18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ-ਜਥੇ. ਔਲਖ

ਨੂਰਪੁਰ ਬੇਦੀ, 18 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਗੁਰਦਾਸਪੁਰ ਵਿਖੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਘਟਨਾ ’ਤੇ ਗੰਭੀਰ ਚਿੰਤਾ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਸਮੇਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਮਾੜੀ ਅਤੇ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲੁੱਟਾਂ-ਖੋਹਾਂ, ਫਿਰੌਤੀਆਂ, ਕਤਲਾਂ ਅਤੇ ਹੋਰ ਅਪਰਾਧਿਕ ਵਾਰਦਾਤਾਂ ਵਿਚ ਹੋ ਰਹੇ ਵਾਧੇ ਕਾਰਨ ਲੋਕਾਂ ਅੰਦਰ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-11-2026
ਨੂਰਪੁਰ ਬੇਦੀ, 18 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਗੁਰਦਾਸਪੁਰ ਵਿਖੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਘਟਨਾ ’ਤੇ ਗੰਭੀਰ ਚਿੰਤਾ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਸਮੇਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਮਾੜੀ ਅਤੇ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲੁੱਟਾਂ-ਖੋਹਾਂ, ਫਿਰੌਤੀਆਂ, ਕਤਲਾਂ ਅਤੇ ਹੋਰ ਅਪਰਾਧਿਕ ਵਾਰਦਾਤਾਂ ਵਿਚ ਹੋ ਰਹੇ ਵਾਧੇ ਕਾਰਨ ਲੋਕਾਂ ਅੰਦਰ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਜਥੇਦਾਰ ਔਲਖ ਨੇ ਕਿਹਾ ਕਿ ਗੁਰਦਾਸਪੁਰ ਵਿਖੇ ਪੁਲਿਸ ਮੁਲਾਜ਼ਮ ਦੀ ਹੱਤਿਆ ਦੀ ਘਟਨਾ ਨੇ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦਾ ਕੰਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਅਤੇ ਸਮਾਜ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੈ, ਪਰ ਜਦੋਂ ਕਾਨੂੰਨ ਦੇ ਰਖਵਾਲੇ ਹੀ ਅਪਰਾਧੀਆਂ ਦੇ ਨਿਸ਼ਾਨੇ ’ਤੇ ਆ ਜਾਣ ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਦੌਰਾਨ ਪੰਜਾਬ ਵਿਚ ਕਈ ਪੁਲਿਸ ਮੁਲਾਜ਼ਮਾਂ ਦੀਆਂ ਹੱਤਿਆਵਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਸੂਬੇ ਦੀ ਸੁਰੱਖਿਆ ਵਿਵਸਥਾ ਲਈ ਚਿੰਤਾ ਦਾ ਵਿਸ਼ਾ ਹਨ। ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਜਥੇਦਾਰ ਔਲਖ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰੇ, ਅਪਰਾਧਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰੇ ਅਤੇ ਲੋਕਾਂ ਵਿਚ ਸੁਰੱਖਿਆ ਦਾ ਭਰੋਸਾ ਪੈਦਾ ਕਰੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਫਿਰੌਤੀਆਂ ਅਤੇ ਗੈਂਗਸਟਰ ਵਾਦ ਵਰਗੀਆਂ ਚੁਣੌਤੀਆਂ ਨਾਲ ਨਜਿੱਠਣਾ ਪੰਜਾਬ ਸਰਕਾਰ ਲਈ ਗਲੇ ਦੀ ਹੱਡੀ ਬਣਿਆ ਹੋਇਆ ਹੈ। 18 ਆਰਪੀਆਰ16 ਜਥੇ ਜਰਨੈਲ ਸਿੰਘ ਔਲਖ।
Ad Position 22
No active advertisement
ਪਿਛਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਦੀਆਂ ਵਿਦਿਆਰਥਣਾਂ ਨੇ ਏਡਜ਼ ਬਿਮਾਰੀ ਦੀ ਜਾਗਰੂਕਤਾ ਸੰਬੰਧੀ ਪੋਸਟਰ ਬਣਾਏੇ ਅਗਲੀ ਖ਼ਬਰ ਆਰ.ਬੀ.ਆਈ..ਐਸ. ਵਲੋਂ ਸਾਈਬਰ ਸੁਰੱਖਿਆ ਅਤੇ ਏਆਈ ਬਾਰੇ ਜਾਗਰੂਕਤਾ ਵਰਕਸ਼ਾਪ
Ad Position 24