗਲ ਸ਼ਹਿਰਬਣਿਆ ਸਿਆਸੀ ਸਰਗਰਮੀਆਂ ਦਾ ਕੇਂਦਰ ਬਿੰਦੂ ‘ ਆਪ ’, ਕਾਂਗਰਸ ਤੇ ਭਾਜਪਾ ਦੇ ਪ੍ਰਮੁੱਖ ਆਗੂਆਂ ਨੇ ਸ਼ਹਿਰ ’ ਚ ਜਮਾਏ ਡੇਰੇ

ਨੰਗਲ, 16 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਚੋਣਾਂ ਦਾ ਸਮਾਂ ਜਿਉਂ-ਜਿਉਂ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਸਿਆਸਤ ਦਾ ਕੇਂਦਰ ਵੀ ਨੰਗਲ ਸ਼ਹਿਰ ਵੱਲ ਖਿਸਕਦਾ ਨਜ਼ਰ ਆ ਰਿਹਾ ਹੈ। ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਿਆਸੀ ਸਰਗਰਮੀਆਂ ’ਤੇ ਨਜ਼ਰ ਮਾਰੀ ਜਾਵੇ ਤਾਂ ਤਿੰਨਾਂ ਪ੍ਰਮੁੱਖ ਧਿਰਾਂ ਦੇ ਆਗੂਆਂ ਨੇ ਨੰਗਲ ਨੂੰ ਆਪਣਾ ਸਿਆਸੀ ਕੇਂਦਰ ਬਿੰਦੂ ਬਣਾਉਂਦਿਆਂ ਇੱਥੇ ਰਿਹਾਇਸ਼ਾਂ ਅਤੇ ਦਫ਼ਤਰਾਂ ਰਾਹੀਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।

Ad Position 21
No active advertisement
ਅਜੀਤ ਡੈਸਕ 17-11-2026
ਨੰਗਲ, 16 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਚੋਣਾਂ ਦਾ ਸਮਾਂ ਜਿਉਂ-ਜਿਉਂ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਸਿਆਸਤ ਦਾ ਕੇਂਦਰ ਵੀ ਨੰਗਲ ਸ਼ਹਿਰ ਵੱਲ ਖਿਸਕਦਾ ਨਜ਼ਰ ਆ ਰਿਹਾ ਹੈ। ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਿਆਸੀ ਸਰਗਰਮੀਆਂ ’ਤੇ ਨਜ਼ਰ ਮਾਰੀ ਜਾਵੇ ਤਾਂ ਤਿੰਨਾਂ ਪ੍ਰਮੁੱਖ ਧਿਰਾਂ ਦੇ ਆਗੂਆਂ ਨੇ ਨੰਗਲ ਨੂੰ ਆਪਣਾ ਸਿਆਸੀ ਕੇਂਦਰ ਬਿੰਦੂ ਬਣਾਉਂਦਿਆਂ ਇੱਥੇ ਰਿਹਾਇਸ਼ਾਂ ਅਤੇ ਦਫ਼ਤਰਾਂ ਰਾਹੀਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸਿਆਸੀ ਹਲਕਿਆਂ ਵਿਚ ਇਸ ਬਦਲਦੇ ਸਮੀਕਰਨ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਮੁੱਢਲੀਆਂ ਤਿਆਰੀਆਂ ਵਜੋਂ ਦੇਖਿਆ ਜਾ ਰਿਹਾ ਹੈ। ‘ਆਪ’ ਦੀ ਸਿਆਸੀ ਕਮਾਨ ਬੈਂਸ ਦੀ ਰਿਹਾਇਸ਼ ਤੋਂ- ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਹਲਕੇ ਵਿਚ ਆਪਣੀਆਂ ਸਰਗਰਮੀਆਂ ਦਾ ਮੁੱਖ ਕੇਂਦਰ ਨੰਗਲ ਨੂੰ ਹੀ ਬਣਾਇਆ ਹੋਇਆ ਹੈ। ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀ.ਬੀ.ਐਮ.ਬੀ. ਦੀ ਆਰ.ਬੀ.ਆਰ. ਨੰਬਰ-2 ਕੋਠੀ ਵਿਖੇ ਆਪਣੀ ਰਿਹਾਇਸ਼ ਰੱਖੀ ਹੋਈ ਹੈ, ਜਿੱਥੋਂ ਉਹ ਆਪਣੇ ਸਾਥੀਆਂ ਅਤੇ ਪਾਰਟੀ ਆਗੂਆਂ ਨਾਲ ਲਗਾਤਾਰ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਚਲਾ ਰਹੇ ਹਨ। ਸਰਕਾਰੀ ਜ਼ਿੰਮੇਵਾਰੀਆਂ ਦੇ ਨਾਲ-ਨਾਲ ਹਲਕੇ ਦੀ ਸਿਆਸਤ ਨੂੰ ਲੈ ਕੇ ਉਨ੍ਹਾਂ ਦੀਆਂ ਸਰਗਰਮੀਆਂ ਦਾ ਕੇਂਦਰ ਵੀ ਇਹੀ ਰਿਹਾਇਸ਼ ਬਣੀ ਹੋਈ ਹੈ। ਭਾਜਪਾ ਦੇ ਦੋ ਵੱਖਰੇ ਕੇਂਦਰ, ਟਿਕਟ ਦੇ ਦਾਅਵੇਦਾਰਾਂ ਦੀ ਸਰਗਰਮੀ ਤੇਜ਼- ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਵੀ ਨੰਗਲ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੀ ਹੈ। ਭਾਜਪਾ ਵਲੋਂ ਭਗਵਾਨ ਸ੍ਰੀ ਵਾਲਮੀਕਿ ਮੰਦਰ ਦੇ ਬਾਹਰ ਨੰਗਲ ਮੰਡਲ ਦਾ ਦਫ਼ਤਰ ਸਥਾਪਤ ਕੀਤਾ ਗਿਆ ਹੈ, ਜਦਕਿ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਨੰਗਲ-ਚੰਡੀਗੜ੍ਹ ਮੁੱਖ ਮਾਰਗ ’ਤੇ ਰੇਲਵੇ ਰੋਡ ਵਿਖੇ ਆਪਣਾ ਵੱਖਰਾ ਦਫ਼ਤਰ ਬਣਾ ਕੇ ਸਿਆਸੀ ਸਰਗਰਮੀਆਂ ਨੂੰ ਨਵੀਂ ਰਫ਼ਤਾਰ ਦਿੱਤੀ ਹੋਈ ਹੈ। ਇਸ ਤਰ੍ਹਾਂ ਭਾਜਪਾ ਦੇ ਸੰਗਠਨਾਤਮਕ ਅਤੇ ਆਗੂ ਪੱਧਰ ਦੇ ਦੋ ਵੱਖਰੇ ਸਿਆਸੀ ਕੇਂਦਰ ਨੰਗਲ ਵਿਚ ਸਰਗਰਮ ਹਨ। ਹਲਕੇ ਤੋਂ ਭਾਜਪਾ ਦੀ ਟਿਕਟ ਦੇ ਚਾਹਵਾਨ ਆਗੂਆਂ ਦੀ ਵਧ ਰਹੀ ਸਰਗਰਮੀ ਵੀ ਆਉਣ ਵਾਲੇ ਸਿਆਸੀ ਮੁਕਾਬਲੇ ਨੂੰ ਦਿਲਚਸਪ ਬਣਾ ਰਹੀ ਹੈ। ਰਾਣਾ ਕੇ.ਪੀ. ਸਿੰਘ ਨੇ ਵੀ ਰੋਪੜ ਤੋਂ ਨੰਗਲ ਵੱਲ ਮੋੜਿਆ ਸਿਆਸੀ ਰੁਖ਼- ਕਾਂਗਰਸ ਪਾਰਟੀ ਵਲੋਂ ਵੀ ਹੁਣ ਨੰਗਲ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਸੰਕੇਤ ਮਿਲ ਰਹੇ ਹਨ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੰਵਰਪਾਲ ਸਿੰਘ, ਜੋ ਹੁਣ ਤੱਕ ਰੋਪੜ ਦੇ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਆਪਣੀ ਪੱਕੀ ਰਿ ਹਾਇਸ਼ ਤੋਂ ਸਿਆਸੀ ਸਰਗਰਮੀਆਂ ਚਲਾਉਂਦੇ ਰਹੇ ਹਨ, ਨੇ ਵੀ ਨੰਗਲ ਵੱਲ ਆਪਣਾ ਧਿਆਨ ਕੇਂਦਰਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਅਤਿ ਨਜ਼ਦੀਕੀ ਸਾਥੀਆਂ ਅਨੁਸਾਰ ਰਾਣਾ ਕੇ.