20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨੰਗਲ ਕ੍ਰਿਕਟ ਅਕੈਡਮੀ ਵਲੋਂ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ

ਨੰਗਲ, 20 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਉਣਾ ਨਿਰੋਏ ਸਮਾਜ ਦੀ ਸਿਰਜਣਾ ਲਈ ਬੇਹੱਦ ਜ਼ਰੂਰੀ ਹੈ। ਇਸ ਮਕਸਦ ਨੂੰ ਲੈ ਕੇ ਨੰਗਲ ਕ੍ਰਿਕਟ ਅਕੈਡਮੀ ਵਲੋਂ ਕੋਚ ਪ੍ਰਿੰਸ ਧੀਮਾਨ ਦੀ ਅਗਵਾਈ ਹੇਠ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 21-11-2026
ਨੰਗਲ, 20 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਉਣਾ ਨਿਰੋਏ ਸਮਾਜ ਦੀ ਸਿਰਜਣਾ ਲਈ ਬੇਹੱਦ ਜ਼ਰੂਰੀ ਹੈ। ਇਸ ਮਕਸਦ ਨੂੰ ਲੈ ਕੇ ਨੰਗਲ ਕ੍ਰਿਕਟ ਅਕੈਡਮੀ ਵਲੋਂ ਕੋਚ ਪ੍ਰਿੰਸ ਧੀਮਾਨ ਦੀ ਅਗਵਾਈ ਹੇਠ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ। ਟੂਰਨਾਮੈਂਟ ਦੇ ਉਦਘਾਟਨੀ ਸਮਾਗਮ ਵਿਚ ਬੀ. ਬੀ. ਐਮ. ਬੀ. ਦੇ ਚੀਫ਼ ਇੰਜੀਨੀਅਰ ਸੀ. ਪੀ. ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ। ਪ੍ਰਬੰਧਕਾਂ ਅਨੁਸਾਰ ਟੂਰਨਾਮੈਂਟ ਵਿਚ ਅੰਡਰ-14 ਵਰਗ ਦੀਆਂ ਤਿੰਨ ਟੀਮਾਂ ਤੇ ਅੰਡਰ-19 ਵਰਗ ਦੀਆਂ ਦੋ ਟੀਮਾਂ ਭਾਗ ਲੈ ਰਹੀਆਂ ਹਨ। ਦੋਵਾਂ ਉਮਰ ਵਰਗਾਂ ਦੀਆਂ ਟੀਮਾਂ ਵਿਚਕਾਰ ਲੀਗ ਆਧਾਰਿਤ ਮੁਕਾਬਲੇ ਕਰਵਾਏ ਜਾਣਗੇ, ਜਦਕਿ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ 22 ਨਵੰਬਰ ਨੂੰ ਖੇਡੇ ਜਾਣਗੇ। ਇਸ ਖੇਡ ਸਮਾਗਮ ਦਾ ਉਦੇਸ਼ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਅਤੇ ਉਨ੍ਹਾਂ ’ਚ ਖੇਡ ਭਾਵਨਾ, ਅਨੁਸ਼ਾਸਨ ਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਚੰਦਨ ਰਾਣਾ, ਪ੍ਰਿੰਸ ਧੀਮਾਨ, ਦੀਪਕ ਧੀਮਾਨ, ਵਿਕਾਸ, ਗੁਰਨਾਮ ਸਿੰਘ, ਰਾਜੇਸ਼ ਰਾਣਾ, ਬਾਣੀ, ਜੌਨ, ਵਿੱਕੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸੀਨੀਅਰ ਐਡਵੋਕੇਟ ਪਾਖਰ ਸਿੰਘ ਭੱਠਲ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
Ad Position 24