20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਜਰੂੜ ਸਕੂਲ ਵਿਖੇ ਵਰਕਸ਼ਾਪ

ਨੂਰਪੁਰ ਬੇਦੀ, 20 ਨਵੰਬਰ (ਢੀਂਡਸਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਦੀ ਸੰਸਥਾ ਸੈਂਟਰ ਫ਼ਾਰ ਕਲਚਰਲ ਰਿਸੋਰਸਿਜ਼ ਐਂਡ ਟਰੇਨਿੰਗ, ਨਵੀਂ ਦਿੱਲੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਜ਼ਿਲ੍ਹਾ ਰਿਸੋਰਸ ਪਰਸਨ ਹਰਦੀਪ ਸਿੰਘ ਦੀ ਅਗਵਾਈ ਤੇ ਸਕੂਲ ਪ੍ਰਿੰਸੀਪਲ ਵਰਿੰਦਰ ਸ਼ਰਮਾ ਸਟੇਟ ਐਵਾਰਡੀ ਦੇ ਸਹਿਯੋਗ ਨਾਲ ਕਰਵਾਈ ਵਰਕਸ਼ਾਪ ਵਿਚ ਸਕੂਲ ਦੇ ਕਰੀਬ 330 ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 21-11-2026
ਨੂਰਪੁਰ ਬੇਦੀ, 20 ਨਵੰਬਰ (ਢੀਂਡਸਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਦੀ ਸੰਸਥਾ ਸੈਂਟਰ ਫ਼ਾਰ ਕਲਚਰਲ ਰਿਸੋਰਸਿਜ਼ ਐਂਡ ਟਰੇਨਿੰਗ, ਨਵੀਂ ਦਿੱਲੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਜ਼ਿਲ੍ਹਾ ਰਿਸੋਰਸ ਪਰਸਨ ਹਰਦੀਪ ਸਿੰਘ ਦੀ ਅਗਵਾਈ ਤੇ ਸਕੂਲ ਪ੍ਰਿੰਸੀਪਲ ਵਰਿੰਦਰ ਸ਼ਰਮਾ ਸਟੇਟ ਐਵਾਰਡੀ ਦੇ ਸਹਿਯੋਗ ਨਾਲ ਕਰਵਾਈ ਵਰਕਸ਼ਾਪ ਵਿਚ ਸਕੂਲ ਦੇ ਕਰੀਬ 330 ਵਿਦਿਆਰਥੀਆਂ ਨੇ ਭਾਗ ਲਿਆ। ਵਰਕਸ਼ਾਪ ਦੇ ਆਗਾਜ਼ ਮੌਕੇ ਮੰਤਰਾਲੇ ਦੇ ਸਕੱਤਰ ਦਾ ਵੀਡੀਓ ਸੰਦੇਸ਼ ਸੁਣਾਇਆ। ਉਪਰੰਤ ਸੈਮੀਨਾਰ ਦੌਰਾਨ ਮੁੱਖ ਵਕਤਾ ਡਾ. ਰਵਿੰਦਰ ਸਿੰਘ, ਪ੍ਰੋਫੈਸਰ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਨੇ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ, ਫ਼ਲਸਫ਼ੇ ਤੇ ਲਾਸਾਨੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਾਨਵਤਾ ਦੀ ਭਲਾਈ ਤੇ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਆਪਣਾ ਸੀਸ ਕੁਰਬਾਨ ਕੀਤਾ। ਸੀ. ਸੀ. ਆਰ. ਟੀ. ਦੇ ਡੀ. ਆਰ. ਪੀ. ਤੇ ਪ੍ਰੋਗਰਾਮ ਕੋਆਰਡੀਨੇਟਰ ਹਰਦੀਪ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਡਾਇਰੈਕਟਰ ਪੁਪੰਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਰਾਹੁਲ ਕੁਮਾਰ ਦੀ ਅਗਵਾਈ ਹੇਠ ਦੇਸ਼ ਭਰ ਦੇ 250 ਸਕੂਲਾਂ ਵਿਚ ਅਜਿਹੀਆਂ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਗੁਰੂ ਸਾਹਿਬ ਦੇ ਜੀਵਨ ਤੇ ਸ਼ਹਾਦਤ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੂੰ ਵਿਦਿਆਰਥੀਆਂ ਨੇ ਬੜੀ ਦਿਲਚਸਪੀ ਨਾਲ ਦੇਖਿਆ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਪੇਂਟਿੰਗ ਮੁਕਾਬਲੇ ਵਿਚ ਸਾਹਿਲ ਨੇ ਪਹਿਲਾ, ਸੁਮਨ ਸ਼ਰਮਾ ਨੇ ਦੂਜਾ ਤੇ ਰਿਤਿਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਮੁਕਾਬਲੇ ਵਿਚ ਰਿਤਿਕਾ ਪਹਿਲੇ, ਜਸਲੀਨ ਕੌਰ ਦੂਜੇ ਤੇ ਪ੍ਰਭਜੋਤ ਕੌਰ ਤੀਜੇ ਸਥਾਨ ’ਤੇ ਰਹੀ। ਕੁਇਜ਼ ਮੁਕਾਬਲੇ ਵਿਚ ਭਾਈ ਲੱਖੀਂ ਸ਼ਾਹ ਵਣਜਾਰਾ ਟੀਮ ਦੇ ਵਿਵੇਕ, ਏਕਮਜੋਤ ਕੌਰ, ਮੋਹਿਤ ਸ਼ਰਮਾ ਤੇ ਜਤਿਨ ਕੁਮਾਰ ਨੇ ਪਹਿਲਾ, ਭਾਈ ਮਤੀ ਦਾਸ ਜੀ ਟੀਮ ਦੀ ਹਰਲੀਨ ਕੌਰ, ਗੁਰਲੀਨ ਕੌਰ, ਜਸ਼ਨਪ੍ਰੀਤ ਕੌਰ ਤੇ ਅੰਜਲੀ ਨੇ ਦੂਜਾ, ਜਦਕਿ ਭਾਈ ਜੈਤਾ ਜੀ ਟੀਮ ਦੇ ਬਲਜੀਤ ਸਿੰਘ, ਅਰੁਣ ਸਾਗਰ, ਮਨਜੋਤ ਕੌਰ ਅਤੇ ਦਿਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਨੇ ਸੀ. ਸੀ. ਆਰ. ਟੀ. ਵਲੋਂ ਵਰਕਸ਼ਾਪ ਕਰਵਾਉਣ ਲਈ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਮੁੱਖ ਵਕਤਾ ਡਾ. ਰਵਿੰਦਰ ਸਿੰਘ ਅਤੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਜੇਤੂ ਵਿਦਿਆਰਥੀਆਂ ਤੇ ਮੁਕਾਬਲੇ ਕਰਵਾਉਣ ਵਾਲੇ ਅਧਿਆਪਕਾਂ ਦਾ ਵੀ ਸਨਮਾਨ ਕੀਤਾ। ਮੰਚ ਸੰਚਾਲਨ ਤੇ ਕੁਇਜ਼ ਮੁਕਾਬਲੇ ਲੈਕਚਰਾਰ ਸੰਜੀਵ ਸੋਨੀ ਨੇ ਨਿਭਾਏ। ਵਰਕਸ਼ਾਪ ਨੂੰ ਸਫਲ ਬਣਾਉਣ ਵਿਚ ਲੈਕਚਰਾਰ ਤਨਵੀਰ ਸਿੰਘ, ਗੁਰਵਿੰਦਰ ਸਿੰਘ ਸਸਕੌਰ, ਮੈਡਮ ਰਣਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਮੈਡਮ ਸੋਨਿਕਾ ਹੀਰਾ, ਰੂਬੀ ਬਾਲਾ ਤੇ ਪਰਮਜੀਤ ਕੌਰ ਨੇ ਅਹਿਮ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਸ਼ਹਿਰ ਵਿਚ ਕਮਿਊਨਿਟੀ ਸੈਂਟਰ ਤੋਂ ਲੈ ਕੇ ਇਨ ਡੋਰ ਸਟੇਡੀਅਮ ਤੱਕ ਵਿਕਾਸ ਕਾਰਜਾਂ ਨੇ ਫੜੀ ਰਫ਼ਤਾਰ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਮਾਤਾ ਗੁਜਰ ਕੌਰ ਵਿਖੇ ਪ੍ਰਭਾਤ ਫੇਰੀਆਂ ਦੌਰਾਨ ਧਾਰਮਿਕ ਸਮਾਗਮ
Ad Position 24