22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਿਧਾਇਕ ਦਿਨੇਸ਼ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ - ਵੱਖ ਪਰਿਵਾਰਾਂ ਨੇ ਕੀਤੀ ‘ ਆਪ ’ ਵਿਚ ਸ਼ਮੂਲੀਅਤ

ਕਾਹਨਪੁਰ ਖੂਹੀ, 21 ਨਵੰਬਰ (ਗੁਰਬੀਰ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਿੰਡਾਂ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸੇ ਲੜੀ ਤਹਿਤ ਪਿੰਡ ਪਲਾਟਾਂ ਵਿਖੇ ਆਯੋਜਿਤ ਇਕ ਵਿਸ਼ਾਲ ਜਨ ਸਮੂਹ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰਕੇ ਪਾਰਟੀ ਦੀਆਂ ਨੀਤੀਆਂ ਵਿਚ ਆਪਣਾ ਵਿਸ਼ਵਾਸ ਪ੍ਰਗਟਾਇਆ।

Ad Position 21
No active advertisement
ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਮੈਂਬਰਾਂ ਨਾਲ ਵਿਧਾਇਕ ਚੱਢਾ। 22-11-2026
ਕਾਹਨਪੁਰ ਖੂਹੀ, 21 ਨਵੰਬਰ (ਗੁਰਬੀਰ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਿੰਡਾਂ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸੇ ਲੜੀ ਤਹਿਤ ਪਿੰਡ ਪਲਾਟਾਂ ਵਿਖੇ ਆਯੋਜਿਤ ਇਕ ਵਿਸ਼ਾਲ ਜਨ ਸਮੂਹ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰਕੇ ਪਾਰਟੀ ਦੀਆਂ ਨੀਤੀਆਂ ਵਿਚ ਆਪਣਾ ਵਿਸ਼ਵਾਸ ਪ੍ਰਗਟਾਇਆ। ਇਸ ਮੌਕੇ ਨੰਬਰਦਾਰ ਰਾਮ ਸਿੰਘ, ਚੌਧਰੀ ਗੋਗੀ ਤੇ ਉਨ੍ਹਾਂ ਦੀ ਸਮੁੱਚੀ ਟੀਮ ਸਮੇਤ ਵੱਖ-ਵੱਖ ਪਿੰਡ ਵਾਸੀਆਂ ਨੇ ਵਿਧਾਇਕ ਦਿਨੇਸ਼ ਚੱਢਾ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਵਿਧਾਇਕ ਚੱਢਾ ਨੇ ਸਿਰੋਪਾਓ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਦਿਨੇਸ਼ ਚੱਢਾ ਨੂੰ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ਦੇ ਹੱਕ ਵਿਚ ਇਕਜੁੱਟ ਹੋ ਕੇ ਕੰਮ ਕਰਨਗੇ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਮੂਹ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ ਅਤੇ ਵਿਸ਼ਵਾਸ ਉਨ੍ਹਾਂ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਕਾਰਜਕਾਲ ਦੌਰਾਨ ਹਲਕਾ ਰੂਪਨਗਰ ਵਿਚ ਸਿੱਖਿਆ, ਸਿਹਤ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ ਅਤੇ ਆਉਣ ਵਾਲੇ ਸਮੇਂ ਵਿਚ ਰੂਪਨਗਰ ਨੂੰ ਵਿਕਾਸ ਦੀਆਂ ਹੋਰ ਬੁਲੰਦੀਆਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਜਗਤਾਰ ਸਿੰਘ, ਨੰਬਰਦਾਰ ਰਾਮ ਸਿੰਘ, ਚੰਨਣ ਸਿੰਘ, ਤਿਲਕ ਰਾਜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸਰਪੰਚ ਗੁਰਜੀਤ ਸਿੰਘ ਕਲਵਾਂ, ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਚੇਅਰਮੈਨ ਅੱਛਰ ਸਿੰਘ ਪੰਮੂ, ਬਹਾਦਰ ਸਿੰਘ ਸ਼ੌਂਕੀ, ਪਰਮਜੀਤ ਸਿੰਘ, ਕੇਸ਼ਵ ਗੋਚਰ, ਮਨਜੀਤ ਸਿੰਘ, ਸਤੀਸ਼ ਸਰਪੰਚ ਹਰੀਪੁਰ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਹਰਵਿੰਦਰ ਬਿੰਦੀ, ਵਿੱਕੀ ਸਰਪੰਚ, ਮਹਿੰਦਰ ਰਾਮਪੁਰ, ਸੰਮਤੀ ਮੈਂਬਰ ਮਹਿੰਦਰ ਸਿੰਘ ਝੱਜ, ਮੱਖਣ ਸਿੰਘ ਸਰਪੰਚ ਕਾਹਨਪੁਰ ਖੂਹੀ ਆਦੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿੱਤਾ ਮੁਖੀ ਸਿੱਖਿਆ ਨੂੰ ਵਿਹਾਰਕ ਤਜਰਬੇ ਨਾਲ ਜੋੜਨ ਲਈ ਸਕੂਲ ਬਜਰੂੜ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ ਅਗਲੀ ਖ਼ਬਰ ਇਰਵਿੰਗਜ਼ ਪਾਰਕ ਸਮਾਰਟ ਸਕੂਲ ਰਤਨਗੜ੍ਹ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24