ਕਾਰਜਸਾਧਕ ਅਫ਼ਸਰ ਮੋਰਿੰਡਾ ਵਿਕਾਸ ਉੱਪਲ ਨੇ ਸੰਭਾਲਿਆ ਅਹੁਦਾ
ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਨਗਰ ਕੌਂਸਲ ਮੋਰਿੰਡਾ ਦੇ ਨਵੇਂ ਕਾਰਜਸਾਧਕ ਅਫ਼ਸਰ ਵਿਕਾਸ ਉੱਪਲ ਨੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਬਾਜਾਰਾਂ ਵਿਚ ਆਵਾਜਾਈ ਦੀ ਸਮੱਸਿਆ ਨੂੰ ਦਰੁਸਤ ਕਰਨ ਲਈ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਨਗੇ।
ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਨਗਰ ਕੌਂਸਲ ਮੋਰਿੰਡਾ ਦੇ ਨਵੇਂ ਕਾਰਜਸਾਧਕ ਅਫ਼ਸਰ ਵਿਕਾਸ ਉੱਪਲ ਨੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਬਾਜਾਰਾਂ ਵਿਚ ਆਵਾਜਾਈ ਦੀ ਸਮੱਸਿਆ ਨੂੰ ਦਰੁਸਤ ਕਰਨ ਲਈ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਨਗੇ। ਉਨ੍ਹਾਂ ਦੁਕਾਨਦਾਰ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਨਾ ਰੱਖਣ ਤਾਂ ਜੋ ਆਵਾਜਾਈ ਵਿਚ ਵਿਘਨ ਨਾ ਪਵੇ। ਜੇਕਰ ਕੋਈ ਵੀ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।