22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਵਿਖੇ ਆਰ. ਓ. ਪਲਾਂਟ ਤੇ ਵਾਟਰ ਕੂਲਰ ਲਗਵਾਇਆ

ਪੁਰਖਾਲੀ, 21 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਜ਼ਿਲ੍ਹਾ ਯੂਥ ਕਾਂਗਰਸ ਰੋਪੜ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਿਹਤ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਆਰ. ਓ.

Ad Position 21
No active advertisement
ਅਜੀਤ ਡੈਸਕ 22-11-2026
ਪੁਰਖਾਲੀ, 21 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਜ਼ਿਲ੍ਹਾ ਯੂਥ ਕਾਂਗਰਸ ਰੋਪੜ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਿਹਤ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਆਰ. ਓ. ਪਲਾਂਟ ਲਗਵਾਉਣ ਦੀ ਮੁਹਿੰਮ ਚਲਾਈ ਗਈ ਹੈ। ਜਿਸ ਦੀ ਸ਼ੁਰੂਆਤ ਘਾੜ ਇਲਾਕੇ ਦੇ ਪੁਰਖਾਲੀ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੀਨੀਅਰ ਫਲੈਕਸੋਨਿਕਸ ਕੰਪਨੀ ਨਾਲ ਦੀ ਮਦਦ ਨਾਲ ਆਰ. ਓ. ਪਲਾਂਟ ਤੇ ਵਾਟਰ ਕੂਲਰ ਲਗਵਾ ਕੇ ਕੀਤੀ ਗਈ ਹੈ। ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਹਰ ਸਰਕਾਰੀ ਸਕੂਲ ਵਿਚ ਆਰ. ਓ. ਪਲਾਂਟ ਲਗਵਾਇਆ ਜਾਵੇ ਤਾਂ ਜੋ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਸ਼ੁੱਧ ਪਾਣੀ ਮੁਹੱਈਆ ਹੋ ਸਕੇ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਕਿਹਾ ਕਿ ਆਰ. ਓ. ਪਲਾਂਟ ਦਾ ਸਕੂਲ ਦੇ 500 ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦੇ ਉਦੇਸ਼ ਨਾਲ ਇਲਾਕੇ ਦੇ ਹੋਰ ਜਿਹੜੇ ਸਰਕਾਰੀ ਸਕੂਲਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਨਹੀਂ ਹੈ, ਉਨ੍ਹਾਂ ਨਾਲ ਤਾਲਮੇਲ ਕਰਕੇ ਆਰ. ਓ. ਪਲਾਂਟ ਲਗਵਾਉਣ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਸਕੂਲ ਇੰਚਾਰਜ ਕੁਲਦੀਪ ਸਿੰਘ ਨੇ ਇਸ ਉਪਰਾਲੇ ਲਈ ਸੁਰਿੰਦਰ ਸਿੰਘ ਹਰੀਪੁਰ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਾ ਪੁਰਖਾਲੀ, ਦੀਪਕ ਗੁਪਤਾ, ਗੁਰਪ੍ਰੀਤ ਸਿੰਘ, ਤੇਜਵਿੰਦਰ ਸਿੰਘ, ਸੁਖਜਿੰਦਰ ਸਿੰਘ, ਜਸਵਿੰਦਰ ਸਿੰਘ, ਪਰਵਿੰਦਰ ਸਿੰਘ ਤੇ ਸੱਤੂ ਹਰੀਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਭ ਆਸਰਾ ਵਿਖੇ ਦਾਖਲ ਵਿਜੇ ਕੁਮਾਰ ਦੀ ਹਾਲਤ ਗੰਭੀਰ ਅਗਲੀ ਖ਼ਬਰ ਭਾਰਤੀ ਜੂਨੀਅਰ ਕਬੱਡੀ ਟੀਮ ’ਚ ਚੁਣਿਆ ਖ਼ਾਲਸਾ ਕਾਲਜ ਦਾ ਯੁਵਰਾਜ ਠਾਕੁਰ
Ad Position 24