19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਚਮਕੌਰ ਸਾਹਿਬ ਵਿਖੇ ਬੁਲੰਦ ਪ੍ਰੈੱਸ ਕਲੱਬ ਵਲੋਂ ਕੌਮੀ ਪ੍ਰੈੱਸ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਰੋਹ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)-ਕੌਮੀ ਪ੍ਰੈੱਸ ਦਿਵਸ ਮੌਕੇ ਸਥਾਨਕ ਬੁਲੰਦ ਪ੍ਰੈੱਸ ਕਲੱਬ ਵਲੋਂ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਵਲੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੀ ਆਜ਼ਾਦ ਹਸਤੀ ਲੋਕਤੰਤਰ ਲਈ ਮੁੱਢਲੀ ਸ਼ਰਤ ਹੈ ਕਿਉਂਕਿ ਇਹ ਵਿਧਾਨ ਪਾਲਿਕਾ, ਕਾਰਜਪਾਲਿਕਾ ਤੇ ਨਿਆਂਪਾਲਿਕਾ ਵਾਂਗ ਹੀ ਸਮਾਜ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਹੈ।

Ad Position 21
No active advertisement
ਕੌਮੀ ਪ੍ਰੈੱਸ ਦਿਹਾੜੇ ਮੌਕੇ ਵਿਸ਼ੇਸ਼ ਮਹਿਮਾਨ ਬਾਬਾ ਸੁਖਪਾਲ ਸਿੰਘ ਭੈਰੋਮਾਜਰਾ ਵਾਲਿਆਂ ਦਾ ਸਨਮਾਨ ਕਰਦੇ ਬੁਲੰਦ ਪ੍ਰੈੱਸ ਕਲੱਬ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਅਤੇ ਹੋਰ। ਤਸਵੀਰ: ਜਗਮੋਹਣ ਸਿੰਘ ਨਾਰੰਗ 19-11-2026
ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)-ਕੌਮੀ ਪ੍ਰੈੱਸ ਦਿਵਸ ਮੌਕੇ ਸਥਾਨਕ ਬੁਲੰਦ ਪ੍ਰੈੱਸ ਕਲੱਬ ਵਲੋਂ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਵਲੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੀ ਆਜ਼ਾਦ ਹਸਤੀ ਲੋਕਤੰਤਰ ਲਈ ਮੁੱਢਲੀ ਸ਼ਰਤ ਹੈ ਕਿਉਂਕਿ ਇਹ ਵਿਧਾਨ ਪਾਲਿਕਾ, ਕਾਰਜਪਾਲਿਕਾ ਤੇ ਨਿਆਂਪਾਲਿਕਾ ਵਾਂਗ ਹੀ ਸਮਾਜ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਹੈ। ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਬਾਬਾ ਸੁਖਪਾਲ ਸਿੰਘ ਭੈਰੋਮਾਜਰਾ ਵਾਲਿਆਂ ਨੇ ਸਮਾਜ ਦੀ ਬਿਹਤਰੀ ਲਈ ਮੀਡੀਆ ਦਾ ਰੋਲ ਅਹਿਮ ਹੈ । ਭਾਜਪਾ ਆਗੂ ਅਮਨਪ੍ਰੀਤ ਕੌਰ ਰਾਏ ਨੇ ਬੁਲੰਦ ਪ੍ਰੈੱਸ ਕਲੱਬ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹਮੇਸ਼ਾ ਹੀ ਇਲਾਕੇ ਦੀ ਪ੍ਰੈੱਸ ਨੇ ਸਰਕਾਰ ਦੀਆਂ ਕਮੀਆਂ ਨੂੰ ਬਾਖ਼ੂਬੀ ਪੇਸ਼ ਕਰਕੇ ਆਪਣੇ ਬਣਦੇ ਫ਼ਰਜ਼ ਨੂੰ ਬਾਖ਼ੂਬੀ ਨਿਭਾਇਆ ਹੈ। ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਜਿਸ ਦੀ ਰਸਮ ਪ੍ਰਧਾਨ ਵਿਸ਼ਾਲ ਕਸ਼ਿਅਪ, ਸਾਬਕਾ ਪ੍ਰਧਾਨ ਸਰਬਜੀਤ ਸਿੰਘ ਕਾਲਾ , ਸ਼ਹਿਰੀ ਪ੍ਰਧਾਨ ਰਜਿੰਦਰ ਸਿੰਘ , ਅਜੇ ਮਲਹੋਤਰਾ, ਅਰੁਣ ਕੁਮਾਰ, ਡਾ: ਆਰ ਭਾਵਨਾ ਪ੍ਰਿੰਸੀਪਲ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਚਰਨਜੀਤ ਸਿੰਘ ਪ੍ਰਬੰਧਕ ਮੈਨੇਜਰ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਸੁਰਿੰਦਰ ਸਿੰਘ ਜ਼ਿਲ੍ਹਾ ਇੰਚਾਰਜ, ਡਾ: ਰਾਜਪਾਲ ਚੌਧਰੀ, ਪ੍ਰੀਤਪਾਲ ਕੌਰ ਅਟਵਾਲ ਮੈਨੇਜਰ ਪਿਪਸ, ਵਲੋਂ ਸਾਂਝੇ ਰੂਪ ਵਿਚ ਅਦਾ ਕੀਤੀ। ਇਸ ਦੌਰਾਨ ਇਲਾਕੇ ਦੀਆਂ ਵਿੱਦਿਅਕ ਸੰਸਥਾਵਾਂ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸਾਰਗ ਸਮਾਰਟ ਸਕੂਲ , ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ, ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ , ਸ਼ੈਮਰੌਕ ਵਰਲਡ ਸਕੂਲ ਅਤੇ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਸਲੋਗਨ ਲੇਖਣ, ਪੇਂਟਿੰਗ, ਭਾਸ਼ਣ ਕਲਾ ਅਤੇ ਨਾਟਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੇ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਅੰਤ ਵਿਚ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਕਲਸੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਸ਼ੋਕ ਚੇਤਨ , ਜਤਨ ਸ਼ਰਮਾ,ਨਰਿੰਦਰ ਸ਼ਰਮਾ, ਹਰਿੰਦਰ ਸਿੰਘ ਰੀਹਲ, ਇੰਦਰਜੀਤ ਸਿੰਘ, ਰਜਿੰਦਰ ਕੌਰ, ਰੇਨੂ ਬਾਲਾ, ਰਮਨਦੀਪ ਕੌਰ ਸਮੇਤ ਪਵਿੱਤਰ ਸਿੰਘ ਬਰਸਾਲਪੁਰ, ਜਗਜੀਤ ਸਿੰਘ ਭਾਜਪਾ ਮੰਡਲ ਪ੍ਰਧਾਨ, ਰਾਕੇਸ਼ ਕੁਮਾਰ ਸ਼ਹਿਦੇਵ, ਸੁਖਬੀਰ ਸਿੰਘ, ਸੁਰਿੰਦਰ ਪਾਲ ਸਿੰਘ ਤੋਂ ਇਲਾਵਾ ਸਕੂਲਾਂ ਦੇ ਪ੍ਰਬੰਧਕ, ਅਧਿਆਪਕਾਂ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੇ ਸਾਲਾਨਾ ਦੋ ਰੋਜ਼ਾ ਖੇਡ ਮੇਲੇ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਸ.ਸ.ਸ.ਸ ਸਕੂਲ ਧਮਾਣਾਂ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਟੂਰ ਲਗਾਇਆ
Ad Position 24