21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਇਲਾਕੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਭਾਰੀ ਚਿੰਤਾ ਦਾ ਵਿਸ਼ਾ-ਰਾਜੇਸ਼ ਚੌਧਰੀ

ਸੁਖਸਾਲ, 21 ਨਵੰਬਰ (ਧਰਮ ਪਾਲ)-ਇਲਾਕੇ ਵਿਚ ਹੋ ਰਹੀ ਕਥਿਤ ਨਾਜਾਇਜ਼ ਮਾਈਨਿੰਗ ਭਾਰੀ ਚਿੰਤਾ ਦਾ ਵਿਸ਼ਾ ਹੈ। ਪੰਜਾਬ ਸਰਕਾਰ ਦੀ ਕਥਿਤ ਸ਼ਹਿ ਤੇ ਮੰਤਰੀ ਦੀ ਛਤਰ-ਛਾਇਆ ਹੇਠ ਇਲਾਕੇ ਵਿਚ ਵੱਡੇ ਪੱਧਰ ’ਤੇ ਗੈਰ-ਕਾਨੂੰਨੀ ਮਾਈਨਿੰਗ ਹੋਣ ਦੇ ਦੋਸ਼ ਲੱਗ ਰਹੇ ਹਨ, ਜਿਸ ਕਾਰਨ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.

Ad Position 21
No active advertisement
ਅਜੀਤ ਡੈਸਕ 22-11-2026
ਸੁਖਸਾਲ, 21 ਨਵੰਬਰ (ਧਰਮ ਪਾਲ)-ਇਲਾਕੇ ਵਿਚ ਹੋ ਰਹੀ ਕਥਿਤ ਨਾਜਾਇਜ਼ ਮਾਈਨਿੰਗ ਭਾਰੀ ਚਿੰਤਾ ਦਾ ਵਿਸ਼ਾ ਹੈ। ਪੰਜਾਬ ਸਰਕਾਰ ਦੀ ਕਥਿਤ ਸ਼ਹਿ ਤੇ ਮੰਤਰੀ ਦੀ ਛਤਰ-ਛਾਇਆ ਹੇਠ ਇਲਾਕੇ ਵਿਚ ਵੱਡੇ ਪੱਧਰ ’ਤੇ ਗੈਰ-ਕਾਨੂੰਨੀ ਮਾਈਨਿੰਗ ਹੋਣ ਦੇ ਦੋਸ਼ ਲੱਗ ਰਹੇ ਹਨ, ਜਿਸ ਕਾਰਨ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ. ) ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮਾਈਨਿੰਗ ਮਾਫ਼ੀਆ ਵਲੋਂ ਸਰਕਾਰੀ ਖ਼ਜ਼ਾਨੇ ਨੂੰ ਵੀ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਦੀ ਟਿਕਟ ਦੇ ਪ੍ਰਮੁੱਖ ਦਾਵੇਦਾਰ ਤੇ ਨਗਰ ਕੌਂਸਲ ਨੰਗਲ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਾਜੇਸ਼ ਚੌਧਰੀ ਨੇ ਪਿੰਡ ਮਹਿਲਾਵਾਂ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਮੰਤਰੀਆਂ ਦੀ ਕਹਿਣੀ ਅਤੇ ਕਰਨੀ ਵਿਚ ਵੱਡਾ ਅੰਤਰ ਨਜ਼ਰ ਆ ਰਿਹਾ ਹੈ। ਸਰਕਾਰ ਵਲੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਜ਼ਮੀਨੀ ਪੱਧਰ ’ਤੇ ਹਾਲਾਤ ਕੁੱਝ ਹੋਰ ਹੀ ਤਸਵੀਰ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਕਾਰਨ ਵਾਤਾਵਰਨ ਨੂੰ ਨੁਕਸਾਨ ਪਹੁੰਚਣ ਦੇ ਨਾਲ-ਨਾਲ ਕੁਦਰਤੀ ਸਰੋਤਾਂ ਦੀ ਵੀ ਬੇਤਹਾਸ਼ਾ ਲੁੱਟ ਹੋ ਰਹੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਤੇ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਸਖ਼ਤ ਕਦਮ ਚੁੱਕਣੇ ਚਾਹੀਦੇ ਸਨ ਜੋ ਕਿ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦਾ ਜਵਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ। ਉਨ੍ਹਾਂ ਐਲਾਨ ਕੀਤਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਇਲਾਕੇ ਵਿਚ ਹੋ ਰਹੀ ਕਥਿਤ ਗੈਰ-ਕਾਨੂੰਨੀ ਮਾਈਨਿੰਗ ਦੇ ਖ਼ਿਲਾਫ਼ ਜਲਦ ਹੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰ ਪੋਸਵਾਲ, ਜੀਵਨ ਕੁਮਾਰ ਚੌਧਰੀ, ਬਲਵੀਰ ਕੁਮਾਰ ਸ਼ਾਰਦਾ, ਚੌਧਰੀ ਮੋਹਨ ਲਾਲ, ਪੰਮੀ ਸੈਣੀ, ਕ੍ਰਿਸ਼ਨ ਕੁਮਾਰ ਅਤਰੀ, ਰਜਿੰਦਰ ਭਾਜੀ, ਬਲਵਿੰਦਰ ਸਿੰਘ ਮਿੰਦੋ ਸੈਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਥਤਾ ਸੰਕਲਪ ਯਾਤਰਾ ਅੱਜ ਅਗਲੀ ਖ਼ਬਰ ਮਾਣਕੂਮਾਜਰਾ ਵਿਖੇ ਗਲੀ ’ਚ ਖੜ੍ਹਾ ਗੰਦਾ ਪਾਣੀ ਲੋਕਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ
Ad Position 24