21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਾਣਕੂਮਾਜਰਾ ਵਿਖੇ ਗਲੀ ’ਚ ਖੜ੍ਹਾ ਗੰਦਾ ਪਾਣੀ ਲੋਕਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ

ਨੂਰਪੁਰ ਬੇਦੀ, 21 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਮਾਣਕੂ ਮਾਜਰਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਗਲੀ ’ਚ ਖੜ੍ਹਾ ਗੰਦਾ ਪਾਣੀ ਲੋਕਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ। ਹਾਲਾਤ ਇਹ ਹਨ ਕਿ ਪਿੰਡ ਦੇ ਵਿਚਕਾਰ ਸਥਿਤ ਗਲੀ ਵਿਚੋਂ ਲੰਘਣ ਵਾਲੇ ਰਾਹਗੀਰਾਂ ਅਤੇ ਆਸ-ਪਾਸ ਰਹਿਣ ਵਾਲੇ ਪਰਿਵਾਰਾਂ ਨੂੰ ਹਰ ਰੋਜ਼ ਗੰਦਗੀ ਤੇ ਬਦਬੂ ਦਰਮਿਆਨ ਲੰਘਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

Ad Position 21
No active advertisement
ਮਾਣਕੂ ਮਾਜਰਾ ਵਿਖੇ ਗਲੀ ਵਿਚ ਜਮ੍ਹਾਂ ਹੋਇਆ ਗੰਦਾ ਪਾਣੀ ਦਿਖਾਉਂਦੇ ਪਿੰਡ ਵਾਸੀ। ਤਸਵੀਰ : ਰਾਜੇਸ਼ ਚੌਧਰੀ 22-11-2026
ਨੂਰਪੁਰ ਬੇਦੀ, 21 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਮਾਣਕੂ ਮਾਜਰਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਗਲੀ ’ਚ ਖੜ੍ਹਾ ਗੰਦਾ ਪਾਣੀ ਲੋਕਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ। ਹਾਲਾਤ ਇਹ ਹਨ ਕਿ ਪਿੰਡ ਦੇ ਵਿਚਕਾਰ ਸਥਿਤ ਗਲੀ ਵਿਚੋਂ ਲੰਘਣ ਵਾਲੇ ਰਾਹਗੀਰਾਂ ਅਤੇ ਆਸ-ਪਾਸ ਰਹਿਣ ਵਾਲੇ ਪਰਿਵਾਰਾਂ ਨੂੰ ਹਰ ਰੋਜ਼ ਗੰਦਗੀ ਤੇ ਬਦਬੂ ਦਰਮਿਆਨ ਲੰਘਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਸਮੱਸਿਆ ਕਾਰਨ ਜਿਥੇ ਰੋਜ਼ਾਨਾ ਲੋਕਾਂ ਦਾ ਲਾਂਘਾ ਪ੍ਰਭਾਵਿਤ ਹੋ ਰਿਹਾ ਹੈ ਉਥੇ ਹੀ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਇਸ ਸੰਬੰਧੀ ਪਿੰਡ ਵਾਸੀਆਂ ਜਸਬੀਰ ਸਿੰਘ, ਹਰਜੀਤ ਸਿੰਘ, ਮਨਦੀਪ ਸਿੰਘ, ਨਰਾਤਾ ਸਿੰਘ, ਪਰਮਿੰਦਰ ਸਿੰਘ, ਦਵਿੰਦਰ ਸਿੰਘ ਤੇ ਸਤਨਾਮ ਸਿੰਘ ਨੇ ਦੱਸਿਆ ਕਿ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸ਼ਾਮਲਾਟ ਜ਼ਮੀਨ ਵਿਚ ਟੋਭਾ ਬਣਾਇਆ ਹੋਇਆ ਹੈ, ਪਰ ਇਸ ’ਚੋਂ ਪਾਣੀ ਦੀ ਨਿਕਾਸੀ ਦਾ ਕੋਈ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਟੋਭੇ ਦਾ ਗੰਦਾ ਪਾਣੀ ਓਵਰਫ਼ਲੋਅ ਹੋ ਕੇ ਨਾਲ ਲੱਗਦੀ ਗਲੀ ਵਿਚ ਇਕੱਠਾ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਸਮੱਸਿਆ ਕਾਫ਼ੀ ਸਮੇਂ ਤੋਂ ਬਣੀ ਹੋਈ ਹੈ, ਜਿਸ ਕਾਰਨ ਪਿੰਡ ਵਾਸੀਆਂ ਨੂੰ ਰੋਜ਼ਾਨਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਬੰਧਿਤ ਗਲੀ ਪਿੰਡ ਮਾਣਕੂ ਮਾਜਰਾ ਤੋਂ ਗੱਦੀਵਾਲ ਮੁੱਖ ਸੜਕ ਨਾਲ ਜੁੜਦੀ ਹੈ ਤੇ ਇਸ ਰਸਤਿਓਂ ਲੋਕਾਂ ਨੂੰ ਖੇਤੀ ਕੰਮ ਕਾਜ ਤੇ ਹੋਰਨਾਂ ਕੰਮਾਂ ਲਈ ਗੁਜ਼ਰਨਾ ਪੈਂਦਾ ਹੈ। ਗਲੀ ਵਿਚ ਖੜ੍ਹੇ ਗੰਦੇ ਪਾਣੀ ਕਾਰਨ ਪੈਦਲ ਲੰਘਣ ਵਾਲਿਆਂ ਨੂੰ ਵਿਸ਼ੇਸ਼ ਤੌਰ ’ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੰਦਾ ਪਾਣੀ ਲੰਬੇ ਸਮੇਂ ਤੱਕ ਖੜ੍ਹਾ ਰਹਿਣ ਕਾਰਨ ਇਲਾਕੇ ’ਚ ਬਦਬੂ ਫੈਲਦੀ ਰਹਿੰਦੀ ਹੈ ਅਤੇ ਮੱਛਰਾਂ ਦੀ ਪੈਦਾਵਾਰ ਹੋਣ ਦੇ ਨਾਲ-ਨਾਲ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਜਾਂਦਾ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ, ਗ੍ਰਾਮ ਪੰਚਾਇਤ ਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੌਕੇ ਦਾ ਤੁਰੰਤ ਜਾਇਜ਼ਾ ਲੈ ਕੇ ਗੰਦੇ ਪਾਣੀ ਦੀ ਨਿਕਾਸੀ ਲਈ ਪੱਕਾ ਪ੍ਰਬੰਧ ਕੀਤਾ ਜਾਵੇ। ਇਸ ਸੰਬੰਧੀ ਸਰਪੰਚ ਮਹਿੰਦਰ ਰਾਣਾ ਨੇ ਦੱਸਿਆ ਕਿ ਉਕਤ ਟੋਭੇ ਦਾ ਨਿਕਾਸੀ ਪਾਈਪ ਬੰਦ ਹੋ ਚੁੱਕਾ ਹੈ ਤੇ ਕਈ ਵਾਰ ਜੇ. ਸੀ. ਬੀ. ਮਸ਼ੀਨ ਨਾਲ ਵੀ ਪਾਣੀ ਦੀ ਨਿਕਾਸੀ ਦਾ ਯਤਨ ਕੀਤਾ ਗਿਆ ਜੋ ਸਫਲ ਨਾ ਹੋ ਸਕਿਆ। ਉਨ੍ਹਾਂ ਦੱਸਿਆ ਕਿ ਉਕਤ ਟੋਭੇ ਦੇ ਪਾਣੀ ਦੀ ਨਿਕਾਸੀ ਲਈ ਸਰਵੇ ਹੋ ਚੁੱਕਾ ਹੈ ਅਤੇ ਐਸਟੀਮੇਟ ਤਿਆਰ ਹੋਣ ਉਪਰੰਤ ਜਲਦ ਕੰਮ ਸ਼ੁਰੂ ਕਰਵਾ ਕੇ ਪਿੰਡ ਵਾਸੀਆਂ ਨੂੰ ਉਕਤ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਲਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਇਲਾਕੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਭਾਰੀ ਚਿੰਤਾ ਦਾ ਵਿਸ਼ਾ-ਰਾਜੇਸ਼ ਚੌਧਰੀ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24