22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਲਾਲਪੁਰਾ ਨੇ ਪਿੰਡ ਥਲੀ ਖੁਰਦ ਪਹੁੰਚ ਕੇ ਅੱਗ ਹਾਦਸੇ ਵਿਚ ਪੁੱਤਰ ਗੁਆਉਣ ਵਾਲੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਘਟਨਾ ਵਾਲੀ ਥਾਂ ਦਾ ਕੀਤਾ ਮੁਆਇਨਾ

ਘਨੌਲੀ, 21 ਨਵੰਬਰ (ਜਸਵੀਰ ਸਿੰਘ ਸੈਣੀ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਥਲੀ ਖ਼ੁਰਦ ਵਿਖੇ ਪਹੁੰਚ ਕੇ ਦੀਵਾਲੀ ਵਾਲੇ ਦਿਨ ਅੱਗ ਹਾਦਸੇ ਵਿਚ ਆਪਣੇ ਨੌਜਵਾਨ ਪੁੱਤਰ ਨੂੰ ਗੁਆਉਣ ਵਾਲੇ ਅਮਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਹਾਦਸੇ ਵਾਲੀ ਥਾਂ ਦਾ ਮੁਆਇਨਾ ਵੀ ਕੀਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੱਤਾ।

Ad Position 21
No active advertisement
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀਵਾਲੀ ਵਾਲੇ ਦਿਨ ਅੱਗ ਨਾਲ ਨੁਕਸਾਨੇ ਘਰ ਦੇ ਮਾਲਕ ਨਾਲ ਦੁੱਖ ਸਾਂਝਾ ਕਰਦੇ ਹੋਏ। ਤਸਵੀਰ : ਜਸਵੀਰ ਸਿੰਘ ਸੈਣੀ 22-11-2026
ਘਨੌਲੀ, 21 ਨਵੰਬਰ (ਜਸਵੀਰ ਸਿੰਘ ਸੈਣੀ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਥਲੀ ਖ਼ੁਰਦ ਵਿਖੇ ਪਹੁੰਚ ਕੇ ਦੀਵਾਲੀ ਵਾਲੇ ਦਿਨ ਅੱਗ ਹਾਦਸੇ ਵਿਚ ਆਪਣੇ ਨੌਜਵਾਨ ਪੁੱਤਰ ਨੂੰ ਗੁਆਉਣ ਵਾਲੇ ਅਮਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਹਾਦਸੇ ਵਾਲੀ ਥਾਂ ਦਾ ਮੁਆਇਨਾ ਵੀ ਕੀਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੱਤਾ। ਜ਼ਿਕਰਯੋਗ ਹੈ ਕਿ ਦੀਵਾਲੀ ਵਾਲੇ ਦਿਨ ਧਮਾਕੇ ਕਾਰਨ ਲੱਗੀ ਅੱਗ ਵਿਚ ਅਮਰਜੀਤ ਸਿੰਘ ਦੇ ਪੁੱਤਰ ਦੀ ਮੌਤ ਹੋ ਗਈ ਸੀ। ਹਾਦਸੇ ਕਾਰਨ ਘਰ ਦੇ ਕੁੱਝ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ, ਵਿਹੜੇ ਵਿਚ ਖੜ੍ਹੀ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਸੀ ਅਤੇ ਘਰ ਦੇ ਕਮਰਿਆਂ ਅੰਦਰ ਪਿਆ ਸਾਮਾਨ ਵੀ ਅੱਗ ਦੀ ਭੇਟ ਚੜ੍ਹ ਗਿਆ ਸੀ। ਇਸ ਦੁਖਦਾਈ ਘਟਨਾ ਸੰਬੰਧੀ ਪਰਿਵਾਰ ਤੇ ਪਿੰਡ ਵਾਸੀਆਂ ਤੋਂ ਜਾਣਕਾਰੀ ਲੈਂਦਿਆਂ ਲਾਲਪੁਰਾ ਨੇ ਕਿਹਾ ਕਿ ਜਿਸ ਘਰ ਵਿਚ ਦੀਵਾਲੀ ਦੀਆਂ ਖ਼ੁਸ਼ੀਆਂ ਅਤੇ ਰੌਣਕਾਂ ਹੋਣੀਆਂ ਸਨ, ਉੱਥੇ ਅੱਜ ਪਸਰਿਆ ਸੋਗ ਦੇਖ ਕੇ ਮਨ ਬੇਹੱਦ ਦੁਖੀ ਹੋਇਆ ਹੈ। ਮਾਪਿਆਂ ਲਈ ਆਪਣੇ ਪੁੱਤਰ ਦਾ ਵਿਛੋੜਾ ਅਸਹਿ ਦੁੱਖ ਹੈ, ਜਿਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਵੀ ਮੁਸ਼ਕਿਲ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਅਕਾਲ ਪੁਰਖ ਵਾਹਿਗੁਰੂ ਜੀ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਤੇ ਹੌਸਲਾ ਪ੍ਰਦਾਨ ਕਰਨ। ਇਸ ਮੌਕੇ ਮੰਡਲ ਪ੍ਰਧਾਨ ਇੰਦਰਪਾਲ ਸਿੰਘ, ਤਰਲੋਚਨ ਸਿੰਘ ਮੱਡਾ, ਕਈ ਵਸਨੀਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜੂਨੀਅਰ ਕਬੱਡੀ ਟੀਮ ’ਚ ਚੁਣਿਆ ਖ਼ਾਲਸਾ ਕਾਲਜ ਦਾ ਯੁਵਰਾਜ ਠਾਕੁਰ ਅਗਲੀ ਖ਼ਬਰ ਪੈਨਸ਼ਨਰਾਂ ਨੇ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀਆਂ ਨੀਤੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24