18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਾਬਕਾ ਡਿਪਟੀ ਮੇਅਰ ਬੇਦੀ ਨੇ ਫੇਜ਼ -7 ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਕਿਹਾ , ਕਾਂਗਰਸ ਦੀ ਸਰਕਾਰ ਬਣਨ ‘ ਤੇ ਮੁਹਾਲੀ ਦੇ ਵਿਕਾਸ ਨੂੰ ਦਿੱਤੀ ਜਾਵੇਗੀ ਨਵੀਂ ਦਿਸ਼ਾ

ਐੱਸ. ਏ.

Ad Position 21
No active advertisement
ਮੁਹਾਲੀ ਦੇ ਫੇਜ਼-7 ਦੀ ਮਾਰਕੀਟ ਵਿਖੇ ਮੀਟਿੰਗ ਦੌਰਾਨ ਸਾਬਕਾ ਡਿੇਪਟੀ ਮੇਅਰ ਕੁਲਜੀਤ ਸਿੰਘ ਬੇਦੀ ਦਾ ਸਨਮਾਨ ਕਰਦੇ ਹੋਏ ਸਥਾਨਕ ਦੁਕਾਨਦਾਰ। ਅਜੀਤ ਤਸਵੀਰ 19-11-2026
ਐੱਸ. ਏ. ਐੱਸ. ਨਗਰ, 18 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਵਿਧਾਨ ਸਭਾ ਹਲਕੇ ‘ਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਸਥਾਨਕ ਫੇਜ਼-7 ਦੀ ਮਾਰਕੀਟ ਵਿਖੇ ਪਹੁੰਚ ਕੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਦੁਕਾਨਦਾਰਾਂ ਨੇ ਵੀ ਕੁਲਜੀਤ ਸਿੰਘ ਬੇਦੀ ਦੀ ਲੰਬੇ ਸਮੇਂ ਤੋਂ ਸ਼ਹਿਰ ਦੇ ਮੁੱਦਿਆਂ ਨੂੰ ਉਠਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਲਈ ਸੰਘਰਸ਼ ਕਰਨ ਦੀ ਭਾਵਨਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਦੁਕਾਨਦਾਰਾਂ ਨੇ ਮਾਰਕੀਟ ‘ਚ ਸੁਰੱਖਿਆ ਪ੍ਰਬੰਧਾਂ ਦੀ ਘਾਟ, ਸਫ਼ਾਈ ਦੀ ਮਾੜੀ ਵਿਵਸਥਾ, ਜਨਤਕ ਪਖਾਨਿਆਂ ਦੀ ਖਸਤਾ ਹਾਲਤ, ਪਾਰਕਿੰਗ ਦੀ ਸਮੱਸਿਆ ਅਤੇ ਰੇਹੜੀਆਂ-ਫੜ੍ਹੀਆਂ ਵਾਲਿਆਂ ਕਾਰਨ ਪੈਦਾ ਹੋ ਰਹੀਆਂ ਮੁਸ਼ਕਿਲਾਂ ਸਮੇਤ ਕਈ ਹੋਰ ਅਹਿਮ ਮੁੱਦੇ ਉਠਾਏ। ਦੁਕਾਨਦਾਰਾਂ ਦਾ ਕਹਿਣਾ ਸੀ ਕਿ ਇਨ੍ਹਾਂ ਸਮੱਸਿਆਵਾਂ ਕਾਰਨ ਨਾ ਸਿਰਫ਼ ਉਨ੍ਹਾਂ ਦੇ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ, ਸ ਗੋਂ ਮਾਰਕੀਟ ‘ਚ ਆਉਣ ਵਾਲੇ ਗ੍ਰਾਹਕਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮਾਰਕੀਟ ‘ਚ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ , ਨਿਯਮਿਤ ਸਫ਼ਾਈ ਯਕੀਨੀ ਬਣਾਈ ਜਾਵੇ, ਪਖਾਨਿਆਂ ਦੀ ਮੁਰੰਮਤ ਕਰਵਾਈ ਜਾਵੇ ਅਤੇ ਪਾਰਕਿੰਗ ਦੀ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾਵੇ। ਇਸੇ ‘ਤੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਦੁਕਾਨਦਾਰ ਸ਼ਹਿਰ ਦੀ ਆਰਥਿਕਤਾ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਰਕਾਰ ‘ਚ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਫੇਜ਼-7 ਸਮੇਤ ਮੁਹਾਲੀ ਦੀਆਂ ਸਾਰੀਆਂ ਮਾਰਕੀਟਾਂ ਦੀਆਂ ਸਮੱਸਿਆਵਾਂ ਨੂੰ ਤਰਜ਼ੀਹ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਦੁਕਾਨਦਾਰਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਬੇਦੀ ਨੂੰ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਲਈ ਸੰਘਰਸ਼ ਕਰਦਿਆਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਹੋਰ ਲੋਕ ਸਿਰਫ਼ ਗੱਲਾਂ ਕਰਦੇ ਹਨ, ਉਥੇ ਬੇਦੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਅਦਾਲਤਾਂ ਤੱਕ ਪਹੁੰਚ ਕਰਦੇ ਹਨ। ਦੁਕਾਨਦਾਰਾਂ ਨੇ ਕਿਹਾ ਕਿ ਮੁਹਾਲੀ ਨੂੰ ਅਜਿਹੇ ਆਗੂ ਦੀ ਲੋੜ ਹੈ, ਜੋ ਕਿ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀ ਜ਼ਿੰਮੇਵਾਰੀ ਸਮਝੇ। ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੁਹਾਲੀ ਦੇ ਲੋਕਾਂ ਦਾ ਪਿਆਰ ਅਤੇ ਅਸ਼ੀਰਵਾਦ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਸਿਰਫ਼ ਬਿਆਨਬਾਜ਼ੀ ਤੱਕ ਸੀਮਿਤ ਨਹੀਂ ਰਹੇ, ਸਗੋਂ ਜਦੋਂ ਵੀ ਸਰਕਾਰ ਜਾਂ ਸੰਬੰਧਿਤ ਵਿਭਾਗਾਂ ਵਲੋਂ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਨਹੀਂ ਕੀਤਾ ਗਿਆ, ਉਨ੍ਹਾਂ ਨੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ‘ਤੇ ਮੁਹਾਲੀ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਜਾਵੇਗਾ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ, ਸਫ਼ਾਈ, ਪਾਰਕਿੰਗ, ਸੁਰੱਖਿਆ ਅਤੇ ਜਨਤਕ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਖੇੜੀ ਦੇ ਨਵੇਂ ਬਣੇ ਐਡੀਸ਼ਨਲ ਕਮਰੇ ਦਾ ਉਦਘਾਟਨ ਅਗਲੀ ਖ਼ਬਰ ਆਰ. ਬੀ. ਆਈ. ਐਸ. ਵਲੋਂ ਸਾਈਬਰ ਸੁਰੱਖਿਆ ਅਤੇ ਏ. ਆਈ. ਬਾਰੇ ਜਾਗਰੂਕਤਾ ਵਰਕਸ਼ਾਪ
Ad Position 24