16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਹਰਜੋਤ ਬੈਂਸ ਦੇ ਜਨਮ ਦਿਨ ’ਤੇ ਡਾ. ਸੁਭਾਸ਼ ਸ਼ਰਮਾ ਦੇ ਵਧਾਈ ਟਵੀਟ ਨੇ ਛੇੜੀ ਨਵੀਂ ਚਰਚਾ ਹਰਜੋਤ ਬੈਂਸ ਦੇ ਜਨਮ ਦਿਨ ’ ਤੇ ਡਾ . ਸੁਭਾਸ਼ ਸ਼ਰਮਾ ਦੇ ਵਧਾਈ ਟਵੀਟ ਨੇ ਛੇੜੀ ਨਵੀਂ ਚਰਚਾ

ਨੰਗਲ, 16 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸਿਆਸਤ ਵਿਚ ਇੱਕ-ਦੂਜੇ ਦੇ ਸਿਆਸੀ ਵਿਰੋਧੀ ਮੰਨੇ ਜਾਂਦੇ ਅਤੇ ਵੱਖ-ਵੱਖ ਮੁੱਦਿਆਂ ’ਤੇ ਜਨਤਕ ਤੌਰ ’ਤੇ ਤਿੱਖੇ ਹਮਲੇ ਕਰਨ ਵਾਲੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਦਰਮਿਆਨ ਸਿਆਸੀ ਤਲਖ਼ੀ ਤੋਂ ਉਲਟ ਇੱਕ ਅਜਿਹਾ ਨਿਵੇਕਲਾ ਪਹਿਲੂ ਸਾਹਮਣੇ ਆਇਆ ਹੈ, ਜਿਸ ਨੇ ਇਲਾਕੇ ਦੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ।

Ad Position 21
No active advertisement
ਹਰਜੋਤ ਸਿੰਘ ਬੈਂਸ ਅਤੇ ਡਾ. ਸੁਭਾਸ਼ ਸ਼ਰਮਾ ਦੀ ਤਸਵੀਰ। 17-11-2026
ਨੰਗਲ, 16 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸਿਆਸਤ ਵਿਚ ਇੱਕ-ਦੂਜੇ ਦੇ ਸਿਆਸੀ ਵਿਰੋਧੀ ਮੰਨੇ ਜਾਂਦੇ ਅਤੇ ਵੱਖ-ਵੱਖ ਮੁੱਦਿਆਂ ’ਤੇ ਜਨਤਕ ਤੌਰ ’ਤੇ ਤਿੱਖੇ ਹਮਲੇ ਕਰਨ ਵਾਲੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਦਰਮਿਆਨ ਸਿਆਸੀ ਤਲਖ਼ੀ ਤੋਂ ਉਲਟ ਇੱਕ ਅਜਿਹਾ ਨਿਵੇਕਲਾ ਪਹਿਲੂ ਸਾਹਮਣੇ ਆਇਆ ਹੈ, ਜਿਸ ਨੇ ਇਲਾਕੇ ਦੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਦਰਅਸਲ, ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਜਨਮ ਦਿਨ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵਲੋਂ ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ (ਟਵਿੱਟਰ) ਰਾਹੀਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸਿਆਸੀ ਤੌਰ ’ਤੇ ਇੱਕ-ਦੂਜੇ ਦੇ ਆਹਮੋ-ਸਾਹਮਣੇ ਰਹਿਣ ਵਾਲੇ ਇਨ੍ਹਾਂ ਦੋਵਾਂ ਆਗੂਆਂ ਦਰਮਿਆਨ ਇਸ ਤਰ੍ਹਾਂ ਦੀ ਸਦਭਾਵਨਾ ਦਾ ਪ੍ਰਗਟਾਵਾ ਸਿਆਸੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਜ਼ਿਕਰਯੋਗ ਹੈ ਕਿ ਜਿੱਥੇ ਹਰਜੋਤ ਸਿੰਘ ਬੈਂਸ ਵਲੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਵੱਖ-ਵੱਖ ਮੁੱਦਿਆਂ ’ਤੇ ਘੇਰਿਆ ਜਾਂਦਾ ਹੈ, ਉੱਥੇ ਹੀ ਡਾ. ਸੁਭਾਸ਼ ਸ਼ਰਮਾ ਵੀ ਕਈ ਮੌਕਿਆਂ ’ਤੇ ਬੈਂਸ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਤਿੱਖੇ ਸਵਾਲ ਉਠਾਉਂਦੇ ਰਹੇ ਹਨ। ਅਜਿਹੇ ਸਿਆਸੀ ਮਾਹੌਲ ਵਿਚ ਜਨਮ ਦਿਨ ਮੌਕੇ ਦਿੱਤੀਆਂ ਗਈਆਂ ਸ਼ੁੱਭਕਾਮਨਾਵਾਂ ਨੇ ਇਹ ਸੁਨੇਹਾ ਜ਼ਰੂਰ ਦਿੱਤਾ ਹੈ ਕਿ ਵਿਚਾਰਧਾਰਕ ਅਤੇ ਸਿਆਸੀ ਵਖਰੇਵੇਂ ਨਿੱਜੀ ਸੰਬੰਧਾਂ ਅਤੇ ਸਮਾਜਿਕ ਸ਼ਿਸ਼ਟਾਚਾਰ ਦੇ ਰਾਹ ਵਿਚ ਰੁਕਾਵਟ ਨਹੀਂ ਬਣਨੇ ਚਾਹੀਦੇ। ਹੁਣ ਸਿਆਸੀ ਸੱਥਾਂ ਵਿਚ ਇਸ ਗੱਲ ਦੀ ਚਰਚਾ ਹੈ ਕਿ ਕੀ ਦੋਵੇਂ ਧਿਰਾਂ ਦੇ ਆਗੂਆਂ ਵਲੋਂ ਦਿਖਾਈ ਗਈ ਇਹ ਸਦਭਾਵਨਾ ਪੰਜਾਬ ਦੀ ਸਿਆਸਤ ਵਿਚ ਵਧੇਰੇ ਸਿਹਤਮੰਦ ਅਤੇ ਉਸਾਰੂ ਸਿਆਸੀ ਸਭਿਆਚਾਰ ਦੀ ਇੱਕ ਛੋਟੀ ਪਰ ਅਹਿਮ ਮਿਸਾਲ ਸਾਬਤ ਹੋ ਸਕਦੀ ਹੈ। ਫ਼ਿਲਹਾਲ, ਇਸ ਵਧਾਈ ਸੰਦੇਸ਼ ਨੇ ਸਿਆਸੀ ਵਿਰੋਧ ਦੇ ਵਿਚਕਾਰ ਆਪਸੀ ਸਤਿਕਾਰ ਦੀ ਇੱਕ ਵੱਖਰੀ ਤਸਵੀਰ ਜ਼ਰੂਰ ਪੇਸ਼ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਪਰਾਸ਼ਰ ਵਲੋਂ ਸਰਕਾਰ ਦੀ ਕਾਰਜ ਪ੍ਰਣਾਲੀ ’ਤੇ ਚੁੱਕੇ ਤਿੱਖੇ ਸਵਾਲ ਅਗਲੀ ਖ਼ਬਰ ਪਿੰਡ ਮਜਾਰਾ ਦੇ ਮਾਤਾ ਸੀਤਲਾ ਮੰਦਰ ਵਿਖੇ ਭੰਡਾਰਾ ਅੱਜ
Ad Position 24