ਸ੍ਰੀ ਚਮਕੌਰ ਸਾਹਿਬ ਵਿਖੇ 22 ਨੂੰ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੌਮਾਂਤਰੀ ਪੱਧਰ ’ਤੇ ਮਨਾਇਆ ਜਾ ਰਿਹੈ-ਜਥੇਦਾਰ ਬਾਬਾ ਕੁਲਵਿੰਦਰ ਸਿੰਘ
ਸ੍ਰੀ ਚਮਕੌਰ ਸਾਹਿਬ, 16 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਚਮਕੌਰ ਦੀ ਗੜ੍ਹੀ ਦੇ ਅਖੀਰਲੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ 322ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 22 ਨਵੰਬਰ ਨੂੰ ਵੱਡੇ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ ਸ੍ਰੀ ਚਮਕੌਰ ਸਾਹਿਬ ਵਾਲਿਆਂ ਨੇ ਦੱਸਿਆ ਕਿ ਸਮੂਹ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਸਮੁੱਚੀ ਰੰਘਰੇਟਾ ਕੌਮ, ਪੰਥਕ ਜਥੇਬੰਦੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਗਮ 20 ਨਵੰਬਰ ਨੂੰ ਗੁਰਦੁਆਰਾ ਸ਼ਹੀਦੀ ਬੁਰਜ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਅਰੰਭ ਹੋਣਗੇ 22 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਸਥਾਨਕ ਦਾਣਾ ਮੰਡੀ ਵਿਖੇ ਸਜੇ ਦੀਵਾਨ ਵਿਚ ਕੀਰਤਨੀ ਜਥੇ,ਢਾਡੀ ,ਕਥਾ ਵਾਚਕ ਅਤੇ ਪੰਥ ਦੇ ਵਿਦਵਾਨ ਸੰਗਤਾਂ ਨੂੰ ਮਹਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਇਤਿਹਾਸ ਨਾਲ ਜੋੜਨਗੇ।
ਸ੍ਰੀ ਚਮਕੌਰ ਸਾਹਿਬ, 16 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਚਮਕੌਰ ਦੀ ਗੜ੍ਹੀ ਦੇ ਅਖੀਰਲੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ 322ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 22 ਨਵੰਬਰ ਨੂੰ ਵੱਡੇ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ ਸ੍ਰੀ ਚਮਕੌਰ ਸਾਹਿਬ ਵਾਲਿਆਂ ਨੇ ਦੱਸਿਆ ਕਿ ਸਮੂਹ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਸਮੁੱਚੀ ਰੰਘਰੇਟਾ ਕੌਮ, ਪੰਥਕ ਜਥੇਬੰਦੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਗਮ 20 ਨਵੰਬਰ ਨੂੰ ਗੁਰਦੁਆਰਾ ਸ਼ਹੀਦੀ ਬੁਰਜ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਅਰੰਭ ਹੋਣਗੇ 22 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਸਥਾਨਕ ਦਾਣਾ ਮੰਡੀ ਵਿਖੇ ਸਜੇ ਦੀਵਾਨ ਵਿਚ ਕੀਰਤਨੀ ਜਥੇ,ਢਾਡੀ ,ਕਥਾ ਵਾਚਕ ਅਤੇ ਪੰਥ ਦੇ ਵਿਦਵਾਨ ਸੰਗਤਾਂ ਨੂੰ ਮਹਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਇਤਿਹਾਸ ਨਾਲ ਜੋੜਨਗੇ। ਇਸ ਮੌਕੇ ਨਿਹੰਗ ਮੁਖੀ ਬਾਬਾ ਕੁਲਵਿੰਦਰ ਸਿੰਘ ਨੇ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਇਸ ਸਮਾਗਮ ਵਿਚ ਬੱਚਿਆਂ ਸਮੇਤ ਹਾਜ਼ਰੀਆਂ ਭਰਨ। ਇਸ ਮੌਕੇ ਨਿਹੰਗ ਮੁਖੀ ਬਾਬਾ ਕੁਲਵਿੰਦਰ ਸਿੰਘ, ਜਥੇਦਾਰ ਬਾਬਾ ਮਾਨ ਸਿੰਘ (ਘੋੜਿਆਂ ਦੇ ਜਥੇਦਾਰ), ਬਾਬਾ ਮਨਦੀਪ ਸਿੰਘ ਵਿਦਿਆਰਥੀ, ਮਨਿੰਦਰ ਸਿੰਘ ਰਾਣਾ, ਦਵਿੰਦਰ ਸਿੰਘ ਕਬੱਡੀ ਕੋਚ, ਜਥੇਦਾਰ ਬਾਬਾ ਜੱਗਾ ਸਿੰਘ, ਬਾਬਾ ਸ਼ੇਰ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਧੱਕੜ ਸਿੰਘ, ਬਾਬਾ ਬਲਕਰਨ ਸਿੰਘ, ਕੈਪਟਨ ਚੰਦਨ ਸਿੰਘ, ਸਤਵੰਤ ਸਿੰਘ ਬੇਦੀ, ਗੁਰਬਿੰਦਰ ਸਿੰਘ ਅਤੇ ਚਰਨ ਸਿੰਘ ਵੀ ਮੌਜੂਦ ਸਨ।