ਜਲੰਧਰ ਭਾਜਪਾ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਘਨੌਲੀ ਮੰਡਲ ਦੇ ਭਾਜਪਾ ਆਗੂ ਰਵਾਨਾ
ਘਨੌਲੀ, 18 ਨਵੰਬਰ (ਜਸਵੀਰ ਸਿੰਘ ਸੈਣੀ)–ਜਲੰਧਰ ਵਿਖੇ ਭਾਜਪਾ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਵਿਚ ਸ਼ਾਮਲ ਹੋਣ ਲਈ ਘਨੌਲੀ ਮੰਡਲ ਦੇ ਭਾਜਪਾ ਆਗੂ ਅੱਜ ਵੱਡੀ ਗਿਣਤੀ ਵਿਚ ਘਨੌਲੀ ਤੋਂ ਰਵਾਨਾ ਹੋਏ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੀ ਸ਼ਮੂਲੀਅਤ ਵਾਲੀ ਇਸ ਰੈਲੀ ਵਿਚ ਹਿੱਸਾ ਲੈਣ ਲਈ ਜ਼ਿਲ੍ਹਾ ਭਾਜਪਾ ਪ੍ਰੇਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਘਨੌਲੀ ਮੰਡਲ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਘਨੌਲੀ, 18 ਨਵੰਬਰ (ਜਸਵੀਰ ਸਿੰਘ ਸੈਣੀ)–ਜਲੰਧਰ ਵਿਖੇ ਭਾਜਪਾ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਵਿਚ ਸ਼ਾਮਲ ਹੋਣ ਲਈ ਘਨੌਲੀ ਮੰਡਲ ਦੇ ਭਾਜਪਾ ਆਗੂ ਅੱਜ ਵੱਡੀ ਗਿਣਤੀ ਵਿਚ ਘਨੌਲੀ ਤੋਂ ਰਵਾਨਾ ਹੋਏ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੀ ਸ਼ਮੂਲੀਅਤ ਵਾਲੀ ਇਸ ਰੈਲੀ ਵਿਚ ਹਿੱਸਾ ਲੈਣ ਲਈ ਜ਼ਿਲ੍ਹਾ ਭਾਜਪਾ ਪ੍ਰੇਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਘਨੌਲੀ ਮੰਡਲ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਘਨੌਲੀ ਮੰਡਲ ਦੇ ਪ੍ਰਧਾਨ ਇੰਦਰਪਾਲ ਸਿੰਘ ਲੋਹਗੜ੍ਹ ਫਿੱਡੇ, ਬਲਜੀਤ ਸਿੰਘ ਸਾਬਕਾ ਸਰਪੰਚ ਦਸਮੇਸ਼ ਨਗਰ, ਰਾਮ ਸਿੰਘ ਨੂਹੋਂ, ਧਰਮਿੰਦਰ ਸਿੰਘ, ਨੰਬਰਦਾਰ ਮਨਜੀਤ ਸਿੰਘ, ਤਰਲੋਚਨ ਸਿੰਘ, ਅਮਰਿੰਦਰ ਸਿੰਘ, ਗੁਰਮੁਖ ਸਿੰਘ, ਲਤਿਨ ਰਾਏ, ਪਰਵਿੰਦਰ ਸਿੰਘ, ਨਵਜੋਤ ਸਿੰਘ, ਰਾਮ ਕ੍ਰਿਸ਼ਨ, ਦਵਿੰਦਰ ਕੁਮਾਰ, ਮੇਹਰ ਸਿੰਘ ਅਤੇ ਸਰਦਾਰਾਂ ਸਿੰਘ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਜਲੰਧਰ ਰੈਲੀ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਏ। ਰਵਾਨਗੀ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਕਰਵਾਈਆਂ ਜਾ ਰਹੀਆਂ ਰੈਲੀਆਂ ਵਿਚ ਵਰਕਰਾਂ ਦੀ ਵੱਡੀ ਸ਼ਮੂਲੀਅਤ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਵਿਚ ਪਾਰਟੀ ਪ੍ਰਤੀ ਉਤਸ਼ਾਹ ਨੂੰ ਦਰਸਾਉਂਦੀ ਹੈ।