ਪੀ. ਐਮ. ਸ੍ਰੀ ਸਕੂਲ ਨੂਰਪੁਰ ਬੇਦੀ ਦੇ ਵਿਦਿਆਰਥੀ 5 ਰੋਜ਼ਾ ਵਿੱਦਿਅਕ ਟੂਰ ਲਈ ਰਾਜਸਥਾਨ ਰਵਾਨਾ
ਨੂਰਪੁਰ ਬੇਦੀ, 21 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਤਿਹਾਸਕ, ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਪੀ. ਐਮ.
ਨੂਰਪੁਰ ਬੇਦੀ, 21 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਤਿਹਾਸਕ, ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦੇ 50 ਵਿਦਿਆਰਥੀਆਂ ਦਾ ਪੰਜ ਰੋਜ਼ਾ ਵਿੱਦਿਅਕ ਟੂਰ ਅੱਜ ਰਾਜਸਥਾਨ ਲਈ ਰਵਾਨਾ ਹੋਇਆ। ਸਕੂਲ ਦੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਇਸ ਟੂਰ ਨੂੰ ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਦਿਆਰਥੀਆਂ ਵਿਚ ਟੂਰ ਨੂੰ ਲੈ ਕੇ ਭਾਰੀ ਉਤਸ਼ਾਹ ਤੇ ਖ਼ੁਸ਼ੀ ਦੇਖਣ ਨੂੰ ਮਿਲੀ। ਪੰਜ ਦਿਨਾਂ ਦੇ ਇਸ ਦੌਰੇ ਦੌਰਾਨ ਵਿਦਿਆਰਥੀ ਰਾਜਸਥਾਨ ਦੇ ਪ੍ਰਸਿੱਧ ਸ਼ਹਿਰ ਜੋਧਪੁਰ, ਬੀਕਾਨੇਰ ਤੇ ਉਦੈਪੁਰ ਸਮੇਤ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦਾ ਦੌਰਾ ਕਰਨਗੇ। ਇਸ ਦੌਰਾਨ ਉਨ੍ਹਾਂ ਨੂੰ ਰਾਜਸਥਾਨ ਦੀ ਅਮੀਰ ਵਿਰਾਸਤ, ਇਤਿਹਾਸਕ ਇਮਾਰਤਾਂ, ਸਭਿਆਚਾਰ, ਰਹਿਣ-ਸਹਿਣ ਤੇ ਸਥਾਨਕ ਪਰੰਪਰਾਵਾਂ ਨੂੰ ਨੇੜਿਉਂ ਦੇਖਣ ਅਤੇ ਸਮਝਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਨਾਲ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ। ਅਜਿਹੇ ਦੌਰੇ ਵਿਦਿਆਰਥੀਆਂ ਵਿਚ ਆਪਸੀ ਸਹਿਯੋਗ, ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਸਮਾਜਿਕ ਸਾਂਝ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ । ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਚਰਨਜੀਤ ਕੌਰ, ਭੀਮ ਖ਼ਾਨ, ਸੁਰਿੰਦਰ ਸਿੰਘ, ਜੋਗਿੰਦਰ ਸਿੰਘ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ।