16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੀ. ਜੀ. ਸੀ. ਲਾਂਡਰਾਂ ਨੇ ‘ਰੀਮਿਨਿਸੈਂਸ 2ਕੇ26’ ਦੇ ਬੈਨਰ ਹੇਠ ਐਲੂਮਨੀ ਮੀਟ ਕਰਵਾਈ

ਐੱਸ. ਏ.

Ad Position 21
No active advertisement
ਸੀ. ਜੀ. ਸੀ. ਲਾਂਡਰਾਂ ਵਿਖੇ ਕਰਵਾਈ ਗਈ ਐਲੂਮਨੀ ਮੀਟ ਦੌਰਾਨ ਕਾਲਜ ਦੇ ਸਾਬਕਾ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਸਤਨਾਮ ਸਿੰਘ ਸੰਧੂ। ਅਜੀਤ ਤਸਵੀਰ 17-11-2026
ਐੱਸ. ਏ. ਐੱਸ. ਨਗਰ, 16 ਨਵੰਬਰ (ਪ੍ਰੋ. ਅਵਤਾਰ ਸਿੰਘ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਲੋਂ ‘ਰੀਮਿਨਿਸੈਂਸ 2ਕੇ26’ ਦੇ ਬੈਨਰ ਹੇਠ ਐਲੂਮਨੀ ਮੀਟ ਕਰਵਾਈ ਗਈ, ਜਿਸ ‘ਚ ਇੰਜੀਨੀਅਰਿੰਗ, ਬਿਜ਼ਨੈੱਸ ਮੈਨੇਜਮੈਂਟ, ਬਾਇਓਟੈਕਨਾਲੋਜੀ, ਫਾਰਮੇਸੀ, ਪ੍ਰਾਹੁਣਚਾਰੀ ਤੇ ਹੋਰ ਵੱਖ-ਵੱਖ ਬੈਚਾਂ ਦੇ ਸਾਬਕਾ (ਗ੍ਰੈਜੂਏਟ) ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਸਮਾਗਮ ‘ਚ ਸੀ. ਜੀ. ਸੀ. ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ, ਸੀ. ਜੀ. ਸੀ. ਲਾਂਡਰਾਂ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ, ਵਾਈਸ ਚੇਅਰਮੈਨ ਪਰਮਪਾਲ ਸਿੰਘ ਢਿੱਲੋਂ, ਕੈਂਪਸ ਡਾਇਰੈਕਟਰ ਡਾ. ਰਾਜਦੀਪ ਸਿੰਘ ਤੇ ਸੀ. ਜੀ. ਸੀ. ਲਾਂਡਰਾਂ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਤੇ ਐਲੂਮਨੀ ਮਾਮਲੇ ਡਾ. ਗਗਨਦੀਪ ਭੁੱਲਰ ਸਮੇਤ ਹੋਰਨਾਂ ਪਤਵੰਤਿਆਂ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲੁਆਈ। ਇਸ ਮੌਕੇ ਕਾਲਜ ਦੇ ਸਾਬਕਾ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਕਾਲਜ ਜੀਵਨ ਦੌਰਾਨ ਪਈਆਂ ਗੂੜ੍ਹੀਆਂ ਦੋਸਤੀਆਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਰਿਸ਼ਤੇ ਅਕਸਰ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਵੀ ਕਾਇਮ ਰਹਿੰਦੇ ਹਨ ਅਤੇ ਵਿਅਕਤੀ ਦੇ ਜੀਵਨ ਸਫਰ ਦਾ ਅਹਿਮ ਹਿੱਸਾ ਬਣੇ ਰਹਿੰਦੇ ਹਨ। ਉਨ੍ਹਾਂ ਸੀ. ਜੀ. ਸੀ. ਲਾਂਡਰਾਂ ਦੇ ਸਾਬਕਾ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸੀ. ਜੀ. ਸੀ. ਲਾਂਡਰਾਂ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਸਾਬਕਾ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਦੀ ਮੌਜੂਦਗੀ ਨਾਲ ਇਸ ਮੌਕੇ ਨੂੰ ਖਾਸ ਬਣਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਸ਼ਾਮ ਦਾ ਮੁੱਖ ਆਕਰਸ਼ਣ ਸੀ. ਜੀ. ਸੀ. ਲਾਂਡਰਾਂ ਦੇ ਸਾਬਕਾ ਵਿਦਿਆਰਥੀ ਰਿੱਕੀ (ਇਕ ਕੈਨੇਡੀਅਨ ਪੰਜਾਬੀ ਲੋਕ ਤੇ ਪੌਪ ਕਲਾਕਾਰ) ਦੁਆਰਾ ਦਿੱਤੀ ਗਈ ਲਾਈਵ ਪੇਸ਼ਕਾਰੀ ਰਹੀ। ਇਸ ਮੌਕੇ ਸੰਸਥਾ ਦੇ ਸਾਬਕਾ ਫੈਕਲਟੀ ਮੈਂਬਰਾਂ ਨੂੰ ਵੀ ਸਨਮਾਨਿਆ ਗਿਆ। ਸ਼ਾਨਦਾਰ ਡਿਨਰ ਦਾ ਆਨੰਦ ਲੈਣ ਤੋਂ ਬਾਅਦ ਐਲੂਮਨਾਈ ਨੇ ਡੀ. ਜੇ. ਦੀਆਂ ਧੁਨਾਂ ‘ਤੇ ਇਸ ਖੁਸ਼ਨੁੰਮਾ ਪਲ ਦਾ ਭਰਪੂਰ ਆਨੰਦ ਮਾਣਿਆ, ਜਿਸ ਤੋਂ ਬਾਅਦ ਐਲੂਮਨੀ ਮੀਟ ਸਮਾਪਤ ਹੋ ਗਈ। ਜ਼ਿਕਰਯੋਗ ਹੈ ਕਿ ਸੀ. ਜੀ. ਸੀ. ਲਾਂਡਰਾਂ ਨੇ 55 ਹਜ਼ਾਰ ਤੋਂ ਵੱਧ ਸਾਬਕਾ ਵਿਦਿਆਰਥੀਆਂ ਦਾ ਇਕ ਮਜ਼ਬੂਤ ਨੈੱਟਵਰਕ ਕਾਇਮ ਕੀਤਾ ਹੋਇਆ ਹੈ, ਜਿਨ੍ਹਾਂ ‘ਚੋਂ ਜ਼ਿਆਦਾਤਰ ਵਿਦਿਆਰਥੀਆਂ ਨੇ ਉੱਦਮੀ, ਕਾਰਪੋਰੇਟ ਪੇਸ਼ੇਵਰ, ਵਿਗਿਆਨੀ, ਖੋਜਕਰਤਾ, ਸਿਵਲ ਸੇਵਕ, ਰੱਖਿਆ ਕਰਮਚਾਰੀ, ਸਰਕਾਰੀ ਅਧਿਕਾਰੀ ਅਤੇ ਨਾਮਵਰ ਸੰਸਥਾਵਾਂ ‘ਚ ਸਿੱਖਿਆ ਸ਼ਾਸਤਰੀਆਂ ਵਜੋਂ ਸਫ਼ਲ ਕਰੀਅਰ ਬਣਾਇਆ ਹੈ ਅਤੇ ਆਪਣੀਆਂ ਪ੍ਰਾਪਤੀਆਂ ਨਾਲ ਸੀ. ਜੀ. ਸੀ. ਲਾਂਡਰਾਂ ਦਾ ਨਾਂਅ ਰੌਸ਼ਨ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਫਰੀਦਾਬਾਦ ਦੇ ਵਿਕਾਸ ਨੂੰ ਮਿਲੀ ਰਫ਼ਤਾਰ, ਕਰੋੜਾਂ ਦੇ ਵਿਕਾਸ ਕਾਰਜਾਂ ਦਾ ਵਿਪੁਲ ਗੋਇਲ ਨੇ ਰੱਖਿਆ ਨੀਂਹ ਪੱਥਰ ਸੈਕਟਰ -1...
Ad Position 24