18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬੇਲਾ ਕਾਲਜ ਨੇ ਅੰਤਰ - ਖੇਤਰੀ ਯੁਵਕ ਮੇਲੇ ’ ਚ ਮਾਰੀਆਂ ਮੱਲ੍ਹਾਂ

ਬੇਲਾ, 18 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਆਪਣੀ ਛਾਪ ਛੱਡੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 19-11-2026
ਬੇਲਾ, 18 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਆਪਣੀ ਛਾਪ ਛੱਡੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਰੋਪੜ-ਫਤਿਹਗੜ੍ਹ ਸਾਹਿਬ ਜ਼ੋਨ ਦੇ ਵਿਚੋਂ ਜੇਤੂ ਵੰਨਗੀਆਂ ਨੇ ਅੰਤਰ-ਖੇਤਰੀ ਯੁਵਕ ਮੇਲੇ ਵਿਚ ਆਪਣੇ ਜ਼ੋਨ ਦੀ ਪ੍ਰਤੀਨਿਧਤਾ ਕੀਤੀ। ਇਸ ਮੇਲੇ ਵਿਚ ਹੋਏ ਮੁਕਾਬਲਿਆਂ ਵਿਚ ਕਾਲਜ ਨੇ ਵਾਦ-ਵਿਵਾਦ ਵਿਚ ਪਹਿਲਾ, ਨੁੱਕੜ ਨਾਟਕ ਵਿਚ ਪਹਿਲਾ ਅਤੇ ਇਕਾਂਗੀ ਨਾਟਕ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਡਾ. ਸ਼ਾਹੀ ਨੇ ਖ਼ੁਸ਼ੀ ਵਿਅਕਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਰੰਗ ਲਿਆਈ ਹੈ ਅਤੇ ਇਹਨਾਂ ਵੰਨਗੀਆਂ ਨੂੰ ਅਗਾਂਹ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪ੍ਰਤੀਨਿਧਤਾ ਦਾ ਮੌਕਾ ਮਿਲਿਆ ਹੈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਵਲੋਂ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਉਚੇਚੇ ਤੌਰ ’ਤੇ ਕਾਲਜ ਪਹੁੰਚ ਕੇ ਜੇਤੂ ਟੀਮਾਂ, ਕੋਚਾਂ ਅਤੇ ਇੰਚਾਰਜ ਸਾਹਿਬਾਨ ਦਾ ਭਰਵਾਂ ਸਵਾਗਤ ਕੀਤਾ। ਉਨ੍ਹਾਂ ਯੂਥ ਫ਼ੈਸਟੀਵਲ ਕੋਆਰਡੀਨੇਟਰ ਸਹਾਇਕ ਪੋ. ਸੁਨੀਤਾ ਰਾਣੀ ਦੀ ਅਗਵਾਈ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਯੁਵਕ ਅਤੇ ਲੋਕ ਮੇਲਾ ਵਿਦਿਆਰਥੀਆਂ ਦੇ ਹੁਨਰ ਨੂੰ ਚੰਗਾ ਪਲੇਟਫ਼ਾਰਮ ਦੇਣ ਅਤੇ ਲੋਕ ਕਲਾਵਾਂ ਨੂੰ ਸੰਭਾਲਣ ਲਈ ਕੀਤਾ ਜਾ ਰਿਹਾ ਵੱਡਾ ਉਪਰਾਲਾ ਹੈ ਅਤੇ ਬੇਲਾ ਕਾਲਜ ਆਪਣੇ ਵਿਦਿਆਰਥੀਆਂ ਨੂੰ ਹਮੇਸ਼ਾ ਹੀ ਇਹਨਾਂ ਮੁਕਾਬਲਿਆਂ ਲਈ ਤਿਆਰ ਕਰਦਾ ਹੈ। ਕਾਲਜ ਯੂਥ ਫ਼ੈਸਟੀਵਲ ਕੋਆਰਡੀਨੇਟਰ ਸੁਨੀਤਾ ਰਾਣੀ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ਲਈ ਹੋਰ ਤਿਆਰੀ ਕਰਨ ਦੀ ਨਸੀਹਤ ਕੀਤੀ। ਇਸ ਮੌਕੇ ਫਾਰਮੇਸੀ ਕਾਲਜ ਦੇ ਪ੍ਰਿੰਸੀਪਲ ਡਾ. ਸੈਲੇਸ਼ ਸ਼ਰਮਾ, ਡਾ. ਮਮਤਾ ਅਰੋੜਾ, ਡਾ. ਹਰਪ੍ਰੀਤ ਸਿੰਘ ਭਿਓਰਾ, ਡਾ. ਅਣਖ ਸਿੰਘ, ਲੈਫ਼ਟੀਨੈਂਟ ਪ੍ਰਿਤਪਾਲ ਸਿੰਘ, ਪ੍ਰੋ. ਇਸ਼ੂ ਬਾਲਾ, ਡਾ. ਹਰਪ੍ਰੀਤ ਕੌਰ, ਪ੍ਰੋ. ਨਵਜੋਤ ਭਾਰਤੀ, ਪ੍ਰੋ. ਬਵਨਦੀਪ ਕੌਰ, ਡਾ. ਸੁਰਜੀਤ ਕੌਰ, ਡਾ. ਗੁਰਲਾਲ ਸਿੰਘ, ਡਾ. ਰਾਕੇਸ਼ ਜੋਸ਼ੀ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀ.ਪੀ.ਈ.ਓ. ਮਨਜੀਤ ਸਿੰਘ ਮਾਵੀ, ਮਨਿੰਦਰ ਸਿੰਘ ਰਾਣਾ ਅਤੇ ਹੋਰ ਪੱਤਰਕਾਰਾਂ ਨਾਲ ਗੱਲਬਾਤ ਕਰ... ਅਗਲੀ ਖ਼ਬਰ ਹਾਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਰਾਜਨੀਤਿਕ , ਧਾਰਮਿਕ , ਸਮਾਜਿਕ ਤੇ ਕਾਰੋਬਾਰੀ ਖ...
Ad Position 24