20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਤੱਕ ਚੇਤਨਾ ਮਾਰਚ ਕੱਲ੍ਹ

ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੜ੍ਹੀ ਚਮਕੌਰ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸਜਾਏ ਜਾਂਦੇ ਸਾਲਾਨਾ ਚੇਤਨਾ ਮਾਰਚ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਵੇਰੇ 9 ਵਜੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਵੇਗਾ। ਸੇਵਾ ਦਲ ਦੇ ਪ੍ਰਧਾਨ ਭਾਈ ਰਾਜਿੰਦਰ ਸਿੰਘ ਨਸਰਾਲੀ ਨੇ ਦੱਸਿਆ ਕਿ ਇਸ ਸੰਬੰਧੀ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ ਤੇ 22 ਨੂੰ ਸਵੇਰੇ 8 ਵਜੇ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 21-11-2026
ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੜ੍ਹੀ ਚਮਕੌਰ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸਜਾਏ ਜਾਂਦੇ ਸਾਲਾਨਾ ਚੇਤਨਾ ਮਾਰਚ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਵੇਰੇ 9 ਵਜੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਵੇਗਾ। ਸੇਵਾ ਦਲ ਦੇ ਪ੍ਰਧਾਨ ਭਾਈ ਰਾਜਿੰਦਰ ਸਿੰਘ ਨਸਰਾਲੀ ਨੇ ਦੱਸਿਆ ਕਿ ਇਸ ਸੰਬੰਧੀ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ ਤੇ 22 ਨੂੰ ਸਵੇਰੇ 8 ਵਜੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਜਾਣ ਵਾਲਾ ਇਹ ਚੇਤਨਾ ਮਾਰਚ ਸ੍ਰੀ ਚਮਕੌਰ ਸਾਹਿਬ ਤੋਂ ਆਰੰਭ ਹੋ ਕੇ ਮੋਰਿੰਡਾ, ਨੌਗਾਵਾਂ, ਬਸੀ ਪਠਾਣਾ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ, ਪ੍ਰਧਾਨ ਰਾਜਿੰਦਰ ਸਿੰਘ, ਜਥੇਦਾਰ ਨਿਰਭੈ ਸਿੰਘ, ਕੁਲਵੰਤ ਸਿੰਘ ਮਹਿਤੋਂ, ਕੁਲਦੀਪ ਸਿੰਘ ਕੰਗ ਰੀਵਰਲੈਂਡ, ਜ਼ੋਰਾਂ ਸਿੰਘ ਬੁੱਲੇਵਾਲ, ਨੰਬਰਦਾਰ ਅਜੈਬ ਸਿੰਘ, ਸਰਬਜੀਤ ਸਿੰਘ ਸੰਧੂਆਂ, ਅਮਰਜੀਤ ਸਿੰਘ ਦੁਮਣਾ, ਨਸੀਬ ਸਿੰਘ ਨਬੀਪੁਰ, ਬਲਬੀਰ ਸਿੰਘ, ਰਣਜੀਤ ਸਿੰਘ ਬੁੱਲੇਵਾਲ, ਗੁਰਪ੍ਰੀਤ ਸਿੰਘ ਗੋਗੀ, ਮਨਜੀਤ ਸਿੰਘ ਖੰਨਾ, ਮਾ: ਬਾਬੂ ਸਿੰਘ ਗਿਆਨੀ ਸੁਖਵੀਰ ਸਿੰਘ ਪ੍ਰਧਾਨ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ, ਹਰਪ੍ਰੀਤ ਸਿੰਘ ਫ਼ਤਹਿਗੜ੍ਹ ਸਾਹਿਬ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਕਸਿਸ ਮੈਕਸ ਲਾਈਫ ਇੰਸ਼ੋਰੈਂਸ ਵਲੋਂ ਪਾਲਿਸੀਧਾਰਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੰਡੀਗੜ੍ਹ ਵਿਖੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਪ੍ਰਧਾਨ ਮੰਤਰੀ ਰਾਹਤ ਤੇ ਪੰਜਾਬ ਫ਼ਰਿਸ਼ਤੇ ਯੋਜਨਾ ਬਣੇਗੀ ਸੜਕ ਹਾਦਸੇ ਦੇ ਪੀੜਤਾਂ ਲਈ ਜੀਵਨ ਰੱਖਿਅਕ-ਡੀ. ਸੀ.
Ad Position 24