ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਹੋਈ ਆਰੰਭਤਾ
ਘਨੌਲੀ, 21 ਨਵੰਬਰ (ਜਸਵੀਰ ਸਿੰਘ ਸੈਣੀ)-ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਘਨੌਲੀ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦੀ ਆਰੰਭਤਾ ਹੋ ਚੁੱਕੀ ਹੈ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਲਾਭ ਸਿੰਘ ਸਾਬਕਾ ਜੀ.
ਘਨੌਲੀ, 21 ਨਵੰਬਰ (ਜਸਵੀਰ ਸਿੰਘ ਸੈਣੀ)-ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਘਨੌਲੀ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦੀ ਆਰੰਭਤਾ ਹੋ ਚੁੱਕੀ ਹੈ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਲਾਭ ਸਿੰਘ ਸਾਬਕਾ ਜੀ. ਐਮ. ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਿਲਸਿਲਾ 23 ਨਵੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਘਨੌਲੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਲੜੀ ਤਹਿਤ 22 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 24 ਨਵੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਤੋਂ ਇਲਾਵਾ ਬਾਹਰੋਂ ਪਹੁੰਚੇ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ। ਸਮਾਗਮ ਦੀ ਸਮਾਪਤੀ ਮੌਕੇ ਦੁਪਹਿਰ 1 ਵਜੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।