ਅਵਿਨਾਸ਼ ਰਾਏ ਖੰਨਾ ਨੂੰ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਭਾਜਪਾ ਆਗੂਆਂ ਵਲੋਂ ਸਵਾਗਤ
ਨੰਗਲ, 17 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਰਾਜ ਸਭਾ ਮੈਂਬਰ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਭਾਜਪਾ ਦੀ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦਾ ਪਾਰਟੀ ਆਗੂ ਗੋਵਰਧਨ ਸੋਨੀ ਜੀ. ਡੀ.
ਨੰਗਲ, 17 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਰਾਜ ਸਭਾ ਮੈਂਬਰ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਭਾਜਪਾ ਦੀ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦਾ ਪਾਰਟੀ ਆਗੂ ਗੋਵਰਧਨ ਸੋਨੀ ਜੀ. ਡੀ. ਨੇ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਲਈ ਅਹਿਮ ਤੇ ਸ਼ਲਾਘਾਯੋਗ ਫ਼ੈਸਲਾ ਕਰਾਰ ਦਿੱਤਾ ਹੈ। ਵਰਧਨ ਸੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਜਤਾਇਆ ਕਿ ਅਵਿਨਾਸ਼ ਰਾਏ ਖੰਨਾ ਦੀ ਅਗਵਾਈ ਹੇਠ ਤਿਆਰ ਹੋਣ ਵਾਲਾ ਚੋਣ ਮਨੋਰਥ ਪੱਤਰ ਪੰਜਾਬ ਦੇ ਹਰ ਵਰਗ ਦੀਆਂ ਆਸਾਂ ਤੇ ਲੋੜਾਂ ਦੀ ਤਰਜਮਾਨੀ ਕਰੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ, ਵਪਾਰੀਆਂ ਦੇ ਮਸਲਿਆਂ ਤੇ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਚੋਣ ਮਨੋਰਥ ਪੱਤਰ ਵਿਚ ਤਰਜੀਹ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਤਜਰਬੇਕਾਰ ਤੇ ਸਮਰਪਿਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਭਾਜਪਾ ਦੀ ਮਜ਼ਬੂਤ ਜਥੇਬੰਦਕ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਖੰਨਾ ਆਪਣੀ ਸਿਆਸੀ ਸੂਝ ਅਤੇ ਤਜਰਬੇ ਨਾਲ ਪੰਜਾਬ ਭਾਜਪਾ ਦੀਆਂ ਭਵਿੱਖੀ ਚੋਣ ਤਿਆਰੀਆਂ ਨੂੰ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਣਗੇ।