ਐਸ. ਸੀ./ਬੀ. ਸੀ. ਯੂਨੀਅਨ ਵਲੋਂ ਘਨੌਲੀ ਚੌਕੀ ਦੇ ਨਵੇਂ ਇੰਚਾਰਜ ਗੁਰਿੰਦਰ ਸਿੰਘ ਨਾਲ ਮੁਲਾਕਾਤ
ਘਨੌਲੀ, 17 ਨਵੰਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਐਸ. ਸੀ.
ਘਨੌਲੀ, 17 ਨਵੰਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਐਸ. ਸੀ./ਬੀ. ਸੀ. ਯੂਨੀਅਨ ਦੇ ਵਫ਼ਦ ਵਲੋਂ ਇਲਾਕੇ ਦੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਘਨੌਲੀ ਪੁਲਿਸ ਚੌਕੀ ਦੇ ਨਵੇਂ ਇੰਚਾਰਜ ਏ. ਐਸ. ਆਈ. ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਜਗਵਿੰਦਰ ਸਿੰਘ ਜੱਗੀ ਦੀ ਅਗਵਾਈ ਹੇਠ ਪਹੁੰਚੇ ਵਫ਼ਦ ਵਲੋਂ ਗੁਰਿੰਦਰ ਸਿੰਘ ਦਾ ਘਨੌਲੀ ਚੌਕੀ ਦਾ ਅਹੁਦਾ ਸੰਭਾਲਣ ’ਤੇ ਸਵਾਗਤ ਕੀਤਾ ਅਤੇ ਇਲਾਕੇ ਦੀਆਂ ਸਮੱਸਿਆਵਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਚੌਕੀ ਇੰਚਾਰਜ ਏ. ਐੱਸ. ਆਈ. ਗੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੂੰਹੋਂ ਕਾਲੋਨੀ ਸਮੇਤ ਇਲਾਕੇ ਦੇ ਕਈ ਪਿੰਡਾਂ ਵਿਚ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਅਤੇ ਨਸ਼ੇੜੀਆਂ ਵਿਰੁੱਧ ਕਾਰਵਾਈ ਕਰਦਿਆਂ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ ਟੀਮ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਪੁਲਿਸ ਦਾ ਮੁੱਖ ਉਦੇਸ਼ ਇਲਾਕੇ ਵਿਚ ਸ਼ਾਂਤਮਈ ਮਾਹੌਲ ਕਾਇਮ ਰੱਖਣਾ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਹੈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਗਵਿੰਦਰ ਸਿੰਘ ਜੱਗੀ, ਜਨਰਲ ਸਕੱਤਰ ਤਰੁਣ ਲੋਤਰਾ, ਜਸਕਰਨ, ਬਸੰਤ ਕੁਮਾਰ, ਕੁਲਵਿੰਦਰ ਸਿੰਘ ਪਰਖਾਲੀ, ਗੁਰਚਰਨ ਸਿੰਘ, ਹਰਮੀਤ ਸਿੰਘ ਅਤੇ ਬਲਵਿੰਦਰ ਸਿੰਘ ਹਾਜ਼ਰ ਸਨ।