18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਅਪਣਾਉਣ ਦਾ ਸੱਦਾ

ਰੂਪਨਗਰ, 18 ਨਵੰਬਰ (ਸਤਨਾਮ ਸਿੰਘ ਸੱਤੀ)-ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੀਆਂ ਲੋੜਾਂ ਅਨੁਸਾਰ ਨਵੀਨਤਮ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨਾਂ ਦੀ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ, ਤਾਂ ਜੋ ਉਹ ਆਪਣੀ ਸਿਰਜਣਾਤਮਿਕ ਸੋਚ ਅਤੇ ਤਕਨੀਕੀ ਹੁਨਰ ਨਾਲ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ। ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਰੂਪਨਗਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ (ਟੈਕ ਫੇਅਰ-2026) ਦੌਰਾਨ ਵਿਦਿਆਰਥੀਆਂ ਨੂੰ ਦਿੱਤੀ।

Ad Position 21
No active advertisement
ਅਜੀਤ ਡੈਸਕ 19-11-2026
ਰੂਪਨਗਰ, 18 ਨਵੰਬਰ (ਸਤਨਾਮ ਸਿੰਘ ਸੱਤੀ)-ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੀਆਂ ਲੋੜਾਂ ਅਨੁਸਾਰ ਨਵੀਨਤਮ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨਾਂ ਦੀ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ, ਤਾਂ ਜੋ ਉਹ ਆਪਣੀ ਸਿਰਜਣਾਤਮਿਕ ਸੋਚ ਅਤੇ ਤਕਨੀਕੀ ਹੁਨਰ ਨਾਲ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ। ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਰੂਪਨਗਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ (ਟੈਕ ਫੇਅਰ-2026) ਦੌਰਾਨ ਵਿਦਿਆਰਥੀਆਂ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੇਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਨਵੀਨਤਾ ਕਾਰੀ ਵਿਚਾਰਾਂ, ਤਕਨੀਕੀ ਮਾਡਲਾਂ ਅਤੇ ਹੁਨਰ ਨੂੰ ਪੇਸ਼ ਕਰਨ ਦਾ ਮੌਕਾ ਮਿਲਦਾ ਹੈ। ਇਸ ਨਾਲ ਤਕਨਾਲੋਜੀ ਅਤੇ ਡਿਜੀਟਲ ਸਿੱਖਿਆ ਪ੍ਰਤੀ ਰੁਚੀ ਵਧਦੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਕੂਲਾਂ ਅੰਦਰ ਅਜਿਹੇ ਟੈਕ ਫੇਅਰ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ। ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਤਕਨੀਕੀ ਮਾਡਲਾਂ ਅਤੇ ਡਿਜੀਟਲ ਕਾਢਾਂ ਦੀ ਪ੍ਰਦਰਸ਼ਨੀ ਕੀਤੀ। ਮੁਕਾਬਲੇ ਵਿਚ ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਰਕਾਰੀ ਸਕੂਲ ਮਟੌਰ, ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਪਹਿਲੇ ਸਥਾਨ ’ਤੇ ਰਹਿਣ ਵਾਲੇ ਬਾਨੂ ਪ੍ਰਤਾਪ ਅਤੇ ਵਿਸ਼ਾਲ ਕੁਮਾਰ ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਨਾਲ ਸਬੰਧਿਤ ਹਨ, ਜਦਕਿ ਦੂਜੇ ਸਥਾਨ ’ਤੇ ਰਹੇ ਬੋਬੀ ਮਹਿਰਾ ਨੇ ਸਰਕਾਰੀ ਸਕੂਲ ਮਟੌਰ ਦੀ ਨੁਮਾਇੰਦਗੀ ਕੀਤੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਮਿਸ਼ਨ ਰਫ਼ਤਾਰ ਦਿਸ਼ਾਂਤ ਮਹਿਤਾ, ਪ੍ਰਿੰਸੀਪਲ ਸੰਦੀਪ ਕੌਰ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵਜੰਮੇ ਬੱਚਿਆਂ ਦੀ ਦੇਖਭਾਲ ਸੰਬੰਧੀ ਮਨਾਏ ਜਾ ਰਹੇ ਹਫ਼ਤੇ ਨੂੰ ਲੈ ਕੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਖੇੜੀ ਦੇ ਨਵੇਂ ਬਣੇ ਐਡੀਸ਼ਨਲ ਕਮਰੇ ਦਾ ਉਦਘਾਟਨ
Ad Position 24