22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਇੰਦਰਾ ਹਾਈ ਸਕੂਲ ਕਾਈਨੌਰ ਵਿਖੇ ਡੇਂਗੂ ਸੰਬੰਧੀ ਕੀਤਾ ਜਾਗਰੂਕ

ਮੋਰਿੰਡਾ, 21 ਨਵੰਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਇੰਦਰਾ ਹਾਈ ਸਕੂਲ ਕਾਈਨੌਰ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਕਾਰਨਾਂ, ਲੱਛਣਾਂ, ਬਚਾਅ ਦੇ ਤਰੀਕਿਆਂ ਅਤੇ ਇਲਾਜ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 22-11-2026
ਮੋਰਿੰਡਾ, 21 ਨਵੰਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਇੰਦਰਾ ਹਾਈ ਸਕੂਲ ਕਾਈਨੌਰ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਕਾਰਨਾਂ, ਲੱਛਣਾਂ, ਬਚਾਅ ਦੇ ਤਰੀਕਿਆਂ ਅਤੇ ਇਲਾਜ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਸੰਬੰਧੀ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਜ਼ਿਆਦਾਤਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਘਰਾਂ ਦੇ ਆਲੇ-ਦੁਆਲੇ ਪੂਰੀ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ ਕਿਤੇ ਵੀ ਪਾਣੀ ਨਹੀਂ ਖੜਨ ਦੇਣਾ ਚਾਹੀਦਾ। ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ, ਟੁੱਟੇ ਬਰਤਨਾਂ ਅਤੇ ਪਾਣੀ ਵਾਲੀਆਂ ਟੈਂਕੀਆਂ ਦੀ ਨਿਯਮਿਤ ਸਫ਼ਾਈ ਕਰਨੀ ਚਾਹੀਦੀ ਹੈ। ਡੇਂਗੂ ਦੇ ਮੁੱਖ ਲੱਛਣਾਂ ਵਿਚ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਤੇ ਜੋੜਾਂ ਵਿਚ ਦਰਦ, ਮਾਸਪੇਸ਼ੀਆਂ ਵਿਚ ਦਰਦ, ਉਲਟੀ ਆਦਿ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਓਵਰਲੋਡ ਵਾਹਨਾਂ ਤੇ ਟਿੱਪਰਾਂ ਖ਼ਿਲਾਫ਼ ਪ੍ਰਸ਼ਾਸਨ ਦੀ ਸਖ਼ਤੀ, ਵਿਸ਼ੇਸ਼ ਚੈਕਿੰਗ ਦੌਰਾਨ ਕੱਟੇ ਚਲਾਨ ਅਗਲੀ ਖ਼ਬਰ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ-ਰਾਣਾ ਕੇ.ਪੀ. ਸਿੰਘ
Ad Position 24