21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੰਤ ਕਰਮ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਨੇ ਜੈਪੁਰ ਦੇ ਇਤਿਹਾਸਕ ਤੇ ਵਿਰਾਸਤੀ ਸਥਾਨਾਂ ਦਾ ਕੀਤਾ ਦੌਰਾ

ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ, ਸ਼ਾਮਪੁਰਾ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 17 ਤੋਂ 20 ਨਵੰਬਰ ਤੱਕ ਜੈਪੁਰ ਵਿਖੇ ਚਾਰ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ। ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਤਿਹਾਸਕ, ਸਭਿਆਚਾਰਕ ਅਤੇ ਵਿਰਾਸਤੀ ਸਥਾਨਾਂ ਬਾਰੇ ਪ੍ਰਤੱਖ ਜਾਣਕਾਰੀ ਪ੍ਰਦਾਨ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 22-11-2026
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ, ਸ਼ਾਮਪੁਰਾ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 17 ਤੋਂ 20 ਨਵੰਬਰ ਤੱਕ ਜੈਪੁਰ ਵਿਖੇ ਚਾਰ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ। ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਤਿਹਾਸਕ, ਸਭਿਆਚਾਰਕ ਅਤੇ ਵਿਰਾਸਤੀ ਸਥਾਨਾਂ ਬਾਰੇ ਪ੍ਰਤੱਖ ਜਾਣਕਾਰੀ ਪ੍ਰਦਾਨ ਕਰਨਾ ਸੀ। ਟੂਰ ਦੌਰਾਨ ਵਿਦਿਆਰਥੀਆਂ ਨੇ ਜੈਪੁਰ ਦੇ ਪ੍ਰਸਿੱਧ ਸਿਟੀ ਪੈਲੇਸ, ਜੰਤਰ-ਮੰਤਰ, ਹਵਾ ਮਹਿਲ, ਆਮੇਰ ਕਿਲ੍ਹਾ, ਜਲ ਮਹਿਲ, ਬਿਰਲਾ ਮੰਦਰ ਅਤੇ ਐਲਬਰਟ ਹਾਲ ਮਿਊਜ਼ੀਅਮ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੂੰ ਰਾਜਸਥਾਨ ਦੇ ਅਮੀਰ ਇਤਿਹਾਸ, ਸ਼ਾਨਦਾਰ ਵਿਰਾਸਤ, ਕਲਾ ਤੇ ਸੱਭਿਆਚਾਰ ਨੂੰ ਨੇੜਿਉਂ ਜਾਣਨ ਦਾ ਮੌਕਾ ਮਿਲਿਆ। ਇਹ ਯਾਤਰਾ ਵਿਦਿਆਰਥੀਆਂ ਲਈ ਗਿਆਨ ਵਰਧਕ ਹੋਣ ਦੇ ਨਾਲ-ਨਾਲ ਮਨੋਰੰਜਨ ਭਰਪੂਰ ਅਤੇ ਯਾਦਗਾਰੀ ਵੀ ਸਾਬਤ ਹੋਈ। ਅਕੈਡਮੀ ਦੇ ਪ੍ਰਿੰਸੀਪਲ ਤੇ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਨਾਲ ਵਿਦਿਆਰਥੀਆਂ ਨੂੰ ਕਲਾਸ-ਰੂਮ ਦੀ ਪੜ੍ਹਾਈ ਤੋਂ ਇਲਾਵਾ ਵਿਹਾਰਕ ਗਿਆਨ ਅਤੇ ਨਵੇਂ ਤਜਰਬੇ ਹਾਸਿਲ ਕਰਨ ਦਾ ਮੌਕਾ ਮਿਲਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਲੋਕ ਅਦਾਲਤ ਦੌਰਾਨ 35 ਚੈੱਕ ਬਾਊਂਸ ਮਾਮਲਿਆਂ ਦਾ ਨਿਪਟਾਰਾ, 62,05,094 ਰੁਪਏ ਦੇ ਅਵਾਰਡ ਪਾਸ ਅਗਲੀ ਖ਼ਬਰ ਜੇਤੇਵਾਲ ’ਚ ਲੱਗੇ ਮੈਡੀਕਲ ਤੇ ਅੱਖਾਂ ਦੇ ਜਾਂਚ ਕੈਂਪ ਦਾ ਲਾਲਪੁਰਾ ਤੇ ਹਰਦੀਪ ਕੌਰ ਲਾਲਪੁਰਾ ਨੇ ਕੀਤਾ ਨਿਰੀਖਣ
Ad Position 24