ਸਕੂਲ ਵਿਚ ਐਸ. ਐਸ. ਟੀ. ਮਾਡਲ ਮੇਕਿੰਗ ਪ੍ਰਦਰਸ਼ਨੀ ਤੇ ਕਰੀਅਰ ਗਾਈਡੈਂਸ ਲੈਕਚਰ ਦਾ ਆਯੋਜਨ
ਢੇਰ, 21 ਨਵੰਬਰ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕਤਾ ਤੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਸਮਾਜਿਕ ਸਿੱਖਿਆ ਮਾਡਲ ਮੇਕਿੰਗ ਪ੍ਰਦਰਸ਼ਨੀ ਦਾ ਆਯੋਜਨ ਕੀਤਾ। ਇਸ ਮੌਕੇ ਡਾ.
ਸ
ਸਕੂਲ ਵਿਚ ਕਰਵਾਏ ਗਏ ਸਮਾਗਮ ਦੀ ਤਸਵੀਰ।
22-11-2026
ਢੇਰ, 21 ਨਵੰਬਰ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕਤਾ ਤੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਸਮਾਜਿਕ ਸਿੱਖਿਆ ਮਾਡਲ ਮੇਕਿੰਗ ਪ੍ਰਦਰਸ਼ਨੀ ਦਾ ਆਯੋਜਨ ਕੀਤਾ। ਇਸ ਮੌਕੇ ਡਾ. ਗੁਰਜੀਤ ਸਿੰਘ ਚੱਠਾ ਤੇ ਡਾ. ਹਰਮੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਪ੍ਰਦਰਸ਼ਨੀ ਵਿਚ ਪੇਸ਼ ਕੀਤੇ ਵਿਦਿਆਰਥੀਆਂ ਦੇ ਮਾਡਲਾਂ ਦਾ ਨਿਰੀਖਣ ਕਰਦੇ ਹੋਏ ਜੱਜਾਂ ਦੀ ਭੂਮਿਕਾ ਨਿਭਾਈ। ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਮਾਡਲਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਮਿਹਨਤ, ਰਚਨਾਤਮਿਕ ਸੋਚ ਤੇ ਵਿਸ਼ੇ ਦੀ ਸਮਝ ਦੀ ਸਰਾਹਨਾ ਕੀਤੀ। ਇਸ ਮੌਕੇ ਡਾ. ਗੁਲਜੀਤ ਸਿੰਘ ਚੱਠਾ ਤੇ ਡਾ. ਹਰਮੀਤ ਕੌਰ ਵਲੋਂ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਲੈਕਚਰ ਵੀ ਦਿੱਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਸਹੀ ਕਰੀਅਰ ਦੀ ਚੋਣ ਕਰਨ ਆਪਣੀਆਂ ਰੁਚੀਆਂ ਅਤੇ ਯੋਗਤਾਵਾਂ ਨੂੰ ਪਛਾਣਨ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਆਤਮ-ਵਿਸ਼ਵਾਸ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਬਹੁਤ ਮਹੱਤਵਪੂਰਨ ਹਨ।