22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਿੱਤਾ ਮੁਖੀ ਸਿੱਖਿਆ ਨੂੰ ਵਿਹਾਰਕ ਤਜਰਬੇ ਨਾਲ ਜੋੜਨ ਲਈ ਸਕੂਲ ਬਜਰੂੜ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਨੂਰਪੁਰ ਬੇਦੀ , 21 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਦੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਕਿੱਤਾ ਮੁਖੀ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਸਕੂਲ ਦੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਅਪੈ੍ਲ, ਹੈਲਥ ਕੇਅਰ ਤੇ ਕੰਪਿਊਟਰ ਵਿਸ਼ਿਆਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਿੱਦਿਅਕ ਟੂਰ ਲਗਾਏ ਗਏ। ਇਸ ਸੰਬੰਧੀ ਪ੍ਰਿੰਸੀਪਲ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਪਰਮਜੀਤ ਕੌਰ ਅਧਿਆਪਕਾ ਦੀ ਅਗਵਾਈ ਹੇਠ 73 ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ, ਰੈਲ ਮਾਜਰਾ ਵਿਖੇ ਲਿਜਾਇਆ।

Ad Position 21
No active advertisement
ਅਜੀਤ ਡੈਸਕ 22-11-2026
ਨੂਰਪੁਰ ਬੇਦੀ , 21 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਦੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਕਿੱਤਾ ਮੁਖੀ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਸਕੂਲ ਦੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਅਪੈ੍ਲ, ਹੈਲਥ ਕੇਅਰ ਤੇ ਕੰਪਿਊਟਰ ਵਿਸ਼ਿਆਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਿੱਦਿਅਕ ਟੂਰ ਲਗਾਏ ਗਏ। ਇਸ ਸੰਬੰਧੀ ਪ੍ਰਿੰਸੀਪਲ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਪਰਮਜੀਤ ਕੌਰ ਅਧਿਆਪਕਾ ਦੀ ਅਗਵਾਈ ਹੇਠ 73 ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ, ਰੈਲ ਮਾਜਰਾ ਵਿਖੇ ਲਿਜਾਇਆ। ਇਸ ਦੌਰਾਨ ਯੂਨੀਵਰਸਿਟੀ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਫ਼ੈਸ਼ਨ ਡਿਜ਼ਾਇਨਿੰਗ ਦੇ ਵੱਖ-ਵੱਖ ਕੋਰਸਾਂ ਅਤੇ ਕਿੱਤਾ ਮੁਖੀ ਸਿੱਖਿਆ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਯੂਨੀਵਰਸਿਟੀ ਕੈਂਪਸ ਦਾ ਦੌਰਾ ਵੀ ਕਰਵਾਇਆ, ਜਿਸ ਦੌਰਾਨ ਉਨ੍ਹਾਂ ਨੂੰ ਉੱਚ ਸਿੱਖਿਆ ਅਤੇ ਰੁਜ਼ਗਾਰ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣਨ ਦਾ ਮੌਕਾ ਮਿਲਿਆ। ਸੁਖਵਿੰਦਰ ਕੌਰ, ਕੰਪਿਊਟਰ ਫੈਕਲਟੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਕੰਪਿਊਟਰ ਲੈਬਾਂ ਦਾ ਦੌਰਾ ਕਰਕੇ ਆਧੁਨਿਕ ਤਕਨੀਕਾਂ ਤੇ ਕੰਪਿਊਟਰ ਸਿੱਖਿਆ ਸੰਬੰਧੀ ਆਪਣੀ ਜਾਣਕਾਰੀ ਵਿਚ ਵਾਧਾ ਕੀਤਾ। ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ। ਇਸੇ ਲੜੀ ਤਹਿਤ ਹੈਲਥ ਕੇਅਰ ਵਿਸ਼ੇ ਦੇ 77 ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਕਿਰਨ ਵਾਲਾ, ਹੈਲਥ ਅਧਿਆਪਕਾ ਦੀ ਅਗਵਾਈ ਹੇਠ ਪਰਮਾਰ ਹਸਪਤਾਲ, ਰੂਪਨਗਰ ਵਿਖੇ ਲਗਾਇਆ। ਇਸ ਦੌਰਾਨ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਜਿਵੇਂ ਅਪਰੇਸ਼ਨ ਥੀਏਟਰ, ਸੀ. ਟੀ. ਸਕੈਨ ਰੂਮ, ਐਕਸਰੇ ਰੂਮ, ਆਈ. ਸੀ. ਯੂ., ਫਿਜ਼ੀਉਥੈਰੇਪੀ ਵਿਭਾਗ, ਡਾਇਲੈਸਿਸ ਰੂਮ ਤੇ ਵੱਖ-ਵੱਖ ਓ. ਪੀ. ਡੀਜ਼ ਦਾ ਦੌਰਾ ਕਰਵਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਕੋਟ ਪੂਰਨ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਸੁਖਵਿੰਦਰ ਸਿੰਘ ਐਸ. ਐਲ. ਏ. ਵਲੋਂ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸ ਅਤੇ ਧਾਰਮਿਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਅੰਤ ਵਿਚ ਪ੍ਰਿੰਸੀਪਲ ਵਰਿੰਦਰ ਸ਼ਰਮਾ ਨੇ ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਤੇ ਪਰਮਾਰ ਹਸਪਤਾਲ ਦੇ ਸਮੁੱਚੇ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ-ਰਾਣਾ ਕੇ.ਪੀ. ਸਿੰਘ ਅਗਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ - ਵੱਖ ਪਰਿਵਾਰਾਂ ਨੇ ਕੀਤੀ ‘ ਆਪ ’ ਵਿਚ ਸ਼ਮੂਲੀਅਤ
Ad Position 24