21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ ਅੱਜ

ਸ੍ਰੀ ਚਮਕੌਰ ਸਾਹਿਬ, 21 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਜਰਨੈਲ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ, ਬਾਬਾ ਜੀਵਨ ਸਿੰਘ ਨਿਹੰਗ ਸਿੰਘ ਖ਼ਾਲਸਾ ਦਲ ਵਲੋਂ ਸਮੂਹ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਪੰਥਕ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਅਨਾਜ ਮੰਡੀ ਵਿਚ ਸ਼ਹੀਦ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੇ 322ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ ਹੈ। ਨਿਹੰਗ ਮੁਖੀ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ ਨੇ ਦੱਸਿਆ ਕਿ 22 ਨਵੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਥਾਨਕ ਗੁਰਦੁਆਰਾ ਸ਼ਹੀਦੀ ਬੁਰਜ ਬਾਬਾ ਜੀਵਨ ਸਿੰਘ ਵਿਖੇ ਪਾਏ ਜਾਣਗੇ ਅਤੇ 10 ਤੋਂ 12 ਵਜੇ ਤੱਕ ਕੀਰਤਨੀ ਜਥੇ, ਢਾਡੀ ਤੇ ਕਥਾ ਵਾਚਕ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ।

Ad Position 21
No active advertisement
ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਤਿਆਰ ਕੀਤੀਆਂ ਜਾ ਰਹੀਆਂ ਸਟੇਜਾਂ। ਤਸਵੀਰ : ਜਗਮੋਹਣ ਸਿੰਘ ਨਾਰੰਗ 22-11-2026
ਸ੍ਰੀ ਚਮਕੌਰ ਸਾਹਿਬ, 21 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਜਰਨੈਲ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ, ਬਾਬਾ ਜੀਵਨ ਸਿੰਘ ਨਿਹੰਗ ਸਿੰਘ ਖ਼ਾਲਸਾ ਦਲ ਵਲੋਂ ਸਮੂਹ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਪੰਥਕ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਅਨਾਜ ਮੰਡੀ ਵਿਚ ਸ਼ਹੀਦ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੇ 322ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ ਹੈ। ਨਿਹੰਗ ਮੁਖੀ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ ਨੇ ਦੱਸਿਆ ਕਿ 22 ਨਵੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਥਾਨਕ ਗੁਰਦੁਆਰਾ ਸ਼ਹੀਦੀ ਬੁਰਜ ਬਾਬਾ ਜੀਵਨ ਸਿੰਘ ਵਿਖੇ ਪਾਏ ਜਾਣਗੇ ਅਤੇ 10 ਤੋਂ 12 ਵਜੇ ਤੱਕ ਕੀਰਤਨੀ ਜਥੇ, ਢਾਡੀ ਤੇ ਕਥਾ ਵਾਚਕ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ। ਉਪਰੰਤ 12 ਵਜੇ ਤੋਂ ਸਥਾਨਕ ਅਨਾਜ ਮੰਡੀ ਵਿਚ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ਦੌਰਾਨ ਪੰਥਕ ਸ਼ਖ਼ਸੀਅਤਾਂ ਤੇ ਹੋਰ ਬੁਲਾਰੇ ਚਮਕੌਰ ਦੀ ਗੜ੍ਹੀ ਦੇ ਅਖੀਰਲੇ ਸ਼ਹੀਦ ਬਾਬਾ ਜੀਵਨ ਸਿੰਘ ਦੇ ਮਹਾਨ ਇਤਿਹਾਸ ਨਾਲ ਸੰਗਤਾਂ ਨੂੰ ਜੋੜਨਗੇ। ਨਿਹੰਗ ਮੁਖੀ ਬਾਬਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕੌਮਾਂਤਰੀ ਪੱਧਰ ਦੇ ਇਸ ਸਮਾਗਮ ਲਈ ਅਨਾਜ ਮੰਡੀ ’ਚ ਵਿਸ਼ਾਲ ਪੰਡਾਲ ਬਣਾਇਆ ਜਾ ਰਿਹਾ ਹੈ, ਜਿਸ ’ਚ ਤਿੰਨ ਵੱਡੀਆਂ ਸਟੇਜਾਂ ਬਣਾਈਆਂ ਜਾ ਰਹੀਆਂ ਹਨ। ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਨੂੰ ਵੇਖਦਿਆਂ ਲੰਗਰ, ਪਾਰਕਿੰਗ, ਜੋੜਾ ਘਰ ਤੇ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਸਮਾਗਮ ’ਚ ਨਿਹੰਗ ਸਿੰਘ ਜਥੇਬੰਦੀਆਂ, ਦੇਸ਼ ਵਿਦੇਸ਼ ਤੋਂ ਸੰਗਤ ਵੱਡੀ ਗਿਣਤੀ ਵਿਚ ਪੁੱਜਣ ਦੀ ਸੰਭਾਵਨਾ ਹੈ। ਨਿਹੰਗ ਮੁਖੀ ਨੇ ਇਹ ਵੀ ਦੱਸਿਆ ਕਿ ਸਮਾਗਮ ਦੌਰਾਨ ਸਿਆਸੀ ਸ਼ਖ਼ਸੀਅਤਾਂ ਵੀ ਪੁੱਜ ਰਹੀਆਂ ਹਨ। ਇਸ ਮੌਕੇ ਜਥੇਦਾਰ ਬਾਬਾ ਮਾਨ ਸਿੰਘ (ਘੋੜਿਆਂ ਦੇ ਜਥੇਦਾਰ), ਬਾਬਾ ਮਨਦੀਪ ਸਿੰਘ ਵਿਦਿਆਰਥੀ, ਮਨਿੰਦਰ ਸਿੰਘ ਰਾਣਾ, ਦਵਿੰਦਰ ਸਿੰਘ ਕਬੱਡੀ ਕੋਚ, ਜਥੇਦਾਰ ਬਾਬਾ ਜੱਗਾ ਸਿੰਘ, ਬਾਬਾ ਸ਼ੇਰ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਧੱਕੜ ਸਿੰਘ, ਗੁਰਬਿੰਦਰ ਸਿੰਘ, ਚਰਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜੇਤੇਵਾਲ ’ਚ ਲੱਗੇ ਮੈਡੀਕਲ ਤੇ ਅੱਖਾਂ ਦੇ ਜਾਂਚ ਕੈਂਪ ਦਾ ਲਾਲਪੁਰਾ ਤੇ ਹਰਦੀਪ ਕੌਰ ਲਾਲਪੁਰਾ ਨੇ ਕੀਤਾ ਨਿਰੀਖਣ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਥਤਾ ਸੰਕਲਪ ਯਾਤਰਾ ਅੱਜ
Ad Position 24