18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਖੇੜੀ ਦੇ ਨਵੇਂ ਬਣੇ ਐਡੀਸ਼ਨਲ ਕਮਰੇ ਦਾ ਉਦਘਾਟਨ

ਨੂਰਪੁਰ ਬੇਦੀ, 18 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਣੇ ਐਡੀਸ਼ਨਲ ਕਮਰੇ ਦਾ ਉਦਘਾਟਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ ਅਤੇ ਬਲਾਕ ਸੰਮਤੀ ਮੈਂਬਰ ਹੇਮੰਤ ਸੈਣੀ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਹ ਨਵਾਂ ਐਡੀਸ਼ਨਲ ਕਮਰਾ ਇਸੀ ਲੜੀ ਦਾ ਹੀ ਇੱਕ ਹਿੱਸਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਨੂਰਪੁਰ ਬੇਦੀ, 18 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਣੇ ਐਡੀਸ਼ਨਲ ਕਮਰੇ ਦਾ ਉਦਘਾਟਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ ਅਤੇ ਬਲਾਕ ਸੰਮਤੀ ਮੈਂਬਰ ਹੇਮੰਤ ਸੈਣੀ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਹ ਨਵਾਂ ਐਡੀਸ਼ਨਲ ਕਮਰਾ ਇਸੀ ਲੜੀ ਦਾ ਹੀ ਇੱਕ ਹਿੱਸਾ ਹੈ। ਨਵੇਂ ਕਮਰੇ ਦੇ ਬਣਨ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹੋਰ ਵਧੀਆ ਅਤੇ ਸੁਵਿਧਾਜਨਕ ਮਾਹੌਲ ਮਿਲੇਗਾ। ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨਾ ਬੱਚਿਆਂ ਦੇ ਸੁਨਹਿਰੀ ਭਵਿੱਖ ਅਤੇ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਪਿੰਡ ਦੀ ਸਰਪੰਚ ਸ਼੍ਰੀਮਤੀ ਸੁਸ਼ਮਾ ਦੇਵੀ, ਸ਼ਿਵ ਸਿੰਘ, ਜਸਵੀਰ ਸਿੰਘ, ਪੰਚ ਹੁਸਨ ਚੰਦ, ਲਖਵੀਰ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ, ਸੀਤਾ ਰਾਮ, ਜਗਦੀਸ਼ ਰਾਮ, ਮਾਸਟਰ ਕਮਲ, ਸਰਬਜੀਤ ਕਾਲਾ, ਦੀਦਾਰ ਸਿੰਘ, ਰਣਜੀਤ ਸਿੰਘ, ਹਰਜਿੰਦਰ ਕੌਰ ਪੰਚ, ਹੈੱਡ ਟੀਚਰ ਪੂਨਮ ਸ਼ਰਮਾ, ਅਮਨਿੰਦਰ ਕੌਰ ਅਤੇ ਸੰਜੀਵ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮੂਹ ਪਿੰਡ ਵਾਸੀਆਂ ਅਤੇ ਸਕੂਲ ਸਟਾਫ਼ ਦੀ ਸ਼ਮੂਲੀਅਤ ਨਾਲ ਇਹ ਸਮਾਗਮ ਸਿੱਖਿਆ ਦੇ ਵਿਕਾਸ ਪ੍ਰਤੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਬਣਿਆ।
Ad Position 22
No active advertisement
ਪਿਛਲੀ ਖ਼ਬਰ ਹਾਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਰਾਜਨੀਤਿਕ , ਧਾਰਮਿਕ , ਸਮਾਜਿਕ ਤੇ ਕਾਰੋਬਾਰੀ ਖ... ਅਗਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਦੀਆਂ ਵਿਦਿਆਰਥਣਾਂ ਨੇ ਏਡਜ਼ ਬਿਮਾਰੀ ਦੀ ਜਾਗਰੂਕਤਾ ਸੰਬੰਧੀ ਪੋਸਟਰ ਬਣਾਏੇ
Ad Position 24