20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮੈਡਮ ਨਿਸ਼ਾ ਚੱਢਾ ਨੇ ਕੀਤੀ ਵਿਸ਼ੇਸ਼ ਸ਼ਮੂਲੀਅਤ

ਪੁਰਖਾਲੀ, 20 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੁਰਖਾਲੀ ਵਿਖੇ ਸਖ਼ੀਆਂ ਦੀ ਇਕ ਵਿਸ਼ੇਸ਼ ਮੀਟਿੰਗ ਕਰਵਾਈ ਗਈ, ਜਿਸ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨੀਸ਼ਾ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੌਜੂਦ ਸਖ਼ੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ, ਸਿੱਖਿਆ, ਸਿਹਤ ਸਹੂਲਤਾਂ ਤੇ ਲੋਕਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਪੁਰਖਾਲੀ ਵਿਖੇ ਸਖ਼ੀਆਂ ਨਾਲ ’ਚ ਸ਼ਿਰਕਤ ਦੌਰਾਨ ਮੈਡਮ ਨਿਸ਼ਾ ਚੱਢਾ। ਤਸਵੀਰ : ਬੰਟੀ 21-11-2026
ਪੁਰਖਾਲੀ, 20 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੁਰਖਾਲੀ ਵਿਖੇ ਸਖ਼ੀਆਂ ਦੀ ਇਕ ਵਿਸ਼ੇਸ਼ ਮੀਟਿੰਗ ਕਰਵਾਈ ਗਈ, ਜਿਸ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨੀਸ਼ਾ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੌਜੂਦ ਸਖ਼ੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ, ਸਿੱਖਿਆ, ਸਿਹਤ ਸਹੂਲਤਾਂ ਤੇ ਲੋਕਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੈਡਮ ਨੀਸ਼ਾ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਖੇਤਰ ਵਿਚ ਸੁਧਾਰ ਲਿਆਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੀ ਸਮਾਜਿਕ, ਆਰਥਿਕ ਤੇ ਰਾਜਨੀਤਿਕ ਭਾਗੀਦਾਰੀ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਦਾ ਮੁੱਖ ਮਕਸਦ ਹਲਕੇ ਦੇ ਹਰ ਪਿੰਡ ਦਾ ਸਰਬਪੱਖੀ ਵਿਕਾਸ ਕਰਨਾ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣਾ ਹੈ। ਮੀਟਿੰਗ ਦੌਰਾਨ ਸਖ਼ੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਮਾਜਿਕ ਤੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਇਸ ਮੌਕੇ ਕੁਲਦੀਪ ਕੌਰ, ਸੀਮਾ, ਹਰਜੀਤ ਕੌਰ, ਨੀਲਮ ਰਾਣੀ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸਖ਼ੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਮਾਤਾ ਗੁਜਰ ਕੌਰ ਵਿਖੇ ਪ੍ਰਭਾਤ ਫੇਰੀਆਂ ਦੌਰਾਨ ਧਾਰਮਿਕ ਸਮਾਗਮ ਅਗਲੀ ਖ਼ਬਰ ਮਾਜਰੀ ਘਾੜ ਵਿਖੇ ਪੀਰਾਂ ਦੇ ਦਰਬਾਰ ’ਤੇ ਮਨਾਏ ਮੇਲੇ ਦੌਰਾਨ ਲੱਗੀਆਂ ਖ਼ੂਬ ਰੌਣਕਾਂ
Ad Position 24