22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ - ਕਮਲ ਚੌਹਾਨ ਐਮ . ਵੀ . ਪੀ . ਟੀਮ ਦੇ ਖਿਡਾਰੀਆਂ ਨੂੰ ਖੇਡ ਸਮੱਗਰੀ ਵੰਡੀ

ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ, ਓ. ਬੀ.

Ad Position 21
No active advertisement
ਅਜੀਤ ਡੈਸਕ 22-11-2026
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ, ਓ. ਬੀ. ਸੀ. ਵਿੰਗ ਰੂਪਨਗਰ ਕਮਲ ਚੌਹਾਨ ਵਲੋਂ ਬੜੀ ਹਵੇਲੀ ਗਰਾਊਂਡ ਵਿਖੇ ਐਮ. ਵੀ. ਪੀ. ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਖਿਡਾਰੀਆਂ ਨੂੰ ਖੇਡ ਸਮਗਰੀ ਭੇਟ ਕੀਤੀ ਗਈ ਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਕਮਲ ਚੌਹਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਜੋਕੇ ਸਮੇਂ ਦੀ ਅਹਿਮ ਲੋੜ ਹੈ। ਖੇਡਾਂ ਜਿਥੇ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਉਥੇ ਹੀ ਉਨ੍ਹਾਂ ਅੰਦਰ ਅਨੁਸ਼ਾਸਨ, ਮਿਹਨਤ, ਸਹਿਯੋਗ ਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਐਮ. ਵੀ. ਪੀ. ਟੀਮ ਦੇ ਸਮੂਹ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਤੇ ਲਗਨ ਨਾਲ ਖੇਡਣ ਲਈ ਪ੍ਰੇਰਿਤ ਕਰਦਿਆਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਬਿਹਤਰੀ, ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਦੀ ਜੈਸਮੀਨ ਕੌਰ ਨੇ ਸਟੇਟ ਪੱਧਰ ’ਤੇ ਗੱਡੇ ਜਿੱਤ ਦੇ ਝੰਡੇ 70 ਵੀਆਂ ਪੰਜਾਬ ਰਾਜ ਸਕੂਲ ਖੇਡਾਂ... ਅਗਲੀ ਖ਼ਬਰ ਓਵਰਲੋਡ ਵਾਹਨਾਂ ਤੇ ਟਿੱਪਰਾਂ ਖ਼ਿਲਾਫ਼ ਪ੍ਰਸ਼ਾਸਨ ਦੀ ਸਖ਼ਤੀ, ਵਿਸ਼ੇਸ਼ ਚੈਕਿੰਗ ਦੌਰਾਨ ਕੱਟੇ ਚਲਾਨ
Ad Position 24