ਪੀ. ਸਿੰਘ ਵਲੋਂ ਨੰਗਲ ਦੇ ਸ਼ਿਵਾਲਿਕ ਐਵੇਨਿਊ ਵਿਖੇ ਇੱਕ ਕੋਠੀ ਲਈ ਗਈ ਹੈ, ਜਿੱਥੇ ਜਲਦ ਹੀ ਉਨ੍ਹਾਂ ਦੀ ਰਿਹਾਇਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਉਹ 48-ਆਈ ਬਲਾਕ ਨੰਗਲ ਵਿਖੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦਾ ਦਫ਼ਤਰ ਚਲਾ ਰਹੇ ਹਨ, ਜੋ ਪਿਛਲੇ ਸਮੇਂ ਦੌਰਾਨ ਸਿਆਸੀ ਚਰਚਾ ਦਾ ਵਿਸ਼ਾ ਵੀ ਬਣਿਆ ਰਿਹਾ ਹੈ। ਕੀ ਨੰਗਲ ਤੋਂ ਹੀ ਤੈਅ ਹੋਵੇਗੀ ਹਲਕੇ ਦੀ ਸਿਆਸੀ ਦਿਸ਼ਾ?- ਸਿਆਸੀ ਤੌਰ ’ਤੇ ਸਭ ਤੋਂ ਦਿਲਚਸਪ ਪਹਿਲੂ ਇਹ ਹੈ ਕਿ ਵੱਖੋ-ਵੱਖਰੀ ਵਿਚਾਰਧਾਰਾ ਅਤੇ ਇੱਕ-ਦੂਜੇ ਦੇ ਸਿਆਸੀ ਵਿਰੋਧੀ ਹੋਣ ਦੇ ਬਾਵਜੂਦ ਤਿੰਨਾਂ ਪ੍ਰਮੁੱਖ ਧਿਰਾਂ ਦੇ ਆਗੂਆਂ ਨੇ ਆਪਣੀਆਂ ਸਰਗਰਮੀਆਂ ਲਈ ਨੰਗਲ ਨੂੰ ਤਰਜੀਹ ਦਿੱਤੀ ਹੈ। ਕਿਸੇ ਨੇ ਇੱਥੇ ਪੱਕੀ ਰਿਹਾਇਸ਼ ਬਣਾਈ ਹੈ, ਕਿਸੇ ਨੇ ਪਾਰਟੀ ਦਫ਼ਤਰ ਖੋਲ੍ਹਿਆ ਹੈ ਅਤੇ ਕਿਸੇ ਨੇ ਪਹਿਲਾਂ ਤੋਂ ਮੌਜੂਦ ਸਿਆਸੀ ਢਾਂਚੇ ਨੂੰ ਹੋਰ ਸਰਗਰਮ ਕਰਨਾ ਸ਼ੁਰੂ ਕੀਤਾ ਹੈ। ਅਜਿਹੇ ਵਿਚ ਸਵਾਲ ਉੱਠਣਾ ਸੁਭਾਵਿਕ ਹੈ ਕਿ ਕੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਸਿਆਸੀ ਰਣਨੀਤੀ ਅਤੇ ਚੋਣ ਮੁਹਿੰਮ ਦਾ ਮੁੱਖ ਧੁਰਾ ਨੰਗਲ ਹੀ ਬਣੇਗਾ? ਫ਼ਿਲਹਾਲ ਤਿੰਨਾਂ ਧਿਰਾਂ ਦੀਆਂ ਸਰਗਰਮੀਆਂ ਨੇ ਨੰਗਲ ਨੂੰ ਸਿਆਸੀ ਚਰਚਾ ਦੇ ਕੇਂਦਰ ਵਿਚ ਜ਼ਰੂਰ ਲਿਆ ਖੜ੍ਹਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਵਲੋਂ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਖੇਤਰੀ ਯੁਵਕ ਮੇਲੇ ’ਚ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਨੇ ਜਿੱਤੀ ਟਰਾਫ਼ੀ
Ad Position 24