18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਫ਼ਿਰੋਜ਼ਪੁਰ ਨੇ ਰੂਪਨਗਰ ਨੂੰ ਹਰਾ ਕੇ ਜਿੱਤਿਆ ਰੱਸਾਕਸ਼ੀ ਦਾ ਖ਼ਿਤਾਬ

ਰੂਪਨਗਰ, 18 ਨਵੰਬਰ (ਸਤਨਾਮ ਸਿੰਘ ਸੱਤੀ)-70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-17 ਲੜਕੀਆਂ ਦੇ ਰੱਸਾ ਕਸ਼ੀ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ 20 ਜ਼ਿਲ੍ਹਿਆਂ ਦੀਆਂ ਲਗਭਗ 240 ਖਿਡਾਰਨਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 19-11-2026
ਰੂਪਨਗਰ, 18 ਨਵੰਬਰ (ਸਤਨਾਮ ਸਿੰਘ ਸੱਤੀ)-70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-17 ਲੜਕੀਆਂ ਦੇ ਰੱਸਾ ਕਸ਼ੀ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ 20 ਜ਼ਿਲ੍ਹਿਆਂ ਦੀਆਂ ਲਗਭਗ 240 ਖਿਡਾਰਨਾਂ ਨੇ ਭਾਗ ਲਿਆ। ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ਮੌਕੇ ਨੇਤਾ ਜੀ ਮਾਡਲ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਭਾਰਤੀ ਸੈਣੀ ਅਤੇ ਪ੍ਰਿੰਸੀਪਲ ਸ੍ਰੀਮਤੀ ਸੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪਹਿਲੇ ਸੈਮੀਫਾਈਨਲ ਵਿਚ ਰੂਪਨਗਰ ਨੇ ਲੁਧਿਆਣਾ ਅਤੇ ਦੂਜੇ ਵਿਚ ਫ਼ਿਰੋਜ਼ਪੁਰ ਨੇ ਮਾਨਸਾ ਨੂੰ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾਈ। ਫਾਈਨਲ ਵਿਚ ਫ਼ਿਰੋਜ਼ਪੁਰ ਨੇ ਰੂਪਨਗਰ ਨੂੰ ਹਰਾ ਕੇ ਖ਼ਿਤਾਬ ਜਿੱਤਿਆ, ਜਦਕਿ ਮਾਨਸਾ ਨੇ ਲੁਧਿਆਣਾ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਸਟੇਟ ਐਵਾਰਡੀ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਅਤੇ ਭਾਰਤੀ ਸੈਣੀ ਨੇ ਜੇਤੂ ਟੀਮਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਲੌਂਗੀਆ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਸਹਿਯੋਗ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਹੈੱਡਮਾਸਟਰ ਪਵਨ ਕੁਮਾਰ, ਹਰਮਨਦੀਪ ਸਿੰਘ, ਗੁਰਜੀਤ ਸਿੰਘ, ਰਣਬੀਰ ਕੌਰ, ਦਵਿੰਦਰ ਸਿੰਘ, ਆਸ਼ੀਸ਼ ਗਗਨੇਜਾ ਅਤੇ ਪੰਕਜ ਵਸ਼ਿਸ਼ਟ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਪਾਰਟੀ ਵਿਚ ਲੋਕਲ ਉਮੀਦਵਾਰ ਦੀ ਵਧੀ ਮੰਗ ਅਗਲੀ ਖ਼ਬਰ ਸੇਵਾ ਮੁਕਤ ਅਧਿਆਪਕ ਨੂੰ ਸਦਮਾ, ਮਾਤਾ ਸਵਰਗਵਾਸ
Ad Position 24