ਨਵਜੰਮੇ ਬੱਚਿਆਂ ਦੀ ਦੇਖਭਾਲ ਸੰਬੰਧੀ ਮਨਾਏ ਜਾ ਰਹੇ ਹਫ਼ਤੇ ਨੂੰ ਲੈ ਕੇ ਜਾਗਰੂਕਤਾ ਕੈਂਪ ਲਗਾਇਆ
ਪੁਰਖਾਲੀ, 18 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-15 ਤੋਂ 21 ਨਵੰਬਰ ਤੱਕ ਨਵਜੰਮੇ ਬੱਚਿਆਂ ਦੀ ਦੇਖਭਾਲ ਸਬੰਧੀ ਮਨਾਏ ਜਾ ਰਹੇ ਹਫ਼ਤੇ ਨੂੰ ਲੈ ਕੇ ਆਂਗਣਵਾੜੀ ਕੇਂਦਰ ਕਕੌਟ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਲ.
ਪੁਰਖਾਲੀ, 18 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-15 ਤੋਂ 21 ਨਵੰਬਰ ਤੱਕ ਨਵਜੰਮੇ ਬੱਚਿਆਂ ਦੀ ਦੇਖਭਾਲ ਸਬੰਧੀ ਮਨਾਏ ਜਾ ਰਹੇ ਹਫ਼ਤੇ ਨੂੰ ਲੈ ਕੇ ਆਂਗਣਵਾੜੀ ਕੇਂਦਰ ਕਕੌਟ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਲ.ਐੱਚ.ਵੀ. ਪ੍ਰੋਮਿਲਾ ਦੇਵੀ ਨੇ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਨਵਜੰਮੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਅਤੇ ਮਾਪਿਆਂ ਨੂੰ ਬੱਚਿਆਂ ਦੀ ਸਹੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜਨਮ ਤੋਂ ਬਾਅਦ ਦੇ ਪਹਿਲੇ 28 ਦਿਨ ਬੱਚੇ ਲਈ ਬਹੁਤ ਨਾਜ਼ੁਕ ਹੁੰਦੇ ਹਨ। ਇਸ ਹਫ਼ਤੇ ਦੌਰਾਨ ਸਿਹਤ ਕੇਂਦਰਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਮਾਵਾਂ ਨੂੰ ਬੱਚੇ ਦੇ ਜਨਮ ਤੋਂ ਇੱਕ ਘੰਟੇ ਦੇ ਅੰਦਰ ਮਾਂ ਦਾ ਪਹਿਲਾ ਦੁੱਧ ਪਿਲਾਉਣਾ ਅਤੇ 6 ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਦੇਣ ਲਈ ਜਾਗਰੂਕ ਕੀਤਾ ਜਾਂਦਾ ਹੈ। ਬੱਚੇ ਨੂੰ ਠੰਢ ਤੋਂ ਬਚਾ ਕੇ ਰੱਖਣਾ, ਸਾਫ਼-ਸਫ਼ਾਈ ਦਾ ਧਿਆਨ ਰੱਖਣਾ ਅਤੇ ਸਮੇਂ ਸਿਰ ਟੀਕਾਕਰਨ ਕਰਵਾਉਣਾ, ਬੱਚੇ ਦੇ ਸੁਸਤ ਹੋਣ, ਦੁੱਧ ਨਾ ਪੀਣ ਜਾਂ ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਸਬੰਧੀ ਵੀ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਏ. ਐਨ.ਐਮ. ਹਰਜੀਤ ਕੌਰ, ਆਸ਼ਾ ਵਰਕਰ ਸਰਬਜੀਤ ਕੌਰ, ਆਂਗਣਵਾੜੀ ਵਰਕਰ ਨਿਸ਼ਾ ਰਾਣੀ ਅਤੇ ਹੋਰ ਔਰਤਾਂ ਹਾਜ਼ਰ ਸਨ।