ਓਵਰਲੋਡ ਵਾਹਨਾਂ ਤੇ ਟਿੱਪਰਾਂ ਖ਼ਿਲਾਫ਼ ਪ੍ਰਸ਼ਾਸਨ ਦੀ ਸਖ਼ਤੀ, ਵਿਸ਼ੇਸ਼ ਚੈਕਿੰਗ ਦੌਰਾਨ ਕੱਟੇ ਚਲਾਨ
ਰੂਪਨਗਰ, 21 ਨਵੰਬਰ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਰੂਪਨਗਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਯਕੀਨੀ ਬਣਾਉਣ ਤੇ ਸੜਕ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਓਵਰਲੋਡ ਵਾਹਨਾਂ ਖ਼ਿਲਾਫ਼ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਖੇਤਰੀ ਟਰਾਂਸਪੋਰਟ ਅਫ਼ਸਰ ਰਾਜਪਾਲ ਸਿੰਘ ਸੇਖੋਂ ਤੇ ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਸਰਬਜੀਤ ਸਿੰਘ ਸੈਣੀ ਵਲੋਂ ਵਾਹਨਾਂ ਦੀ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਕੇ ਨਿਰਧਾਰਿਤ ਸਮਰੱਥਾ ਤੋਂ ਵੱਧ ਮਾਲ ਲਿਜਾ ਰਹੇ 3 ਟਿੱਪਰਾਂ ਦੇ ਚਲਾਨ ਕੀਤੇ ਗਏ।
ਰੂਪਨਗਰ, 21 ਨਵੰਬਰ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਰੂਪਨਗਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਯਕੀਨੀ ਬਣਾਉਣ ਤੇ ਸੜਕ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਓਵਰਲੋਡ ਵਾਹਨਾਂ ਖ਼ਿਲਾਫ਼ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਖੇਤਰੀ ਟਰਾਂਸਪੋਰਟ ਅਫ਼ਸਰ ਰਾਜਪਾਲ ਸਿੰਘ ਸੇਖੋਂ ਤੇ ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਸਰਬਜੀਤ ਸਿੰਘ ਸੈਣੀ ਵਲੋਂ ਵਾਹਨਾਂ ਦੀ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਕੇ ਨਿਰਧਾਰਿਤ ਸਮਰੱਥਾ ਤੋਂ ਵੱਧ ਮਾਲ ਲਿਜਾ ਰਹੇ 3 ਟਿੱਪਰਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਬਿਨਾਂ ਲੋੜੀਂਦੇ ਪਰਮਿਟ ਤੋਂ ਚੱਲ ਰਹੀ ਇਕ ਬੱਸ ਖ਼ਿਲਾਫ਼ ਵੀ ਚਲਾਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਨਾਲ ਹੀ ਓਵਰਲੋਡ ਟਿੱਪਰਾਂ ਵਿਚੋਂ ਨਿਯਮਾਂ ਤੋਂ ਵੱਧ ਲੱਦਿਆ ਮਾਲ ਵੀ ਉਤਰਵਾਇਆ। ਆਰ. ਟੀ. ਓ. ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਖ਼ਾਸ ਕਰਕੇ ਟਿੱਪਰਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਓਵਰ ਲੋਡਿੰਗ ਅਤੇ ਬਿਨਾਂ ਲੋੜੀਂਦੇ ਦਸਤਾਵੇਜ਼ਾਂ ਤੋਂ ਵਾਹਨ ਚਲਾਉਣ ਵਰਗੀਆਂ ਉਲੰਘਣਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਾਹਨ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਸਮੂਹ ਵਾਹਨ ਚਾਲਕਾਂ ਤੇ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਭਾਰ ਸਮਰੱਥਾ, ਵੈਧ ਪਰਮਿਟ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਨਿਯਮਾਂ ਦੀ ਪੂਰੀ ਪਾਲਨਾ ਯਕੀਨੀ ਬਣਾਉਣ, ਤਾਂ ਜੋ ਸੜਕ ਹਾਦਸਿਆਂ ਨੂੰ ਰੋਕਣ ਤੇ ਸੁਰੱਖਿਅਤ ਆਵਾਜਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵਿਚ ਸਹਿਯੋਗ ਦਿੱਤਾ ਜਾ ਸਕੇ।