17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਿਹਤ ਵਿਭਾਗ ਵਲੋਂ ਮੋਤੀਆਬਿੰਦ ਦੇ ਆਪ੍ਰੇਸ਼ਨ

ਰੂਪਨਗਰ, 17 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ 2 ਅਪ੍ਰੈਲ ਤੋਂ ਲੈ ਕੇ ਹੁਣ ਤੱਕ 234 ਮਰੀਜ਼ਾਂ ਦੇ ਮੋਤੀਆਬਿੰਦ ਦੇ ਆਪ੍ਰੇਸ਼ਨ ਬਿਲਕੁਲ ਮੁਫ਼ਤ ਕੀਤੇ ਜਾ ਚੁੱਕੇ ਹਨ।

Ad Position 21
No active advertisement
ਅਜੀਤ ਡੈਸਕ 18-11-2026
ਰੂਪਨਗਰ, 17 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ 2 ਅਪ੍ਰੈਲ ਤੋਂ ਲੈ ਕੇ ਹੁਣ ਤੱਕ 234 ਮਰੀਜ਼ਾਂ ਦੇ ਮੋਤੀਆਬਿੰਦ ਦੇ ਆਪ੍ਰੇਸ਼ਨ ਬਿਲਕੁਲ ਮੁਫ਼ਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਆਪ੍ਰੇਸ਼ਨਾਂ ਦੌਰਾਨ ਮਰੀਜ਼ਾਂ ਦੀ ਅੱਖ ਵਿਚ ਲੋੜ ਅਨੁਸਾਰ ਲੈਂਸ ਵੀ ਪਾਏ ਗਏ ਹਨ, ਜਿਸ ਨਾਲ ਮਰੀਜ਼ਾਂ ਨੂੰ ਬਿਹਤਰ ਨਜ਼ਰ ਪ੍ਰਾਪਤ ਕਰਨ ਵਿਚ ਮਦਦ ਮਿਲ ਰਹੀ ਹੈ। ਇਸ ਸੰਬੰਧੀ ਸਿਵਲ ਹਸਪਤਾਲ ਰੂਪਨਗਰ ਦੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਗਿਰਾ ਨੇ ਦੱਸਿਆ ਕਿ ਮੋਤੀਆਬਿੰਦ ਅੱਖਾਂ ਦੀ ਇਕ ਆਮ ਬਿਮਾਰੀ ਹੈ, ਜਿਸ ਵਿਚ ਅੱਖ ਦੇ ਕੁਦਰਤੀ ਲੈਸ ’ਤੇ ਧੁੰਦਲਾਪਣ ਆ ਜਾਂਦਾ ਹੈ। ਕਿਸੇ ਨਿੱਜੀ ਹਸਪਤਾਲ ਵਿਚ ਮੋਤੀਆਬਿੰਦ ਦੇ ਇਕ ਆਪ੍ਰੇਸ਼ਨ ਅਤੇ ਲੈਸ ਪਾਉਣ ’ਤੇ ਲਗਪਗ 15 ਹਜ਼ਾਰ ਤੋਂ 20 ਹਜ਼ਾਰ ਰੁਪਏ ਜਾਂ ਇਸ ਤੋਂ ਵੱਧ ਖਰਚਾ ਆ ਸਕਦਾ ਹੈ ਪਰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਹਸਪਤਾਲ ਵਿਚ ਇਹ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਨਜ਼ਰ ਧੁੰਦਲੀ ਹੋਣ, ਰਾਤ ਸਮੇਂ ਦੇਖਣ ਵਿਚ ਮੁਸ਼ਕਿਲ ਆਉਣ, ਰੌਸ਼ਨੀ ਦੇ ਆਲੇ-ਦੁਆਲੇ ਚਮਕ ਜਾਂ ਪੜ੍ਹਨ ਸਮੇਂ ਦਿੱਕਤ ਆਉਣ ਵਰਗੀਆਂ ਸਮੱਸਿਆਵਾਂ ਮਹਿਸੂਸ ਹੁੰਦੀਆਂ ਹਨ ਤਾਂ ਉਹ ਅੱਖਾਂ ਦੇ ਮਾਹਿਰ ਡਾਕਟਰ ਤੋਂ ਜਾਂਚ ਜ਼ਰੂਰ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਅੰਡਰ-19 ਏਸ਼ੀਆ ਕੱਪ ਵਿਚ 11 ਵਿਕਟਾਂ ਹਾਸਿਲ ਕਰਕੇ ਮੋਰਿੰਡਾ ਪਰਤੇ ਇਸ਼ਾਨ ਸੂਦ ਦਾ ਸਵਾਗਤ ਅਗਲੀ ਖ਼ਬਰ ਰੂਪਨਗਰ ’ਚ ਅਕਾਲੀ ਦਲ ਨੂੰ ਮਿਲਿਆ ਵੱਡਾ ਹੁਲਾਰਾ, ਵੱਡੀ ਗਿਣਤੀ ’ਚ ਨੌਜਵਾਨ ਪਾਰਟੀ ’ਚ ਸ਼ਾਮਿਲ
Ad Position 24